ਪੰਜਾਬੀ
ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ ਦਾ ਲੁਧਿਆਣਾ ਦੌਰਾ ਰੱਦ, ਜਾਣੋ ਕਾਰਨ
Published
3 years agoon

ਲੁਧਿਆਣਾ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਲੁਧਿਆਣਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਉਹ ਇੱਥੇ ਭਾਜਪਾ ਉਮੀਦਵਾਰਾਂ ਦੇ ਪ੍ਰਚਾਰ ਲਈ ਆਏ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਚੌਪਰ ਨਾ ਮਿਲਣ ਕਾਰਨ ਇਹ ਦੌਰਾ ਰੱਦ ਕੀਤਾ ਗਿਆ ਹੈ। ਦੂਜੇ ਪਾਸੇ ਕਾਂਗਰਸ ਦੇ ਸੂਬਾ ਇੰਚਾਰਜ ਹਰੀਸ਼ ਚੌਧਰੀ ਨੇ ਦੱਸਿਆ ਕਿ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ 13 ਫਰਵਰੀ ਨੂੰ ਧੂਰੀ ਵਿੱਚ ਔਰਤਾਂ ਨੂੰ ਸੰਬੋਧਨ ਕਰੇਗੀ।
ਪੰਜਾਬ ਵਿਧਾਨ ਸਭਾ ਚੋਣਾਂ ‘ਚ ਇਸ ਵਾਰ ਲੁਧਿਆਣਾ ਦੀਆਂ 14 ਸੀਟਾਂ ‘ਤੇ ਮੁਕਾਬਲਾ ਰੋਮਾਂਚਕ ਹੋਣ ਦੀ ਉਮੀਦ ਹੈ। ਹਾਲ ਹੀ ‘ਚ ਸਮ੍ਰਿਤੀ ਇਰਾਨੀ ਨੇ ਉਮੀਦਵਾਰਾਂ ਦੇ ਸਮਰਥਨ ‘ਚ ਇੱਥੇ ਜਨ ਸਭਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਅਤੇ ਨਵਜੋਤ ਸਿੰਘ ਸਿੱਧੂ ‘ਤੇ ਤਿੱਖਾ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਟੁਕੜੇ-ਟੁਕੜੇ ਗੈਂਗ ਦਾ ਨੇਤਾ ਦੱਸਿਆ ਸੀ।
ਇਸ ਸਬੰਧੀ ਭਾਜਪਾ ਉਮੀਦਵਾਰ ਗੁਰਦੇਵ ਦੇਬੀ ਨੇ ਕਿਹਾ ਕਿ ਸੀਐਮ ਮਨੋਹਰ ਲਾਲ ਦਾ ਦੌਰਾ ਰੱਦ ਹੋਣ ਕਾਰਨ ਵਰਕਰ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਨਾਲ ਸਬੰਧਤ ਨਗਰ ਕੌਂਸਲ ਦਫ਼ਤਰਾਂ ਅਤੇ ਥਾਣਿਆਂ ਵਿੱਚ ਸੱਤਾਧਾਰੀ ਧਿਰ ਵੱਲੋਂ ਫੈਲਾਈ ਗਈ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰ ਦੇ ਕੈਂਸਰ ਨੂੰ ਖ਼ਤਮ ਕਰਕੇ ਭਾਜਪਾ ਦੀ ਸਰਕਾਰ ਬਣਨ ’ਤੇ ਸਾਫ਼-ਸੁਥਰਾ ਪ੍ਰਸ਼ਾਸਨ ਦਿੱਤਾ ਜਾਵੇਗਾ।
You may like
-
ਪੰਜਾਬ ਚੋਣਾਂ ਲਈ ਵੋਟਿੰਗ ਮੁਕੰਮਲ, ਸਾਰਿਆਂ ਵਲੋਂ ਜਿੱਤ ਦਾ ਦਾਅਵਾ
-
ਵੋਟ ਪਾਉਣ ਲਈ ‘ਵੈਕਸੀਨੇਸ਼ਨ ਸਰਟੀਫਿਕੇਟ’ ਦੀ ਲੋੜ ਹੈ ਜਾਂ ਨਹੀਂ, ਮੁੱਖ ਚੋਣ ਕਮਿਸ਼ਨਰ ਨੇ ਕੀਤਾ ਸਪੱਸ਼ਟ
-
ਲੋਕਾਂ ਦਾ ਮੇਰੇ ‘ਤੇ ਭਰੋਸਾ ਮੈਨੂੰ ਹੋਰ ਬਿਹਤਰ ਕੰਮ ਕਰਨ ਦੇ ਯੋਗ ਬਣਾਉਂਦਾ ਹੈ: ਭਾਰਤ ਭੂਸ਼ਣ ਆਸ਼ੂ
-
ਬੁਨਿਆਦੀ ਢਾਂਚੇ ਦਾ ਵਿਕਾਸ ਤੇ ਔਰਤਾਂ ਦੀ ਸੁਰੱਖਿਆ ਸਾਡੀ ਪਹਿਲ ਹੋਵੇਗੀ: ਭਾਰਤ ਭੂਸ਼ਣ ਆਸ਼ੂ
-
ਚੋਣਾਂ ਵਾਲੇ ਦਿਨ ਤੋਂ ਪਹਿਲਾਂ ਆਖਰੀ 72 ਘੰਟਿਆਂ ਲਈ ਐਸ.ਓ.ਪੀ ਜਾਰੀ
-
18 ਫ਼ਰਵਰੀ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ