ਪੰਜਾਬ ਨਿਊਜ਼
ਪੰਜਾਬ ਲਈ ਭਾਜਪਾ ਦਾ ਮੈਨੀਫੈਸਟੋ ਜਾਰੀ, ਕੀਤੇ ਇਹ ਵੱਡੇ ਵਾਅਦੇ
Published
3 years agoon

ਜਲੰਧਰ : ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸਿਆਸੀ ਪਾਰਟੀਆਂ ਲੋਕਾਂ ਨੂੰ ਲੁਭਾਉਣ ਲਈ ਚੋਣ ਪ੍ਰਚਾਰ ਕਰ ਰਹੀਆਂ ਹਨ। ਅੱਜ ਤੋਂ ਠੀਕ 8 ਦਿਨਾਂ ਬਾਅਦ ਪੰਜਾਬ ’ਚ ਵੋਟਾਂ ਪੈਣੀਆਂ ਹਨ।
ਅੱਜ ਸ਼ਨੀਵਾਰ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਪੰਜਾਬ ਲਈ ਭਾਜਪਾ ਗਠਜੋੜ ਦਾ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਇਸ ਮੌਕੇ ਭਾਜਪਾ ਦੇ ਹੋਰ ਸੀਨੀਅਰ ਆਗੂ ਮੌਜੂਦ ਰਹੇ। ਹਰਦੀਪ ਪੁਰੀ ਨੇ ਕਿਹਾ ਕਿ ਭਾਜਪਾ ਪਾਰਟੀ ਜੋ ਕਹਿੰਦੀ ਹੈ, ਉਹ ਕਰ ਕੇ ਵਿਖਾਉਂਦੀ ਹੈ। ਵਿਕਾਸ ਦੇ ਮਾਮਲੇ ’ਚ ਪੰਜਾਬ, ਦੇਸ਼ ਨਾਲੋਂ ਪਿੱਛੜਿਆ ਹੈ।
ਭਾਜਪਾ ਗਠਜੋੜ ਨੇ ਪੰਜਾਬ ਲਈ 11 ਸੂਤਰੀ ਮੈਨੀਫੈਸਟੋ ਜਾਰੀ ਕੀਤਾ ਹੈ। ਭਾਜਪਾ ਪਾਰਟੀ ਦਾ ਕਹਿਣਾ ਹੈ ਕਿ ਜੇਕਰ ਪੰਜਾਬ ’ਚ ਭਾਜਪਾ ਦੀ ਸਰਕਾਰ ਬਣੇਗੀ ਤਾਂ ਲੋਕਾਂ ਨਾਲ ਕੀਤੇ ਗਏ ਇਹ ਵਾਅਦੇ ਪੂਰੇ ਹੋਣਗੇ।
ਸਾਰਿਆਂ ਨੂੰ 300 ਯੂਨਿਟ ਤਕ ਬਿਜਲੀ ਮੁਫ਼ਤ ਦਿੱਤੀ ਜਾਵੇਗੀ, ਉਦਯੋਗਾਂ ਲਈ ਬਿਜਲੀ ਦੀ ਦਰ ਸਿਰਫ਼ 4 ਰੁਪਏ ਪ੍ਰਤੀ ਯੂਨਿਟ ਹੋਵੇਗੀ, ਜਿਨ੍ਹਾਂ ਕਿਸਾਨਾਂ ਕੋਲ 5 ਏਕੜ ਜ਼ਮੀਨ ਹੈ, ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ, ਅਗਲੇ 5 ਸਾਲਾਂ ’ਚ ਪੰਜਾਬ ’ਚ ਬੁਨਿਆਦੀ ਢਾਂਚੇ ’ਤੇ 1 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ, ਐੱਸ. ਸੀ. ਵਿਦਿਆਰਥੀਆਂ ਨੂੰ 2000 ਰੁਪਏ ਪ੍ਰਤੀ ਮਹੀਨਾ ਸਕਾਲਰਸ਼ਿਪ, ਨੌਕਰੀ ਲਈ ਮਹਿਲਾਵਾਂ ਲਈ 35 ਫ਼ੀਸਦੀ ਰਾਖਵਾਂਕਰਨ,ਆਸ਼ਾ ਵਰਕਰਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਮਹੀਨਾ, ਆਂਗਨਵਾੜੀ ਵਰਕਰਾਂ ਦਾ ਮਾਣ ਭੱਤਾ 10 ਹਜ਼ਾਰ ਰੁਪਏ, ਅਨੁਸੂਚਿਤ ਜਾਤੀ, ਹੋਰ ਪਿਛੜੇ ਵਰਗ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਲੋਕਾਂ ਦਾ 50 ਹਜ਼ਾਰ ਰੁਪਏ ਤਕ ਦਾ ਪੁਰਾਣਾ ਕਰਜ਼ ਮੁਆਫ਼ ਕੀਤਾ ਜਾਵੇਗਾ, ਲੋਕਾਂ ਨੂੰ ਸਾਲ ’ਚ 150 ਘੰਟੇ ਕੰਮ ਕਰਨ ਦੀ ਗਰੰਟੀ ਦਿੱਤੀ ਜਾਵੇਗੀ। , ਅਜਿਹੇ ਨੌਜਵਾਨਾਂ ਨੂੰ ਬੇਰੁਜ਼ਾਗਰੀ ਭੱਤਾ ਦੇ ਰੂਪ ’ਚ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ, ਬਿਨਾਂ ਨੌਕਰੀ ਦੇ ਹਨ।
You may like
-
BJP ਦਾ ਵੱਡਾ ਫੈਸਲਾ, ਕਾਂਗਰਸ ਤੋਂ ਆਏ ਸੁਨੀਲ ਜਾਖੜ ਨੂੰ ਬਣਾਇਆ ਪੰਜਾਬ ਦਾ ਨਵਾਂ ਪ੍ਰਧਾਨ
-
ਕਾਂਗਰਸ, ਆਪ ਤੇ ਸ਼ਿਅਦ ਨੂੰ ਝਟਕਾ, ਲੁਧਿਆਣਾ ‘ਚ ਅਸ਼ਵਨੀ ਸ਼ਰਮਾ ਦੀ ਮੌਜੂਦਗੀ ‘ਚ ਕਈ ਦਿੱਗਜ਼ ਭਾਜਪਾ ‘ਚ ਸ਼ਾਮਲ
-
ਪੰਜਾਬ ਭਾਜਪਾ ‘ਚ ਵੱਡੇ ਬਦਲਾਅ ਦੀ ਤਿਆਰੀ! ਲਗਾਤਾਰ ਦੂਜੀ ਵਾਰ ਚੋਣ ਹਾਰੀ ਸੂਬਾ ਟੀਮ
-
ਜੇਪੀ ਨੱਡਾ ਪਹੁੰਚੇ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ, ਵਰਕਰਾਂ ਨੇ ਕੀਤਾ ਨਿੱਘਾ ਸਵਾਗਤ
-
ਲੁਧਿਆਣਾ ’ਚ ਕਾਂਗਰਸ ਨੂੰ ਸਤਾ ਤੋਂ ਬਾਅਦ ਵਜ਼ੂਦ ਦੀ ਚਿੰਤਾ, 7 ਸੀਟਾਂ ’ਤੇ ਤੀਜੇ ਨੰਬਰ ’ਤੇ ਆਏ ਉਮੀਦਵਾਰ
-
ਲੁਧਿਆਣਾ ’ਚ ਕਾਂਗਰਸ ਛੱਡਣ ਵਾਲੇ 6 ਆਗੂ ਬਣੇ ‘ਆਪ’ ਦੇ ਵਿਧਾਇਕ