ਸਾਹਨੇਵਾਲ : ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਪਿੰਡਾਂ ਵਿਚ ਚੋਣ ਮੀਟਿੰਗਾਂ ਨੂੰ ਹੋਰ ਤੇਜ਼ ਕਰਦਿਆਂ ਲੋਕਾਂ ਨੂੰ ਅਕਾਲੀ-ਬਸਪਾ ਦੀਆਂ ਲੋਕ ਹਿਤ ਨੀਤੀਆਂ ਤੋਂ ਜਾਣੂ ਕਰਾਇਆ ਗਿਆ।
ਹਲਕਾ ਸਾਹਨੇਵਾਲ ਦੇ ਪਿੰਡ ਕਟਾਣੀ ਕਲਾਂ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਸਮੇਂ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਕਾਂਗਰਸ ਪਾਰਟੀ ‘ਤੇ ਤੰਨਜ਼ ਕਸਦਿਆਂ ਕਿਹਾ ਕਿ ਝੂਠੇ ਵਾਅਦੇ ਕਰ ਕੇ ਸੱਤਾ ਹਾਸਲ ਕਰਨ ਵਾਲੀ ਕਾਂਗਰਸ ਨੇ ਆਪਣੇ ਪਿਛਲੇ ਪੰਜ ਸਾਲਾਂ ਦੇ ਕਾਰਜ ਕਾਲ ਵਿਚ ਸੂਬੇ ਦੇ ਲੋਕਾਂ ਲਈ ਕੁੱਝ ਵੀ ਨਹੀ ਕੀਤਾ।
ਉਨ੍ਹਾਂ ਕਿਹਾ ਕਿ ਸੂਬੇ ਦਾ ਜਿੰਨਾ ਵੀ ਵਿਕਾਸ ਹੋਇਆ ਹੈ ਉਹ ਸਿਰਫ਼ ਅਕਾਲੀ ਦਲ ਬਾਦਲ ਸਰਕਾਰ ਸਮੇਂ ਹੀ ਹੋਇਆ ਹੈ ਅਤੇ ਹਲਕਾ ਸਾਹਨੇਵਾਲ ਤੋਂ ਅਕਾਲੀ-ਬਸਪਾ ਗੱਠਜੋੜ ਵਿਰੋਧੀਆਂ ਨੂੰ ਵੱਡੇ ਫ਼ਰਕ ਨਾਲ ਹਰਾ ਕੇ ਆਪਣੀ ਸਰਕਾਰ ਬਣਾਵੇਗੀ।
ਇਸ ਮੌਕੇ ਸਤਪਾਲ ਸਿੰਘ ਕਟਾਣੀ ਡਾਇਰੈਕਟਰ, ਸੁਖਦੇਵ ਸਿੰਘ ਮਾਂਗਟ ਪ੍ਰਧਾਨ, ਬਿੱਕਰ ਸਿੰਘ, ਨੰਬਰਦਾਰ ਜੋਗਰਾਜ ਸਿੰਘ, ਜਗਜੀਤ ਸਿੰਘ ਨੀਟੂ, ਇਕਬਾਲ ਸਿੰਘ ਧਾਲੀਵਾਲ, ਨਿਸ਼ਾਨ ਸਿੰਘ, ਅਵਤਾਰ ਸਿੰਘ, ਜਗਪਾਲ ਸਿੰਘ, ਸੁਖਮਿੰਦਰ ਸਿੰਘ, ਵਿਸਾਖਾ ਸਿੰਘ, ਜਗਦੇਵ ਸਿੰਘ, ਗੁਰਦੀਪ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।