ਪੰਜਾਬੀ
ਚੋਣ ਅਮਲੇ ਦੇ ਠਹਿਰਣ, ਖਾਣ-ਪੀਣ ਤੇ ਰਿਫਰੈਸ਼ਮੈਂਟ ਦੇ ਕੀਤੇ ਜਾਣ ਪੁਖ਼ਤਾ ਪ੍ਰਬੰਧ
Published
3 years agoon

ਲੁਧਿਆਣਾ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਾਰੇ 14 ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਚੋਣ ਡਿਊਟੀ ਲਈ ਤਾਇਨਾਤ ਚੋਣ ਅਮਲੇ ਦੇ ਠਹਿਰਣ, ਖਾਣ-ਪੀਣ ਅਤੇ ਰਿਫਰੈਸ਼ਮੈਂਟ ਦੇ ਵਧੀਆ ਪ੍ਰਬੰਧ ਕੀਤੇ ਜਾਣ।
ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਾਰੇ 14 ਰਿਟਰਨਿੰਗ ਅਫ਼ਸਰਾਂ ਅਤੇ ਸੈਕਟਰ ਅਫਸਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਰੂ-ਬਰੂ ਹੋਏ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਚੋਣਾਂ ਵਾਲੇ ਦਿਨ ਡਿਊਟੀ ਲਈ ਤਾਇਨਾਤ ਚੋਣ ਅਮਲੇ ਲਈ ਸੁਖਾਵਾਂ ਮਾਹੌਲ ਬਣਾਇਆ ਜਾਵੇ ਤਾਂ ਜੋ ਉਹ ਆਪਣੀ ਡਿਊਟੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਸਕਣ। ਉਨ੍ਹਾਂ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਵਾਜਾਈ ਦੀ ਢੁਕਵੀਂ ਸਹੂਲਤ ਮੁਹੱਈਆ ਕਰਵਾਈ ਜਾਵੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 235 ਸੈਕਟਰ ਅਫ਼ਸਰਾਂ ਨੂੰ ਮੈਜਿਸਟ੍ਰੇਟ ਸ਼ਕਤੀਆਂ ਦੇ ਕੇ ਪੋਲਿੰਗ ਵਾਲੇ ਦਿਨ (20 ਫਰਵਰੀ) ਅਤੇ ਪੋਲਿੰਗ ਤੋਂ ਇੱਕ ਦਿਨ ਪਹਿਲਾਂ ਪਲ-ਪਲ ਦੀਆਂ ਚੋਣ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖਣ ਲਈ ਨਿਯੁਕਤ ਕੀਤਾ ਗਿਆ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਪਾਰਦਰਸ਼ੀ ਅਤੇ ਨਿਰਵਿਘਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਸੈਕਟਰ ਅਫਸਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਕਟਰ ਅਫ਼ਸਰਾਂ ਕੋਲ ਆਪਣੇ ਬੂਥਾਂ ‘ਤੇ ਚੋਣ ਗਤੀਵਿਧੀਆਂ ਦਾ ਨਿਰੀਖਣ ਕਰਨ ਲਈ ਮੈਜਿਸਟ੍ਰੇਟ ਸ਼ਕਤੀਆਂ ਹੋਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਸੈਕਟਰ ਅਫਸਰਾਂ ਨੂੰ ਪੰਜਾਬ ਪੋਲ ਡੇਅ ਮਾਨੀਟਰਿੰਗ ਐਪ (ਪੀਪੀਡੀਐਮਏ) ਦੇ ਕੰਮ ਕਰਨ ਬਾਰੇ ਸਿਖਲਾਈ ਦਿੱਤੀ ਗਈ ਹੈ ਜੋ ਕਿ ਪੋਲਿੰਗ ਵਾਲੇ ਦਿਨ ਲਈ ਸੈਕਟਰ ਅਫਸਰਾਂ ਦੇ ਮੋਬਾਈਲ ਫੋਨਾਂ ਵਿੱਚ ਸਥਾਪਿਤ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਇਹ ਸੈਕਟਰ ਅਫ਼ਸਰ ਪੋਲਿੰਗ ਬੂਥਾਂ ‘ਤੇ ਪੋਲਿੰਗ ਪਾਰਟੀਆਂ ਦੇ ਰਵਾਨਾ ਹੋਣ ਅਤੇ ਪਹੁੰਚਣ, ਪੋਲਿੰਗ ਸਟੇਸ਼ਨ ਦੀ ਸਥਾਪਨਾ, ਮੌਕ ਪੋਲ ਸ਼ੁਰੂ ਹੋਣ, ਈ.ਵੀ.ਐਮ. ਅਤੇ ਵੀਵੀਪੈਟ ਕਲੀਅਰ ਹੋਣ, ਪੋਲਿੰਗ ਸੁ਼ਰੂ ਹੋਣ ਜਾਂ ਦੇਰੀ, ਰੁਕਣ ਅਤੇ ਮੁੜ ਸ਼ੁਰੂ ਹੋਣ ਅਤੇ ਹਰ ਦੋ ਘੰਟੇ ਬਾਅਦ ਪੋਲ ਹੋਣ ਵਾਲੀਆਂ ਵੋਟਾਂ ਦੀ ਗਿਣਤੀ, ਸ਼ਾਮ 6 ਵਜ਼ੇ ਤੋਂ ਬਾਅਦ ਕਤਾਰ ਵਿੱਚ ਖੜ੍ਹੇ ਵਿਅਕਤੀਆਂ ਦੀ ਗਿਣਤੀ, ਕੁਲੈਕਸ਼ਨ ਕੇਂਂਂਦਰਾਂ ‘ਤੇ ਪੋਲਿੰਗ ਪਾਰਟੀਆਂ ਦੇ ਪੁੱਜਣ ਅਤੇ ਈ.ਵੀ.ਐਮ. ਜਮ੍ਹਾਂ ਕਰਵਾਉਣ ਦੇ ਵੇਰਵੇ ਸਾਂਝੇ ਕਰਨਗੇ।
You may like
-
Big Breaking: ਪੰਜਾਬ ਦੇ ਮੁੱਖ ਮੰਤਰੀ ਦੇ ਘਰ ਚੋਣ ਕਮਿਸ਼ਨ ਦਾ ਛਾਪਾ, ਪੜ੍ਹੋ
-
ਪੰਜਾਬ ਉਪ ਚੋਣ ‘ਚ ਗੈਂਗਸਟਰ ਦੀ ਐਂਟਰੀ! ਚੋਣ ਕਮਿਸ਼ਨ ਨੂੰ ਲਿਖੀ ਚਿੱਠੀ ‘ਚ ਵੱਡਾ ਖੁਲਾਸਾ
-
ਚੋਣ ਕਮਿਸ਼ਨ ਨੇ ਪੰਜਾਬ ਦੇ ਇਨ੍ਹਾਂ 6 ਆਗੂਆਂ ਨੂੰ ਅਯੋਗ ਕਰਾਰ ਦਿੱਤਾ, ਨਹੀਂ ਲੜ ਸਕਣਗੇ ਚੋਣ
-
ਪੰਜਾਬ ‘ਚ ਵੋਟਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ, ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਕੀਤੇ ਤਬਾਦਲੇ
-
ਪੰਜਾਬ ‘ਚ 1 ਜੂਨ ਤੋਂ ਪਹਿਲਾਂ ਵੋਟਿੰਗ, ਚੋਣ ਕਮਿਸ਼ਨ ਨੇ ਪੂਰੀਆਂ ਕੀਤੀਆਂ ਤਿਆਰੀਆਂ
-
ਲੋਕਸਭਾ ਚੋਣ: ਚੋਣ ਕਮਿਸ਼ਨ ਨੇ ਭਾਜਪਾ ‘ਤੇ ਕੀਤੀ ਸਖ਼ਤ ਕਾਰਵਾਈ