ਅਪਰਾਧ
ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ‘ਚ ਕੇਸ ਦਰਜ
Published
3 years agoon
ਲੁਧਿਆਣਾ : ਪੁਲਿਸ ਨੇ ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਦੋ ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਟਿੱਬਾ ਰੋਡ ਦੀ ਰਹਿਣ ਵਾਲੀ ਆਰਤੀ ਰਾਣੀ ਦੀ ਸ਼ਿਕਾਇਤ ‘ਤੇ ਆਕਾਸ਼ ਵਾਸੀ ਮੇਰਠ ਖਿਲਾਫ਼ ਕੇਸ ਦਰਜ ਕੀਤਾ ਹੈ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਵਿਆਹ ਉਕਤ ਕਥਿਤ ਦੋਸ਼ੀ ਨਾਲ ਦੋ ਸਾਲ ਪਹਿਲਾਂ ਹੋਇਆ ਸੀ, ਪਰ ਵਿਆਹ ਤੋਂ ਕੁਝ ਸਮੇਂ ਬਾਅਦ ਕਥਿਤ ਦੋਸ਼ੀ ਵਲੋਂ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਕਥਿਤ ਦੋਸ਼ੀ ਖਿਲਾਫ਼ ਕੇਸ ਦਰਜ ਕਰ ਲਿਆ।
ਦੂਜੇ ਮਾਮਲੇ ਵਿਚ ਪੁਲਿਸ ਨੇ ਰੰਜਨਾ ਵਰਮਾ ਵਾਸੀ ਬਸਤੀ ਜੋਧੇਵਾਲ ਦੀ ਸ਼ਿਕਾਇਤ ‘ਤੇ ਹੈਪੀ ਸ਼ਰਮਾ ਵਾਸੀ ਉੱਤਰ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ।
You may like
-
ਪੰਜਾਬ ਸਰਕਾਰ Deport ਮਾਮਲੇ ‘ਚ ਸਖ਼ਤ, ਕਈ ਟਰੈਵਲ ਏਜੰਟਾਂ ਖਿਲਾਫ ਦਰਜ FIR
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੰਜਾਬ ਭਾਜਪਾ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖ਼ਿਲਾਫ਼ ਐਫ.ਆਈ.ਆਰ ਦਰਜ਼
-
ਹੁਣ ਪੰਜਾਬ ‘ਚ ਕਾਨੂੰਗੋ ਤੇ ਪਟਵਾਰੀਆਂ ‘ਤੇ ਸਿੱਧੀ ਦਰਜ ਹੋਵੇਗੀ FIR, ਜਾਣੋ ਪੂਰਾ ਮਾਮਲਾ
