ਅਪਰਾਧ
ਦਾਜ ਲਈ ਹੱਤਿਆ ਕਰਨ ਦੇ ਮਾਮਲੇ ‘ਚ ਪਤੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ
Published
3 years agoon
ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਿਵਾਜੀ ਨਗਰ ਵਿਚ ਦਾਜ ਖ਼ਾਤਰ ਹੋਈ ਇਕ ਵਿਆਹੁਤਾ ਦੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਵਲੋਂ ਪਤੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸ਼ਿਵਾਜੀ ਨਗਰ ਦੇ ਰਹਿਣ ਵਾਲੇ ਪਵਨ ਕੁਮਾਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ।
ਇਸ ਸਬੰਧੀ ਪੁਲਿਸ ਨੇ ਅਮਿਤ ਆਨੰਦ ਪਤੀ ਸੱਸ ਉਰਮਿਲਾ ਆਨੰਦ ਅਤੇ ਪਿ੍ਅੰਕਾ ਆਨੰਦ ਵਾਸੀ ਜ਼ੀਰਕਪੁਰ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਸ਼ਿਵਾਨੀ ਦੀ ਸ਼ਾਦੀ ਅਮਿਤ ਆਨੰਦ ਨਾਲ ਤਿੰਨ ਸਾਲ ਪਹਿਲਾਂ ਹੋਈ ਸੀ, ਪਰ ਸ਼ਾਦੀ ਤੋਂ ਕੁਝ ਸਮੇਂ ਬਾਅਦ ਹੀ ਕਥਿਤ ਦੋਸ਼ੀਆਂ ਵਲੋਂ ਉਸ ਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।
ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਸ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਲੋਂ ਸ਼ਿਵਾਨੀ ਦੀ ਹਾਲਤ ਗੰਭੀਰ ਹੋਣ ਬਾਰੇ ਦੱਸਿਆ ਗਿਆ। ਜਦੋਂ ਹਸਪਤਾਲ ਪਹੁੰਚੇ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਸ ਦੋਸ਼ ਲਗਾਇਆ ਕਿ ਕਥਿਤ ਦੋਸ਼ੀਆਂ ਵਲੋਂ ਉਸ ਦੀ ਹੱਤਿਆ ਕੀਤੀ ਗਈ ਹੈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ
