ਧਰਮ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਸਮਾਗਮ ਕਰਵਾਇਆ
Published
3 years agoon
ਲੁਧਿਆਣਾ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੀਬੀ ਗਗਨਦੀਪ ਕੌਰ ਤੇ ਬੀਬੀ ਹਰਸ਼ਰਨ ਕੌਰ ਦੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ।
ਭਾਈ ਰਜਿੰਦਰਪਾਲ ਸਿੰਘ ਖਾਲਸਾ ਨੇ ਸੰਗਤਾਂ ਨੂੰ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੋਪਈ ਸਾਹਿਬ ਜੀ ਦੇ ਪਾਠ ਸਰਵਣ ਕਰਵਾਏ। ਭਾਈ ਗੁਰਦਾਸ ਜੀ ਗੁਰਮਤਿ ਮਿਸ਼ਨਰੀ ਕਾਲਜ ਅਤੇ ਭਾਈ ਬਲਵਿੰਦਰ ਸਿੰਘ ਨੇ ਰਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸੰਗਤੀ ਰੂਪ ਵਿਚ ਕੀਤਾ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਗੁਰਦੁਆਰਾ ਸਾਹਿਬ ਦੇ ਕਥਾ ਵਾਚਕ ਭਾਈ ਕੁਲਵਿੰਦਰ ਸਿੰਘ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਵਿਆਖਿਆ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਪਹਿਰਾ ਦੇਣ ਦੀ ਅਪੀਲ ਕੀਤੀ।
ਐਸਜੀਪੀਸੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਲੁਧਿਆਣਾ ਦੇ ਮੁੱਖ ਸੇਵਾਦਾਰ ਪਿ੍ਰਤਪਾਲ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨੂੰ ਜੀਵਨ ਵਿਚ ਅਪਣਾ ਕੇ ਮਨੁੱਖ ਦਾ ਜੀਵਨ ਸਫ਼ਲ ਹੋ ਸਕਦਾ ਹੈ। ਰਾਗੀ ਜਥੇ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਰਤਪਾਲ ਸਿੰਘ ਨੇ ਸਨਮਾਨਤ ਕੀਤਾ।
You may like
-
ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਦੇ ਕੀਰਤਨੀ ਜੱਥੇ ਵਲੋਂ ਕੀਤਾ ਰੂਹਾਨੀ ਕੀਰਤਨ
-
ਖਾਲਸਾ ਕਾਲਜ ਫਾਰ ਵੂਮੈਨ ਵਿਖੇ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗੁਰਪੂਰਬ
-
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮਨਾਇਆ ਪ੍ਰਕਾਸ਼ ਦਿਵਸ
-
ਸੰਤ ਬਾਬਾ ਸੁੱਚਾ ਸਿੰਘ ਦੀ 20ਵੀਂ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ ਸੰਤ ਬਾਬਾ ਅਮੀਰ ਸਿੰਘ
-
ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਪਾਏ ਗਏ ਸਹਿਜ ਪਾਠ ਦੇ ਭੋਗ
-
ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਜੇਠ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ
