Connect with us

ਪੰਜਾਬੀ

ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾਵੇ -ਭਾਰਤ ਭੂਸ਼ਣ ਆਸ਼ੂ

Published

on

Indians trapped in Ukraine should be evacuated safely: Bharat Bhushan Ashu

ਲੁਧਿਆਣਾ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਭਾਰਤ ਭੂਸ਼ਣ ਆਸ਼ੂ ਨੇ ਟਵੀਟ ਕੀਤਾ ਹੈ ਕਿ ਕੇਂਦਰ ਸਰਕਾਰ ਯੂਕਰੇਨ ‘ਚ ਫਸੇ ਭਾਰਤੀਆਂ ਅਤੇ ਵਿਦਿਆਰਥੀਆਂ ਨੂੰ ਕੱਢਣ ਦੇ ਕੰਮ ਨੂੰ ਉੱਚ ਤਰਜੀਹ ਦੇਵੇ, ਕਿਉਂਕਿ ਉਨ੍ਹਾਂ ਦੇ ਰਿਸ਼ਤੇਦਾਰ ਬਹੁਤ ਚਿੰਤਤ ਹਨ ਅਤੇ ਉਨ੍ਹਾਂ ਦਾ ਇਰਾਦਾ ਕਿਸੇ ਤਰ੍ਹਾਂ ਸੁਰੱਖਿਅਤ ਘਰ ਪਰਤਣਾ ਹੈ। ਲੁਧਿਆਣਾ ਜ਼ਿਲ੍ਹੇ ਦੇ ਕੁਝ ਵਿਦਿਆਰਥੀ ਵੀ ਉੱਥੇ ਫਸੇ ਹੋਏ ਹਨ।

ਰੂਸ ਅਤੇ ਯੂਕ੍ਰੇਨ ਵਿਚਾਲੇ ਜੰਗ ਕਾਰਨ ਜਿਥੇ ਪੂਰੀ ਦੁਨੀਆ ਵਿਚ ਤਣਾਅ ਪੈਦਾ ਹੋ ਗਿਆ ਹੈ, ਉਥੇ ਹੀ ਸਰਕਾਰਾਂ ਨੂੰ ਵੀ ਆਪਣੇ ਨਾਗਰਿਕਾਂ ਦੀ ਚਿੰਤਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਅਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ਨੇ ਵੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਯੂਕਰੇਨ ਦੇ ਜੰਗ ਦੇ ਮੈਦਾਨ ਵਿੱਚ ਫਸੇ ਭਾਰਤੀਆਂ ਨੂੰ ਬਾਹਰ ਕੱਢਣ ਲਈ ਹਰ ਸੰਭਵ ਯਤਨ ਕੀਤੇ ਜਾਣ।

ਦੱਸ ਦਈਏ ਕਿ ਮਾਛੀਵਾੜਾ ਦੇ ਰਹਿਣ ਵਾਲੇ ਡਾ ਸੰਜੀਵ ਗਰਗ ਦਾ ਬੇਟਾ ਆਯੂਸ਼ ਗਰਗ ਯੂਕ੍ਰੇਨ ਚ ਐੱਮ ਬੀ ਬੀ ਐੱਸ ਦੀ ਪੜ੍ਹਾਈ ਕਰ ਰਿਹਾ ਹੈ। ਆਯੂਸ਼ ਨੇ ਦੱਸਿਆ ਕਿ ਉਹ ਯੂਕਰੇਨ ਦੀ ਖਾਰਕੀਵ ਨੈਸ਼ਨਲ ਮੈਡੀਕਲ ਯੂਨੀਵਰਸਿਟੀ ਚ ਪੜ੍ਹਦਾ ਹੈ। ਵੀਰਵਾਰ ਨੂੰ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਕੀਵ ਹਵਾਈ ਅੱਡੇ ਤੋਂ ਭਾਰਤ ਲਈ ਉਡਾਣ ਭਰਨੀ ਸੀ।

ਜਦੋਂ ਉਹ ਸਵੇਰੇ 7.15 ਵਜੇ ਹਵਾਈ ਅੱਡੇ ‘ਤੇ ਪਹੁੰਚੇ ਤਾਂ ਉਨ੍ਹਾਂ ਨੂੰ ਅੰਦਰ ਦਾਖਲ ਹੋਣ ਦੀ ਆਗਿਆ ਨਹੀਂ ਦਿੱਤੀ ਗਈ ਸੀ। ਹਵਾਈ ਅੱਡੇ ‘ਤੇ ਤਾਇਨਾਤ ਅਧਿਕਾਰੀਆਂ ਨੇ ਦੱਸਿਆ ਕਿ ਇੱਥੇ ਰੂਸ ਨੇ ਬੰਬ ਧਮਾਕਾਕੀਤਾ ਸੀ। ਇਸ ਕਾਰਨ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।

Facebook Comments

Trending