ਲੁਧਿਆਣਾ : ਪੁਲਿਸ ਨੇ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪਤੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸੁਭੱਦਰਾ ਦੇਵੀ ਵਾਸੀ ਦੁੱਗਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਅਰੁਣ ਕੁਮਾਰ ਪਤੀ ਧਰਮ ਦਾਸ ਸਹੁਰਾ ਅਤੇ ਆਸ਼ਾ ਸੱਸ ਵਾਸੀ ਨੋਇਡਾ ਖਿਲਾਫ਼ ਕੇਸ ਦਰਜ ਕੀਤਾ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਅਰੁਣ ਕੁਮਾਰ ਨਾਲ ਤਿੰਨ ਸਾਲ ਪਹਿਲਾਂ ਹੋਈ ਸੀ, ਪਰ ਦੋਸ਼ੀਆਂ ਵਲੋਂ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ।
ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕਥਿਤ ਦੋਸ਼ੀਆਂ ਖਿਲਾਫ਼ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਅਤੇ ਦੋਸ਼ੀ ਫਰਾਰ ਦੱਸੇ ਜਾਂਦੇ ਹਨ।