ਪੰਜਾਬੀ
ਗੁਰੂ ਨਾਨਕ ਪਬਲਿਕ ਸਕੂਲ ਵਿਖੇ ਕਰਵਾਇਆ ਇਨਾਮ ਵੰਡ ਸਮਾਗਮ
Published
3 years agoon
ਲੁਧਿਆਣਾ : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਬੜੀ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਨਾਲ ਕੀਤੀ।
ਇਸ ਦੌਰਾਨ ਸੈਸ਼ਨ 2020-21 ਦੇ ਨਰਸਰੀ ਤੋਂ ਬਾਰ੍ਹਵੀਂ ਕਲਾਸ ਦੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਤਕਰੀਬਨ 150 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਖੇਡਾਂ ਦੇ ਖੇਤਰ ‘ਚ ਪੰਜਾਬ ਤੇ ਨੈਸ਼ਨਲ ਜੇਤੂ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਅਕੈਡਮਿਕ ਕੌਂਸਲ ਵਿਚ ਸ਼ਾਮਿਲ ਹਾਊਸ ਕੈਪਟਨਾਂ, ਹੈੱਡ ਬੁਆਏਜ਼ ਤੇ ਹੈੱਡ ਗਰਲਜ਼ ਨੂੂੰ ਵੀ ਯਾਦਗਰੀ ਚਿੰਨ੍ਹ ਭੇਟ ਕੀਤੇ।
ਸਕੂਲ ਦੀ ਗੱਤਕਾ ਟੀਮ ਨੇ ਵੀ ਬਾਖੂਬੀ ਪ੍ਰਦਰਸ਼ਨ ਕਰਦੇ ਹੋਏ ਆਪਣੀ ਕਲਾਕਾਰੀ ਨਾਲ ਸਭ ਨੂੰ ਮੋਹਿਤ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਮਹਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪਿ੍ੰਸੀਪਲ ਹਰਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਵਿਚ ਆਰਟਸ, ਕਾਮਰਸ ਤੇ ਸਾਇੰਸ ਗਰੁੱਪ ਸਫ਼ਲਤਾਪੂਰਵਕ ਚੱਲ ਰਹੇ ਹਨ ਤੇ ਸਕੂਲ ਪ੍ਰਬੰਧਕੀ ਕਮੇਟੀ ਦਾ ਮਕਸਦ ਪੇਂਡੂ ਵਿਦਿਆਰਥੀਆਂ ਨੂੰ ਵਾਜਬ ਫ਼ੀਸਾਂ ‘ਚ ਵੱਧ ਤੋਂ ਵੱਧ ਸਹੂਲਤਾਂ ਦੇ ਕੇ ਉੱਚ ਮਿਆਰੀ ਸਿੱਖਿਆ ਦੇਣਾ ਹੈੈ।
You may like
-
IPS ਸਕੂਲ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਇਨਾਮ ਦੇਕੇ ਕੀਤਾ ਸਨਮਾਨਿਤ
-
ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਸਪੋਰਟਸ ਡੇ
-
ਗੁਰੂ ਨਾਨਕ ਪਬਲਿਕ ਸਕੂਲ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ
-
‘ਆਜ਼ਾਦੀ ਦੇ ਅਮ੍ਰਿਤ ਮਹਾਂਉਤਸਵ’ ਵਿੱਚ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਦੀ ਭਾਗੀਦਾਰੀ
-
ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ 10ਵੀਂ ਅਤੇ 10ਵੀਂ+2 ਦਾ ਸ਼ਾਨਦਾਰ ਨਤੀਜਾ
-
ਗੁਰਮੇਹਰ ਕੁਲਾਰ ਤੀਜੀ ਨੈਸ਼ਨਲ ਬਾਲ ਇਨਲਾਈਨ ਸਕੇਟਰ ਹਾਕੀ ਚੈਂਪੀਅਨਸ਼ਿਪ 2022 ਵਿੱਚ ਚਮਕਿਆ
