ਪੰਜਾਬੀ
ਲੁਧਿਆਣਾ ‘ਚ ਆਮ ਆਦਮੀ ਪਾਰਟੀ ਅੱਗੇ
Published
3 years agoon

ਲੁਧਿਆਣਾ : ਲੁਧਿਆਣਾ ਦੇ ਵਿਧਾਨ ਸਭਾ ਹਲਕਿਆਂ ‘ਚ ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ, ਜੋ ਕਿ ਲਗਾਤਾਰ ਜਾਰੀ ਹੈ। ਇਸ ਦੌਰਾਨ ਲੁਧਿਆਣਾ ਪੱਛਮੀ ਤੋਂ ਮੰਤਰੀ ਭਾਰਤ ਭੂਸ਼ਣ ਆਸ਼ੂ ਪਿੱਛੇ ਚੱਲ ਰਹੇ ਹਨ, ਜਦੋਂ ਕਿ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਗੋਗੀ ਅੱਗੇ ਹਨ।
ਵਿਧਾਨ ਸਭਾ ਚੋਣਾਂ ਦੇ ਮੁੱਢਲੇ ਰੁਝਾਨਾਂ ਵਿੱਚ ਲੁਧਿਆਣਾ ਜ਼ਿਲ੍ਹੇ ਦੀਆਂ 14 ਸੀਟਾਂ ਵਿਚੋਂ 12 ਸੀਟਾਂ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਾਫੀ ਅੱਗੇ ਚੱਲ ਰਹੇ ਹਨ, ਜਦੋਂ ਕਿ ਇਕ ਸੀਟ ‘ਤੇ ਅਕਾਲੀ ਦਲ ਅਤੇ ਇਕ ਸੀਟ ‘ਤੇ ਕਾਂਗਰਸ ਉਮੀਦਵਾਰ ਅੱਗੇ ਹਨ
ਲੁਧਿਆਣਾ ‘ਚ ਹੁਣ ਤੱਕ ਤਿੰਨ ਸੀਟਾਂ ਦੇ ਸਰਕਾਰੀ ਰੁਝਾਨ ਸਾਹਮਣੇ ਆਏ ਹਨ। ਹਲਕਾ ਵੈਸਟ ਤੋਂ ਪਹਿਲੇ ਰਾਊਂਡ ‘ਚ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਗੋਗੀ ਅੱਗੇ ਚੱਲ ਰਹੇ ਹਨ, ਜਦੋਂ ਕਿ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਪਿੱਛੇ ਹਨ।
ਹਲਕਾ ਦਾਖਾ ‘ਚ ਪਹਿਲੇ ਰਾਊਂਡ ‘ਚ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਅੱਗੇ ਚੱਲ ਰਹੇ ਹਨ। ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਤੀਜੇ ਨੰਬਰ ‘ਤੇ ਹਨ। ਇਸ ਤੋਂ ਇਲਾਵਾ ਰਾਏਕੋਟ ‘ਚ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ।
You may like
-
50 ਰੁਪਏ ਖਰਚ ਕਰਕੇ ਪੰਜਾਬੀਆਂ ਨੂੰ ਮਿਲਣਗੀਆਂ ਕਈ ਸਹੂਲਤਾਂ, ਪੰਜਾਬ ਵਿਧਾਨ ਸਭਾ ‘ਚ ਹੋਇਆ ਐਲਾਨ
-
ਪੰਜਾਬ ਵਿਧਾਨ ਸਭਾ ‘ਚ ਗੂੰਜਿਆ JE ਦੇ ਪੱਕਾ ਹੋਣ ਦਾ ਮਾਮਲਾ, ਜਾਣੋ ਕੀ ਮਿਲਿਆ ਜਵਾਬ
-
ਪੰਜਾਬ ਵਿਧਾਨ ਸਭਾ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ, ਸੈਸ਼ਨ ‘ਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਸਪੀਕਰ
-
ਪੰਜਾਬ ਵਿਧਾਨ ਸਭਾ ‘ਚ ਹੰਗਾਮਾ! ਕਾਂਗਰਸ ਨੇ ਕੀਤਾ ਵਾਕਆਊਟ
-
ਪੰਜਾਬ ਵਿਧਾਨ ਸਭਾ ‘ਚ ਗੂੰਜਿਆ ਨ/ਸ਼ਿਆਂ ਦਾ ਮੁੱਦਾ, ਗੈਂ/ਗਸਟਰਾਂ ਬਾਰੇ ਵੀ ਹੋਈ ਚਰਚਾ
-
ਪੰਜਾਬ ਵਿਧਾਨ ਸਭਾ ‘ਚ ਗੂੰਜਿਆ ਸਰਕਾਰੀ ਬੱਸਾਂ ਦਾ ਮੁੱਦਾ, ਸਫਰ ਕਰਨ ਵਾਲੇ ਯਾਤਰੀ ਦੇਣ ਧਿਆਨ