Connect with us

ਪੰਜਾਬੀ

ਸਮਰਾਲਾ ਹਲਕੇ ’ਚ ਆਮ ਆਦਮੀ ਪਾਰਟੀ ਅੱਗੇ, ਬਲਬੀਰ ਰਾਜੇਵਾਲ ਰਹੇ ਪਿੱਛੇ

Published

on

In Samrala constituency, Aam Aadmi Party is ahead, followed by Balbir Rajewal

ਲੁਧਿਆਣਾ : ਨਵੀਂ ਪਾਰਟੀ ਸੰਯੁਕਤ ਸਮਾਜ ਮੋਰਚਾ ਵਲੋਂ ਬਲਬੀਰ ਰਾਜੇਵਾਲ ਨੂੰ ਆਪਣੇ ਉਮੀਦਵਾਰ ਵਜੋਂ ਖੜਾ ਕੀਤਾ ਗਿਆ ਹੈ । ਸੰਯੁਕਤ ਸਮਾਜ ਮੋਰਚਾ ਵਲੋਂ ਬਲਬੀਰ ਰਾਜੇਵਾਲ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਵੀ ਐਲਾਨਿਆ ਗਿਆ ਹੈ।

ਵਿਧਾਨ ਸਭਾ ਹਲਕਾ ਸਮਰਾਲਾ ਤੋਂ ਵੋਟਾਂ ਦੀ ਗਿਣਤੀ ’ਚ ਆਮ ਆਦਮੀ ਪਾਰਟੀ 4933 ਵੋਟਾਂ ਨਾਲ ਅੱਗੇ, ਸ਼੍ਰੋਮਣੀ ਅਕਾਲੀ ਦਲ ਦੂਜੇ ਨੰਬਰ ’ਤੇ ਅਤੇ ਸੰਯੁਕਤ ਸਮਾਜ ਮੋਰਚਾ ਵਲੋਂ ਬਲਬੀਰ ਰਾਜੇਵਾਲ ਨੂੰ ਸਿਰਫ਼ 713 ਵੋਟਾਂ ਹੀ ਮਿਲੀਆਂ ਹਨ। ਵਿਧਾਨ ਸਭਾ ਹਲਕਾ ਸਮਰਾਲਾ ਤੋਂ ਵੋਟਾਂ ਦੀ ਗਿਣਤੀ ਦਾ ਪਹਿਲਾ ਗੇੜ ਮੁਕੰਮਲ ਹੋ ਚੁੱਕਿਆ ਹੈ ਪਹਿਲੇ ਗੇੜ ’ਚ ਆਮ ਆਦਮੀ ਪਾਰਟੀ ਦੇ ਜਗਤਾਰ ਸਿੰਘ ਦਿਆਲਪੁਰਾ 14 ਵੋਟਾਂ ਨਾਲ ਅੱਗੇ ਚੱਲ ਰਹੇ ਹਨ

ਵਿਧਾਨ ਸਭਾ ਹਲਕਾ ਸਮਰਾਲਾ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਵਿਰੋਧੀਆਂ ਨੂੰ ਪਛਾੜਦੇ ਹੋਏ ਪਹਿਲੇ ਰਾਊਂਡ ਦੀ ਗਿਣਤੀ ਵਿੱਚ ਅੱਗੇ ਨਿਕਲੇ। ਹੁਣ ਤੱਕ ਦੇ ਮੁੱਢਲੇ ਰੁਝਾਨਾਂ ਦੇ ਵਿੱਚ ਪਰਮਜੀਤ ਸਿੰਘ ਪਹਿਲੇ ਨੰਬਰ ’ਤੇ ਕਾਂਗਰਸ ਦੇ ਉਮੀਦਵਾਰ ਰੁਪਿੰਦਰ ਸਿੰਘ ਰਾਜਾ ਗਿੱਲ ਦੂਜੇ ਨੰਬਰ ’ਤੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਦਿਆਲਪੁਰਾ ਤੀਜੇ ਨੰਬਰ ’ਤੇ ਚੱਲ ਰਹੇ ਹਨ।

Facebook Comments

Trending