ਖੇਤੀਬਾੜੀ
ਪੀ.ਏ.ਯੂ. ਨੇ ਫ਼ਸਲੀ ਰਹਿੰਦ ਖੂੰਹਦ ਦੀ ਸੰਭਾਲ ਬਾਰੇ ਖੇਤ ਦਿਵਸ ਮਨਾਇਆ
Published
3 years agoon
ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਬੀਤੇ ਦਿਨੀਂ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੋਰਾਵਾਲੀ ਵਿੱਚ ਫ਼ਸਲੀ ਰਹਿੰਦ-ਖੂੰਹਦ ਦੀ ਸੰਭਾਲ ਬਾਰੇ ਇੱਕ ਖੇਤ ਦਿਵਸ ਮਨਾਇਆ । ਵਿਭਾਗ ਦੇ ਮੁਖੀ ਡਾ. ਰਵਿੰਦਰ ਕੌਰ ਧਾਲੀਵਾਲ ਨੇ ਦੱਸਿਆ ਕਿ ਇਹ ਖੇਤ ਦਿਵਸ ਨੈਸ਼ਨਲ ਬੈਂਕ ਨਾਬਾਰਡ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੀ ਸੰਭਾਲ ਬਾਰੇ ਜਾਗਰੂਕ ਕਰਨ ਲਈ ਲਾਇਆ ਗਿਆ ਸੀ ।
ਇਸ ਮੌਕੇ ਵਿਭਾਗ ਦੇ ਪਸਾਰ ਮਾਹਿਰ ਡਾ. ਧਰਮਿੰਦਰ ਸਿੰਘ ਨੇ ਕਿਸਾਨਾਂ ਨੂੰ ਖੇਤੀ ਦਾ ਵਹੀ ਖਾਤਾ ਤਿਆਰ ਕਰਨ ਲਈ ਪ੍ਰੇਰਿਤ ਕੀਤਾ । ਉਹਨਾਂ ਕਿਹਾ ਕਿ ਸਾਂਝੇ ਸਮੂਹਾਂ ਦੀ ਉਸਾਰੀ ਨਾਲ ਖੇਤੀ ਮਸ਼ੀਨਰੀ ਦੀ ਵਰਤੋਂ ਸਸਤੀ ਅਤੇ ਸੌਖੀ ਰਹੇਗੀ । ਫਿਰੋਜ਼ਪੁਰ ਦੇ ਜ਼ਿਲ੍ਹਾ ਪਸਾਰ ਮਾਹਿਰ ਡਾ. ਜਗਜੋਤ ਸਿੰਘ ਗਿੱਲ ਨੇ ਘੱਟ ਮਿਆਦ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਵਰਤੋਂ ਬਾਰੇ ਗੱਲ ਕੀਤੀ ।
ਨਾਬਾਰਡ ਦੇ ਫਿਰੋਜ਼ਪੁਰ ਦੇ ਡੀ ਡੀ ਐੱਮ ਕੁਮਾਰੀ ਸਵਿਤਾ ਨੇ ਸਰਕਾਰੀ ਸਕੀਮਾਂ ਅਤੇ ਯੋਜਨਾਵਾਂ ਦਾ ਜ਼ਿਕਰ ਕੀਤਾ । ਉਹਨਾਂ ਕਿਸਾਨਾਂ ਨੂੰ ਪੂਰੀ ਤਨਦੇਹੀ ਨਾਲ ਫਸਲੀ ਰਹਿੰਦ-ਖੂੰਹਦ ਦੀ ਸੰਭਾਲ ਵੱਲ ਜੁੜਨ ਲਈ ਕਿਹਾ । ਡਾ. ਲਖਵਿੰਦਰ ਕੌਰ ਅਤੇ ਗੁਰਿੰਦਰਪਾਲ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ । ਇਸ ਮੌਕੇ ਕਿਸਾਨਾਂ ਨੂੰ ਖੇਤੀ ਸਾਹਿਤ ਅਤੇ ਸਬਜ਼ੀਆਂ ਦੀਆਂ ਕਿੱਟਾਂ ਵੀ ਵੰਡੀਆਂ ਗਈਆਂ ।
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
