Connect with us

ਪੰਜਾਬ ਨਿਊਜ਼

ਪੰਜਾਬ ‘ਚ ‘ਆਪ’ ਦੀ ਸਰਕਾਰ ਬਣਦੇ ਹੀ ‘ਪ੍ਰਕਾਸ਼ ਸਿੰਘ ਬਾਦਲ’ ਨੇ ਲਿਆ ਵੱਡਾ ਫ਼ੈਸਲਾ

Published

on

With the formation of AAP government in Punjab, Parkash Singh Badal took a big decision

ਚੰਡੀਗੜ੍ਹ : ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਸ. ਪ੍ਰਕਾਸ਼ ਸਿੰਘ ਬਾਦਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਉਹ ਸਾਬਕਾ ਵਿਧਾਇਕ ਵੱਜੋਂ ਆਪਣੀ ਪੈਨਸ਼ਨ ਨਹੀਂ ਲੈਣਗੇ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ ਪੰਜਾਬ ਸਰਕਾਰ ਅਤੇ ਮਾਣਯੋਗ ਸਪੀਕਰ ਸਾਹਿਬ ਨੂੰ ਬੇਨਤੀ ਕਰਦੇ ਹਨ ਕਿ ਸਾਬਕਾ ਵਿਧਾਇਕ ਵੱਜੋਂ ਜੋ ਪੈਨਸ਼ਨ ਉਨ੍ਹਾਂ ਕੋਲ ਆ ਰਹੀ ਹੈ, ਕ੍ਰਿਪਾ ਕਰਕੇ ਉਸ ਨੂੰ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਵਰਤਿਆ ਜਾਵੇ।

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਇਹ ਪੈਨਸ਼ਨ ਕਿਸੇ ਵੀ ਹਾਲਤ ‘ਚ ਮੈਨੂੰ ਨਹੀਂ ਭੇਜੀ ਜਾਣੀ ਚਾਹੀਦੀ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸਰਕਾਰ ਨੂੰ ਇਸ ਦੀ ਲਿਖ਼ਤੀ ਰੂਪ ‘ਚ ਬੇਨਤੀ ਵੱਖਰੇ ਤੌਰ ‘ਤੇ ਭੇਜੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਲੰਬੀ ਹਲਕੇ ਤੋਂ ਪਹਿਲੀ ਵਾਰ ਵਿਧਾਨ ਸਭਾ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਹੁਣ ਤੱਕ 11 ਵਾਰ ਵਿਧਾਨ ਸਭਾ ਚੋਣਾਂ ਜਿੱਤ ਕੇ 5 ਵਾਰ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਬਜ਼ੁਰਗ ਸਿਆਸਤਦਾਨ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾ ਦਿੱਤਾ ਸੀ। ਇਸ ਤੋਂ ਬਾਅਦ ਹੁਣ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਾਬਕਾ ਵਿਧਾਇਕ ਵੱਜੋਂ ਪੈਨਸ਼ਨ ਨਾ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ।

Facebook Comments

Trending