ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਕਾਰਪੋਰੇਸ਼ਨ ਮਾਰਕੀਟ ‘ਚ ਛਾਪਾਮਾਰੀ ਕਰਕੇ ਸੱਟੇ ਬਾਜ਼ੀ ਕਰ ਰਹੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਨਗਦੀ ਵੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ‘ਚ ਥੌਮਸ ਵਾਸੀ ਗਿਆਸਪੁਰਾ ਤੇ ਅਮਰੀਕ ਸਿੰਘ ਵਾਸੀ ਅਰਬਨ ਅਸਟੇਟ ਜਮਾਲਪੁਰ ਸ਼ਾਮਿਲ ਹਨ।
ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਕਥਿਤ ਦੋਸ਼ੀ ਕਾਰਪੋਰੇਸ਼ਨ ਮਾਰਕੀਟ ਵਿਚ ਸ਼ਰ੍ਹੇਆਮ ਸੱਟੇਬਾਜ਼ੀ ਕਰ ਰਹੇ ਸਨ, ਇਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਹਜ਼ਾਰ ਦੀ ਨਕਦੀ ਬਰਾਮਦ ਕੀਤੀ ਹੈ ਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।