ਅਪਰਾਧ
ਦੁਕਾਨ ਤੇ ਫੈਕਟਰੀ ਵਿੱਚੋ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ, ਕੇਸ ਦਰਜ਼
Published
3 years agoon
ਲੁਧਿਆਣਾ : ਸਥਾਨਕ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁੰਡੀਆਂ ਕਲਾਂ ‘ਚ ਚੋਰ ਇਕ ਦੁਕਾਨ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਮੁੰਡੀਆਂ ਕਲਾਂ ਦੇ ਰਹਿਣ ਵਾਲੇ ਤਰਲੋਕ ਸਿੰਘ ਦੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਦੁਕਾਨ ਦੇ ਤਾਲੇ ਤੋੜ ਕੇ 9 ਮੋਬਾਇਲ ਚੋਰੀ ਕਰ ਲਏ ਗਏ ।
ਇਕ ਹੋਰ ਮਾਮਲੇ ‘ਚ ਸਥਾਨਕ ਫੋਕਲ ਪੁਆਇੰਟ ਦੇ ਇਲਾਕੇ ਨੀਚੀ ਮੰਗਲੀ ਵਿਚ ਇਕ ਫੈਕਟਰੀ ‘ਚੋਂ ਸਾਮਾਨ ਚੋਰੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਫੈਕਟਰੀ ਮਾਲਕ ਰਣਜੀਤ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਤੇ ਇਸ ਸਬੰਧੀ ਪੁਲਿਸ ਨੇ ਸੁਖਵਿੰਦਰ ਸਿੰਘ ਵਾਸੀ ਸ਼ੇਰਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਉਸ ਦੀ ਫੈਕਟਰੀ ਦੇ ਤਾਲੇ ਤੋੜ ਕੇ ਉਥੋਂ ਪਿਆ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ। ਰਣਜੀਤ ਸਿੰਘ ਵਲੋਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ
