ਲੁਧਿਆਣਾ : ਵਿਆਹੁਤਾ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪੀੜਿਤਾ ਦੇ ਸਹੁਰੇ ਪਰਿਵਾਰ ਦੇ 2 ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸ਼ਿਵ ਮੰਦਰ ਗਲੀ, ਸ਼ਿਵਪੁਰੀ ਦੀ ਰਹਿਣ ਵਾਲੀ ਉਪਾਸਨਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਸਬੰਧੀ ਉਸ ਦੇ ਪਤੀ ਰਵੀ ਪਰਾਸ਼ਰ ਅਤੇ ਸੱਸ ਨੀਲਮ ਰਾਣੀ ਵਾਸੀ ਜਲੰਧਰ ਖ਼ਿਲਾਫ਼ ਕੇਸ ਦਰਜ ਕੀਤਾ ਹੈ
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਰਵੀ ਪਰਾਸ਼ਰ ਨਾਲ 13 ਸਾਲ ਪਹਿਲਾਂ ਹੋਈ ਸੀ, ਪਰ ਉਨ੍ਹਾਂ ਵਲੋਂ ਵਿਆਹ ਤੋਂ ਕੁਝ ਸਮੇਂ ਬਾਅਦ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਉਸ ਨੇ ਮੈਨੂੰ ਘਰੋਂ ਕੱਢ ਦਿੱਤਾ, ਜਿਸ ‘ਤੇ ਮੈਂ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।