ਪੰਜਾਬੀ
ਕਮਲਾ ਲੋਹਟੀਆ ਕਾਲਜ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ
Published
3 years agoon
ਲੁਧਿਆਣਾ : ਕਮਲਾ ਲੋਹਟੀਆ ਸਨਾਤਨ ਧਰਮ ਕਾਲਜ, ਲੁਧਿਆਣਾ ਦੇ ਬੀ.ਸੀ ਏ. ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਦਸੰਬਰ 2021 ਵਿਚ ਲਈਆਂ ਸਮੈਸਟਰ ਪ੍ਰੀਖਿਆਵਾਂ ਵਿਚ ਪੰਜਵੇਂ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ।
ਹਨੀਸ਼ ਗੁਪਤਾ ਨੇ 99.5 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ ਦੂਜਾ ਅਤੇ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਚਿਰਾਗ, ਗੌਤਮ ਅਤੇ ਸਾਂਵਲ ਭੰਡਾਰੀ ਨੇ 96.75 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਕਰਨ ਸ਼ਰਮਾ 95.25 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਜੇ ਸਥਾਨ ‘ਤੇ ਰਹੇ।
ਪਿ੍ਸੀਪਲ ਡਾ ਰਾਜੇਸ਼ ਕੁਮਾਰ ਮਰਵਾਹਾ ਨੇ ਇਸ ਸ਼ਾਨਦਾਰ ਸਫਲਤਾ ਲਈ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਵਿੱਦਿਅਕ ਪ੍ਰਾਪਤੀਆਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਉਸਾਰੀ ਲਈ ਰਾਹ ਪੱਧਰਾ ਕਰਦੀਆਂ ਹਨ। ਉਨ੍ਹਾਂ ਨੇ ਪੀਜੀ ਡਿਪਾਰਟਮੈਂਟ ਆਫ ਕੰਪਿਊਟਰ ਸਾਇੰਸ ਦੇ ਅਸਿਸਟੈਂਟ ਪ੍ਰੋਫੈਸਰ ਗੌਰਵ ਜੋਸ਼ੀ ਅਤੇ ਹੋਰ ਫੈਕਲਟੀ ਮੈਂਬਰਾਂ ਨੂੰ ਇਸ ਸਫਲਤਾ ਨੂੰ ਰੂਪ ਦੇਣ ਲਈ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਲਈ ਵਧਾਈ ਦਿੱਤੀ।
You may like
-
KLSD ਕਾਲਜ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ, ਖੂਨਦਾਨੀਆਂ ਨੂੰ ਕੀਤਾ ਸਨਮਾਨਿਤ
-
KLSD ਕਾਲਜ ਵਿਖੇ ‘ਬਿਲ ਲਿਆਓ ਇਨਾਮ ਪਾਓ ਸਕੀਮ’ ‘ਤੇ ਕਰਵਾਇਆ ਲੈਕਚਰ
-
ਕਮਲਾ ਲੋਹਟੀਆ ਸਨਾਤਨ ਧਰਮ ਕਾਲਜ ਵਿਖੇ ਮਨਾਇਆ ਗਿਆ ਤੀਜ ਦਾ ਤਿਉਹਾਰ
-
ਕਮਲਾ ਲੋਹਟੀਆ ਸਨਾਤਨ ਧਰਮ ਕਾਲਜ ਦੇ B.Com ਦਾ ਨਤੀਜਾ ਰਿਹਾ ਸ਼ਾਨਦਾਰ
-
ਕਮਲਾ ਲੋਹਟੀਆ ਕਾਲਜ ਦੇ ਈਸ਼ਪ੍ਰੀਤ ਸਿੰਘ ਨੇ ਯੂਨੀਵਰਸਿਟੀ ‘ਚੋਂ ਹਾਸਲ ਕੀਤਾ ਪਹਿਲਾ ਸਥਾਨ
-
ਕਮਲਾ ਲੋਹਟੀਆ ਕਾਲਜ ਵਿਖੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ‘ਰੁਖਸਤ’ ਦਾ ਆਯੋਜਨ
