ਪੰਜਾਬੀ
ਵਿਧਾਇਕ ਬੱਗਾ ਨੇਕ 99 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੜਕ ਬਨਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ
Published
3 years agoon
 
																								
ਲੁਧਿਆਣਾ : ਹਲਕਾ ਲੁਧਿਆਣਾ ਉਤਰੀ ਦੇ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਨੇ ਵਾਰਡ ਨੰਬਰ 92 ਦੇ ਏਰੀਏ ਵਿੱਚ ਭੂਰੀ ਵਾਲੇ ਗੁਰਦੁਆਰਾ ਸਾਹਿਬ ਤੋ ਚੰਦਰ ਨਗਰ ਤੱਕ 99 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਹ ਸੜਕ ਅੱਗੇ ਹੈਬੋਵਾਲ ਦੇ ਏਰੀਏ ਨਾਲ ਜੁੜ ਜਾਵੇਗੀ ਅਤੇ ਇਸ ਸੜਕ ਦੇ ਬਣਨ ਨਾਲ ਲੁਧਿਆਣਾ ਸ਼ਹਿਰ ਦੇ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ।
ਇਸ ਮੌਕੇ ਉਨਾਂ ਨਾਲ ਵਾਰਡ ਨੰਬਰ 92 ਦੇ ਕੌਸਲਰ ਸ੍ਰੀ ਰੌਕੀ ਭਾਟੀਆ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ। ਸ੍ਰੀ ਬੱਗਾ ਨੇ ਕਿਹਾ ਕਿ ਇਹ ਸੜਕ ਬਨਾਉਣ ਲਈ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਜਿਸ ਨੂੰ ਪੂਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇ ਵਿੱਚ ਵੀ ਉਹ ਲੁਧਿਆਣਾ ਸ਼ਹਿਰ ਅਤੇ ਹਲਕੇ ਦੇ ਵਿਕਾਸ ਕਾਰਜ਼ ਕਰਵਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ।
ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਆਸਾ `ਤੇ ਪੂਰਾ ਉਤਰਨਾ ਅਤੇ ਅਣਥਕ ਮਿਹਨਤ ਹੀ ਉਹਨਾਂ ਦਾ ਇੱਕੋ ਇਕ ਟੀਚਾ ਹੈ। ਉਹਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸ਼ਹਿਰ ਦੀ ਸਾਫ ਸਫਾਈ ਨੂੰ ਹਰ ਹੀਲੇ ਵਧੀਆ ਬਨਾਉਣ ਅਤੇ ਉਹਨਾਂ ਸ਼ਹਿਰ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਸਮਾਜਿਕ ਕੰਮ ਲਈ ਨਗਰ ਨਿਗਮ ਦਾ ਸਹਿਯੋਗ ਕਰਨ।ਉਹਨਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਲੁਧਿਆਣਾ ਸ਼ਹਿਰ ਨੂੰ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
You may like
- 
    ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 93 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ 
- 
    ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 91 ‘ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ 
- 
    ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 93 ‘ਚ ਨਵੇਂ ਟਿਊਬਵੈਲ ਦਾ ਉਦਘਾਟਨ 
- 
    ਹਲਕੇ ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਕੀਤੇ ਵਿਚਾਰ ਵਟਾਂਦਰੇ 
- 
    ਉੱਜਵਲ ਯੋਜਨਾ ਤਹਿਤ ਲੋੜਵੰਦ 250 ਪਰਿਵਾਰਾਂ ਨੂੰ ਵੰਡੇ ਮੁਫ਼ਤ ਗੈਸ ਕੁਨੈਕਸ਼ਨ 
- 
    ਵਿਧਾਇਕ ਬੱਗਾ ਅਤੇ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਹੈਬੋਵਾਲ ‘ਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ 
