ਅਪਰਾਧ
ਨਸ਼ੀਲੇ ਪਦਾਰਥਾਂ ਦੇ 5 ਤਸਕਰ ਅਫ਼ੀਮ ਤੇ ਗਾਂਜਾ ਸਮੇਤ ਗਿ੍ਫ਼ਤਾਰ
Published
3 years agoon
ਲੁਧਿਆਣਾ : ਲੁਧਿਆਣਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਪੰਜ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਭਾਰੀ ਮਾਤਰਾ ‘ਚ ਅਫ਼ੀਮ ਤੇ ਗਾਂਜਾ ਬਰਾਮਦ ਕੀਤਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਸੀਪੀ ਵਰਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਦੀਪਕ ਉਰਫ ਬਾਬੂ ਪੁੱਤਰ ਪ੍ਰਦੀਪ ਯਾਦਵ ਵਾਸੀ ਬਿਹਾਰ ਦੀਨ ਦਿਆਲ ਉਰਫ ਦਿਲ ਪਟੇਲ ਪੁੱਤਰ ਨਰਸੇਹ ਸਿੰਘ ਵਾਸੀ ਬਿਹਾਰ, ਵਿਜੇ ਸਿੰਘ ਪੁੱਤਰ ਬਚਨ ਸਿੰਘ ਵਾਸੀ ਲੁਹਾਰਾ ਤੇ ਸਰਵੇਸ਼ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਗਿਆਸਪੁਰਾ ਸ਼ਾਮਿਲ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 2 ਕਿਲੋ 600 ਗ੍ਰਾਮ ਅਫੀਮ ਬਰਾਮਦ ਕੀਤੀ ਹੈ।
ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ, ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾਂਦੀ ਹੈ ਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਦੂਜੇ ਅਜਿਹੇ ਮਾਮਲੇ ‘ਚ ਪੁਲਿਸ ਵਲੋਂ ਰਣਜੀਤ ਪਾਂਡੇ ਉਰਫ ਬਿੱਲੂ ਪੁੱਤਰ ਰਾਮ ਪ੍ਰਵੇਸ਼ ਵਾਸੀ ਕੰਗਣਵਾਲ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ ਡੇਢ ਕਿਲੋ ਗਾਂਜਾ ਬਰਾਮਦ ਕੀਤਾ ਹੈ, ਕਥਿਤ ਦੋਸ਼ੀ ਖ਼ਿਲਾਫ ਵੀ ਪੁਲਿਸ ਵਲੋਂ ਕੇਸ ਦਰਜ ਕਰ ਲਿਆ ਗਿਆ ਹੈ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ
