ਪੰਜਾਬੀ
ਸਾਊਡ ਸਿਸਟਮ ਰਾਹੀ ਨਸ਼ਿਆਂ ਦੇ ਪ੍ਰਚਾਰ ਕਰਨ ਵਾਲੇ ਗਾਣੇ ਚਲਾਉਣ ‘ਤੇ ਪਾਬੰਦੀ
Published
3 years agoon
ਲੁਧਿਆਣਾ : ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਗਾਣਿਆਂ ਰਾਹੀ ਸ਼ਰਾਬ, ਨਸ਼ੇ ਆਦਿ ਦੇ ਪ੍ਰਚਾਰ ਕਰਨ ਵਾਲੇ ਗਾਣਿਆ ਨੂੰ ਸਾਊਡ ਸਿਸਟਮ ਰਾਹੀ ਉਚੀ ਅਵਾਜ ਵਿੱਚ ਚਲਾਉਣ ‘ਤੇ ਤੁਰੰਤ ਪਾਬੰਦੀ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਆਮ ਪਬਲਿਕ ਵੱਲੋ ਲਾਈਵ ਸ਼ੋਅ ਕਰਵਾਏ ਜਾਦੇ ਹਨ। ਇੰਨ੍ਹਾਂ ਲਾਈਵ ਸ਼ੋਆ ਦੋਰਾਨ ਉਚੀ ਅਵਾਜ ਵਿੱਚ ਸਾਊਡ ਸਿਸਟਮ ਲਗਾ ਕੇ ਗਾਇਕਾ ਵੱਲੋ ਗਾਏ ਗਏ ਗਾਣਿਆ ਰਾਹੀ ਸ਼ਰਾਬ, ਨਸ਼ਿਆ ਆਦਿ ਦਾ ਪ੍ਰਚਾਰ ਕੀਤਾ ਜਾਂਦਾ ਹੈ ਜਿਸ ਕਾਰਨ ਲੜਾਈ ਝਗੜਾਂ ਹੋਣ ਅਤੇ ਜਾਨੀ ਮਾਲੀ ਨੁਕਸ਼ਾਨ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ।
ਇਸ ਤੋ ਇਲਾਵਾ ਗਾਣਿਆ ਰਾਹੀ ਨਸ਼ਿਆ ਦੇ ਪ੍ਰਚਾਰ ਕਾਰਨ ਨਵੀਂ ਪੀੜ੍ਹੀ ਦੇ ਨੋਜਵਾਨਾ ਵਿੱਚ ਨਸ਼ੇ ਦੇ ਸੇਵਨ ਵਿੱਚ ਵਾਧਾ ਹੁੰਦਾ ਹੈ। ਇਸ ਲਈ ਇਸ ਪ੍ਰਕਿਰਿਆ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਅਤੇ ਆਮ ਜਨਤਾ ਦੀ ਜਾਨ ਮਾਲ ਦੀ ਰਾਖੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਲਾਈਵ ਸ਼ੋਆਂ ਦੋਰਾਨ ਉਚੀ ਅਵਾਜ ਵਿੱਚ ਸਾਊਡ ਸਿਸਟਮ ਲਗਾਕੇ ਗਾਇਕਾ ਵੱਲੋ ਗਾਏ ਗਏ ਗਾਣਿਆ ਰਾਹੀ ਸ਼ਰਾਬ, ਨਸ਼ੇ ਆਦਿ ਦੇ ਪ੍ਰਚਾਰ ਕਰਨ ਵਾਲੇ ਗਾਣਿਆ ਨੂੰ ਸਾਊਡ ਸਿਸਟਮ ਰਾਹੀ ਉਚੀ ਅਵਾਜ ਵਿੱਚ ਚਲਾਉਣ ‘ਤੇ ਤੁਰੰਤ ਪਾਬੰਦੀ ਲਗਾਈ ਜਾਂਦੀ ਹੈ।
You may like
-
ਚਾਇਨਾ ਮੇਡ ਡੋਰ ਦੀ ਵਿਕਰੀ, ਸਟੋਰ ਅਤੇ ਵਰਤੋਂ ਕਰਨ ‘ਤੇੇ ਪਾਬੰਦੀ ਹੁਕਮ ਜਾਰੀ
-
ਲੁਧਿਆਣਾ ‘ਚ ਸਮੂਹ ਏ.ਟੀ.ਐਮਜ਼ ‘ਤੇ ਸੁਰੱਖਿਆ ਕਰਮਚਾਰੀ ਤਾਇਨਾਤ ਕਰਨ ਦੇ ਹੁਕਮ ਜਾਰੀ
-
ਸਾਨੂੰ ਰਾਸ਼ਟਰ ਵਿਰੋਧੀ ਤਾਕਤਾਂ ਨਾਲ ਮਿਲ ਕੇ ਲੜਨਾ ਚਾਹੀਦਾ ਹੈ – ਪੁਲਿਸ ਕਮਿਸ਼ਨਰ
-
ਕੁਦਰਤ ਦੀ ਗੋਦ ਵਿੱਚ ਮਿੱਟੀ ਦੇ ਦੀਵੇ ਨੂੰ ਦਰਸਾਉਂਦੀ ਤਸਵੀਰ ਜਾਰੀ
-
ਕਮਿਸ਼ਨਰ ਪੁਲਿਸ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ, ਘਰਾਂ/ਦੁਕਾਨਾਂ ਦੇ ਬਾਹਰ ਸਮਾਨ ਰੱਖਕੇ ਵੇਚਣ ‘ਤੇ ਲਗਾਈ ਰੋਕ
-
ਲੁਧਿਆਣਾ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ
