ਲੁਧਿਆਣਾ : ਪਾਸਪੋਰਟ ਵੈਰੀਫਾਈ ਕਰਵਾਉਣ ਲਈ ਰਿਸ਼ਵਤ ਮੰਗਣ ਵਾਲੇ ਮੁਲਜ਼ਮਾਂ ਖਿਲਾਫ ਵਿਜੀਲੈਂਸ ਦੀ ਟੀਮ ਨੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਦਿਲਬਾਗ ਸਿੰਘ ਵਜੋਂ ਹੋਈ ਹੈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਡੀ ਐੱਸ ਪੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਰਾਹੁਲ ਸਾਹਨੀ ਨੇ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ, ਜੋ ਉਨ੍ਹਾਂ ਕੋਲ ਜਾਂਚ ਲਈ ਆਈ ਸੀ। ਪੀੜਤ ਨੇ ਕਿਹਾ ਕਿ ਉਸ ਨੇ ਪਾਸਪੋਰਟ ਲਈ ਅਰਜ਼ੀ ਦਿੱਤੀ ਸੀ। ਰਾਹੁਲ ਨੇ ਇਸ ਦੀ ਤਸਦੀਕ ਲਈ ਕੇਂ

ਦਰ ਵਿਖੇ ਮੁਲਾਜਿਮ ਨਾਲ ਮੁਲਾਕਾਤ ਕੀਤੀ।
ਮੁਲਾਜਿਮ ਨੇ ਕਿਹਾ ਕਿ ਉਹ ਸੈਂਟਰ ‘ਚ ਆਏ ਬਿਨਾਂ ਵੈਰੀਫਿਕੇਸ਼ਨ ਕਰ ਦੇਣਗਾ ਅਤੇ ਉਸ ਨੂੰ ਕਿਤੇ ਵੀ ਜਾਣ ਦੀ ਲੋੜ ਨਹੀਂ ਪਵੇਗੀ। ਇਸ ਦੇ ਲਈ ਉਸ ਨੇ 20 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ ਪਰ ਸੌਦਾ 13 ਹਜ਼ਾਰ ਰੁਪਏ ਵਿਚ ਤੈਅ ਹੋ ਗਿਆ। ਇਸ ਦੇ ਲਈ ਮੁਲਜ਼ਮ ਨੇ ਉਸ ਨੂੰ ਫੋਨ ਕੀਤਾ, ਪਰ ਇਸ ਤੋਂ ਪਹਿਲਾਂ ਪੀੜਤ ਨੇ ਸ਼ਿਕਾਇਤ ਕੀਤੀ। ਸ਼ਿਕਾਇਤ ਦੇ ਆਧਾਰ ਤੇ ਵਿਜੀਲੈਂਸ ਦੀ ਟੀਮ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।