ਪੰਜਾਬੀ
ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ – ਡਿਪਟੀ ਕਮਿਸ਼ਨਰ ਸੁਰਭੀ ਮਲਿਕ
Published
3 years agoon

ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਦਾਣਾ ਮੰਡੀ ਵਿੱਚ, ਕਿਸੇ ਵੀ ਤਰ੍ਹਾਂ ਦੀ ਔਕੜ ਆਉਣ ‘ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿੱਤਾ।
ਜ਼ਿਕਰਯੋਗ ਹੈ ਕਿ ਦਾਣਾ ਮੰਡੀ ਕੂਮ ਕਲਾਂ ਕਣਕ ਦੀ ਖਰੀਦ ਲਈ ਐਫ.ਸੀ.ਆਈ. ਖਰੀਦ ਏਜੰਸੀ ਨੂੰ ਅਲਾਟਡ ਹੈ, ਪਿਛਲੇ ਕੁੱਝ ਦਿਨਾਂ ਤੋਂ ਇਸ ਮੰਡੀ ਵਿੱਚ ਕਣਕ ਦੀ ਖਰੀਦ ਨਾ ਹੋਣ ਬਾਰੇ ਜਦੋਂ ਸ਼ਿਕਾਇਤ ਮਿਲੀ ਤਾਂ ਫੌਰੀ ਤੌਰ ‘ਤੇ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਦੇ ਆਦੇਸ਼ਾਂ ‘ਤੇ ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈਜ ਲੁਧਿਆਣਾ ਪੂਰਬੀ ਸ੍ਰੀਮਤੀ ਸ਼ਿਫਾਲੀ ਚੋਪੜਾ ਵੱਲੋਂ ਦਾਣਾ ਮੰਡੀ ਕੂਮ ਕਲਾਂ ਪਹੁੰਚ ਕੇ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਇਸ ਕਣਕ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਰੀਬ 13 ਹਜ਼ਾਰ ਮੀਟਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ ਅਤੇ ਅੱਜ ਤੱਕ 5200 ਐਮ ਟੀ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਪੁੱਤਰਾਂ ਵਾਂਗ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ।
ਉਨ੍ਹਾ ਕਿਹਾ ਕਿ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੁੱਖ਼ਤਾ ਪ੍ਰੰਬਧ ਕੀਤੇ ਗਏ ਹਨ ਅਤੇ ਸਪੱਸ਼ਟ ਕੀਤਾ ਕਿ ਅੰਨਦਾਤਾ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਜਾਰੀ ਕੀਤੇ ਕਿ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੋਤਾਹੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
You may like
-
ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC
-
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC
-
ਖੇਡਾਂ ਵਤਨ ਪੰਜਾਬ ਦੀਆਂ 2023 : ਚੌਥੇ ਦਿਨ ਹੋਏ ਰੋਮਾਂਚਕ ਖੇਡ ਮੁਕਾਬਲੇ
-
ਲੁਧਿਆਣਾ ‘ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਪਾਬੰਦੀ, DC ਵੱਲੋਂ ਹੁਕਮ ਜਾਰੀ
-
‘ਸਰਕਾਰ ਤੁਹਾਡੇ ਦੁਆਰ’ ਤਹਿਤ ਰੈਵੇਨਿਊ ਕੈਂਪ ‘ਚ 3000 ਤੋਂ ਵੱਧ ਇੰਤਕਾਲ ਕੇਸਾਂ ਦਾ ਫੈਸਲਾ
-
ਲੁਧਿਆਣਾ ‘ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਸ਼ਾਨਦਾਰ ਆਯੋਜਨ