ਪੰਜਾਬੀ
ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ‘ਚ ਕਰੀਬ 23 ਏਕੜ ਜ਼ਮੀਨ ਕਰਵਾਈ ਨਜਾਇਜ਼ ਕਬਜ਼ਾ ਮੁਕਤ
Published
3 years agoon

ਲੁਧਿਆਣਾ : ਗ੍ਰਾਮ ਪੰਚਾਇਤਾਂ ਦੀਆਂ ਸ਼ਾਮਲਾਤ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਅਤੇ ਸੂਬਾ ਵਾਸੀਆਂ ਨੂੰ ਸ਼ੁੱਧ ਵਾਤਾਵਰਣ ਯੁਕਤ ਆਲਾ ਦੁਆਲਾ ਮੁਹੱਈਆ ਕਰਾਉਣ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ਉਪਰਾਲਿਆਂ ਅਧੀਨ ਪੰਚਾਇਤ ਵਿਭਾਗ ਵੱਲੋਂ ਬਲਾਕ ਲੁਧਿਆਣਾ-2 ਅਧੀਨ ਗ੍ਰਾਮ ਪੰਚਾਇਤ ਭੁਪਾਣਾ ਦੀ ਕਰੀਬ 23 ਏਕੜ 4 ਕਨਾਲ 10 ਮਰਲੇ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ।
ਇਸ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਬਲਾਕ ਵਿਕਾਸ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਸ. ਗੁਰਪ੍ਰੀਤ ਸਿੰਘ ਮਾਂਗਟ ਨੇ ਕੁਮਾਰ ਵੱਲੋਂ ਦੱਸਿਆ ਗਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡਾਂ ਵਿੱਚ ਸ਼ਾਮਲਾਤ ਜ਼ਮੀਨਾਂ ‘ਤੇ ਹੋਏ ਨਾਜਾਇਜ਼ ਕਬਜ਼ੇ ਛੁਡਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ ਕਰੀਬ 23 ਏਕੜ 4 ਕਨਾਲ 10 ਮਰਲੇ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ ਹੈ।
ਬੀ.ਡੀ.ਪੀ.ਓ. ਮਾਂਗਟ ਨੇ ਅੱਗੇ ਦੱਸਿਆ ਕਿ ਬਲਬੀਰ ਸਿੰਘ ਪਾਸੋਂ 16 ਏਕੜ 4 ਮਰਲੇ ਅਤੇ ਨਿਰਮਲ ਸਿੰਘ ਕੋਲੋਂ 7 ਏਕੜ 4 ਕਨਾਲ 6 ਮਰਲੇ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਹੈ। ਸ. ਮਾਂਗਟ ਨੇ ਦੱਸਿਆ ਕਿ ਇਸ ਪੂਰੀ ਕਾਰਵਾਈ ਦੌਰਾਨ ਪੰਚਾਇਤ ਸਕੱਤਰ ਸ੍ਰੀ ਹਰਜੀਤ ਸਿੰਘ ਮਲਹੋਤਰਾ ਅਤੇ ਪਿੰਡ ਦੀ ਸਰਪੰਚ ਸ੍ਰੀਮਤੀ ਗੁਰਮੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਜ਼ਿਲ੍ਹੇ ਵਿੱਚ ਕਰੀਬ 22 ਏਕੜ 5 ਕਨਾਲ 24 ਮਰਲੇ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਈ ਗਈ ਸੀ ਜਿਸ ਵਿੱਚ ਬਲਾਕ-1 ਅਧੀਨ ਗ੍ਰਾਮ ਪੰਚਾਇਤ ਬੱਗਾ ਖੁਰਦ ਦੀ 10 ਏਕੜ ਅਤੇ ਬੁਰਜ ਲਾਬੜਾਂ ਦੀ 2 ਏਕੜ 4 ਕਨਾਲ, ਬਲਾਕ ਮਾਛੀਵਾੜਾ ਅਧੀਨ ਗ੍ਰਾਮ ਪ੍ਰਚਾਇਤ ਹਿਆਤਪੁਰ ਦੀ 2 ਏਕੜ 5 ਮਰਲੇ ਅਤੇ ਸੈਂਸੋਵਾਲ ਕਲਾਂ ਦੀ 8 ਏਕੜ 1 ਕਨਾਲ 19 ਮਰਲੇ ਸ਼ਾਮਲਾਤ ਜ਼ਮੀਨ ਸ਼ਾਮਲ ਹੈ।
ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ (ਡੀ.ਡੀ.ਪੀ.ਓ.) ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬਲਾਕਾਂ ਅਧੀਨ ਪੈਂਦੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਤੋਂ ਨਾਜਾਇਜ ਕਬਜ਼ੇ ਛੁਡਾਉਣ ਦੀ ਪ੍ਰਕਿਰਿਆ ਵੀ ਜਲਦ ਆਰੰਭ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਭੌ-ਮਾਫੀਆ, ਰੇਤ ਮਾਫੀਆ, ਮਾਈਨਿੰਗ ਮਾਫੀਆ, ਟ੍ਰਾਂਸਪੋਰਟ ਮਾਫੀਆ ਤੋਂ ਨਿਜ਼ਾਤ ਦਿਵਾਉਣ ਲਈ ਵਚਨਬੱਧ ਹੈ।
You may like
-
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ
-
ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ
-
ਹੁਣ ਪੰਜਾਬ ਸਰਕਾਰ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲਣ ਦੀ ਤਿਆਰੀ ‘ਚ
-
ਪਿੰਡ ਗੜ੍ਹੀ ਤਰਖਾਣਾ ‘ਚ ਕਰੀਬ 3 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ
-
ਲੁਧਿਆਣਾ ਦੇ ਪਿੰਡ ਕੱਦੋਂ ਦਾ ਸਰਪੰਚ ਬਰਖਾਸਤ, ਹਰੇ-ਭਰੇ ਦਰੱਖਤਾਂ ਨੂੰ ਕਟਵਾਉਣ ਦਾ ਲੱਗਾ ਦੋਸ਼
-
ਬਲਾਕ ਲੁਧਿਆਣਾ-2 ਅਧੀਨ ਪਿੰਡ ਗਰਚਾ ‘ਚ ਕਰੀਬ 5 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ