ਲੁਧਿਆਣਾ : ਸਾਈਕਲ ਇੰਡਸਟਰੀ ਦੇ ਉੱਘੇ ਕਾਰੋਬਾਰੀ ਏਵਨ ਸਾਈਕਲ ਲਿਮਟਿਡ ਦੇ ਸੀਐਮਡੀ ਓਂਕਾਰ ਸਿੰਘ ਪਾਹਵਾ, ਜਿਨ੍ਹਾਂ ਨੇ ਵਿਸ਼ਵ ਭਰ ਵਿੱਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ, ਨੂੰ ਪੰਜਾਬ ਯੂਨੀਵਰਸਿਟੀ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਉਨ੍ਹਾਂ ਨੂੰ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਅੱਜ ਸ਼ੁੱਕਰਵਾਰ ਨੂੰ ਪੰਜਾਬ ਯੂਨੀਵਰਸਿਟੀ ਵਿਖੇ ਦਿੱਤਾ।
ਉਂਕਾਰ ਸਿੰਘ ਪਾਹਵਾ ਏਵਨ ਸਾਈਕਲ ਲਿਮਟਿਡ ਨੇ ਇਸ ਖੇਤਰ ਵਿਚ ਦੇਸ਼ ਨੂੰ ਦੁਨੀਆ ਭਰ ਵਿਚ ਇਕ ਵੱਖਰੀ ਪਛਾਣ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਈ। ਉਹ ਆਲ ਇੰਡੀਆ ਸਾਈਕਲ ਐਸੋਸੀਏਸ਼ਨ ਦੇ ਪ੍ਰਧਾਨ ਹੁੰਦਿਆਂ ਵੀ ਇਸ ਖੇਤਰ ਦੇ ਵਿਕਾਸ ਲਈ ਕੰਮ ਕਰਦੇ ਰਹੇ। ਉਨ੍ਹਾਂ ਸਰਕਾਰ ਨੂੰ ਸਾਈਕਲ ਸਵਾਰਾਂ ਦੀ ਸੁਰੱਖਿਆ ਸਬੰਧੀ ਕਈ ਅਹਿਮ ਸੁਝਾਅ ਦਿੱਤੇ, ਜਿਨ੍ਹਾਂ ਨੂੰ ਲਾਗੂ ਕਰਕੇ ਕਈ ਅਹਿਮ ਤਬਦੀਲੀਆਂ ਕੀਤੀਆਂ ਗਈਆਂ ।

Industry leaders call on CMD of Avon Cycle Honors on receiving the Pahwa Award
ਸਨਅਤੀ ਸ਼ਹਿਰ ਲੁਧਿਆਣਾ ਨੂੰ ਸਾਈਕਲ ਕਲੱਸਟਰ ਵਿਚ ਤਬਦੀਲ ਕਰਨ ਵਿਚ ਵੀ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ। ਇਸ ਦੇ ਨਾਲ ਹੀ ਸਾਈਕਲ ਮੈਨੂਫੈਕਚਰਿੰਗ ਦੇ ਨਾਲ-ਨਾਲ ਹੁਣ ਕੰਪਨੀ ਈ-ਵ੍ਹੀਕਲ ਸੈਗਮੈਂਟ ਅਤੇ ਫਿਟਨੈੱਸ ਪ੍ਰਾਡਕਟਸ ਤੇ ਵੀ ਫੋਕਸ ਕਰ ਰਹੀ ਹੈ। ਇਸ ਤੋਂ ਪਹਿਲਾਂ ਉਸ ਨੂੰ ਕਈ ਸੰਸਥਾਵਾਂ ਦੁਆਰਾ ਪੁਰਸਕਾਰ ਦਿੱਤੇ ਜਾ ਚੁੱਕੇ ਹਨ, ਜਿਸ ਵਿੱਚ ਫਿਕੋ ਦੁਆਰਾ ਲਾਈਫ ਟਾਈਮ ਅਚੀਵਮੈਂਟ ਅਵਾਰਡ ਵੀ ਸ਼ਾਮਲ ਹੈ।