ਪੰਜਾਬੀ
ਪ੍ਰਿੰਸੀਪਲ, ਅਧਿਆਪਕ ਤੇ ਮਾਪੇ 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਟੀਕਾਕਰਨ ਲਈ ਕਰਨ ਪ੍ਰੇਰਿਤ- ਡਿਪਟੀ ਕਮਿਸ਼ਨਰ
Published
3 years agoon

ਲੁਧਿਆਣਾ : 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਦੇ ਟੀਕਾਕਰਨ ਸਬੰਧੀ, ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਅੱਜ ਸਾਰੇ ਵੱਡੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਟੀਕਾਕਰਣ ਕਰਵਾਉਣ ਲਈ ਉਤਸਾਹਿਤ ਕਰਨ ਜਿਸ ਨਾਲ ਕੋਵਿਡ-19 ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।
ਇਹ ਮੀਟਿੰਗ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਹੋਈ ਅਤੇ ਇਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ-ਕਮ-ਨੋਡਲ ਅਫ਼ਸਰ (ਟੀਕਾਕਰਨ) ਡਾ. ਨਯਨ ਜੱਸਲ, ਡੀ.ਆਈ.ਓ. ਡਾ. ਮਨੀਸ਼ਾ, ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ, ਪ੍ਰਾਈਵੇਟ ਸਕੂਲਜ਼ ਯੂਨੀਅਨ ਦੇ ਨੁਮਾਇੰਦਿਆਂ ਤੋਂ ਇਲਾਵਾ ਹੋਰ ਵੀ ਕਈ ਲੋਕ ਹਾਜ਼ਰ ਸਨ।
ਅੱਜ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਕਿਉਂਕਿ ਕੋਵਿਡ ਦੀ ਲਾਗ ਲੱਗ ਜਾਣ ਦੀ ਸੂਰਤ ਵਿੱਚ ਵੀ ਟੀਕਾਕਰਨ ਕੋਵਿਡ ਨਾਲ ਲੜਨ ਵਿੱਚ ਸਹਾਈ ਸਿੱਧ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵੱਡੇ ਸਮਾਜਿਕ ਹਿੱਤ ਅਤੇ ਸਾਡੇ ਬੱਚਿਆਂ ਦੇ ਸੁਰੱਖਿਆ ਨੂੰੰ ਯਕੀਨੀ ਬਣਾਉਣ ਲਈ ਮਾਪੇ ਆਪਣੇ ਬੱਚਿਆਂ ਨੂੰ ਜਲਦ ਤੋਂ ਜਲਦ ਟੀਕਾਕਰਨ ਕਰਵਾਉਣ।
-
Principals, teachers and parents motivated to vaccinate children above 12 years of age - Deputy Commissioner
-
-

You may like
-
ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਨੇ ਲਗਾਇਆ ਕੋਵਿਡ-19 ਟੀਕਾਕਰਨ ਕੈਂਪ
-
ਸ਼ਹਿਰ ‘ਚ ਕੋਰੋਨਾ ਦਾ ਖ਼ਤਰਾ ਵਧਿਆ, ਪੰਜ ਮਹੀਨਿਆਂ ਬਾਅਦ ਮਰੀਜ਼ਾਂ ਦੀ ਗਿਣਤੀ 50 ਤੋਂ ਪਾਰ; ਸਿਹਤ ਵਿਭਾਗ ਨੇ ਦਿੱਤੀ ਚੇਤਾਵਨੀ
-
15 ਜੁਲਾਈ ਤੋਂ 18-59 ਉਮਰ ਵਾਲਿਆਂ ਨੂੰ ਸਰਕਾਰੀ ਕੇਂਦਰਾਂ ‘ਤੇ ਫ੍ਰੀ ਲੱਗੇਗੀ ਬੂਸਟਰ ਡੋਜ਼
-
ਸ਼ਹਿਰ ‘ਚ ਕੋਰੋਨਾ ਦੇ 36 ਨਵੇਂ ਮਾਮਲੇ, ਟੀਕੇ ਦੀਆਂ ਦੋਵੇਂ ਖੁਰਾਕਾਂਲੈਣ ਦੇ ਬਾਵਜੂਦ ਮਰੀਜ਼ ਨੇ ਤੋੜਿਆ ਦਮ
-
ਸ਼ਹਿਰ ‘ਚ ਮੰਡਰਾ ਰਿਹੈ ਕੋਰੋਨਾ ਦਾ ਖ਼ਤਰਾ, 40 ਨਵੇਂ ਮਰੀਜ਼ ਆਏ ਸਾਹਮਣੇ
-
ਲੁਧਿਆਣਾ ‘ਚ ਕੋਵਿਡ ਦੇ 25 ਨਵੇਂ ਮਰੀਜਾਂ ਦੀ ਪੁਸ਼ਟੀ, ਇਨਫੈਕਸ਼ਨ ਦੀ ਦਰ 0.64 ਫੀਸਦੀ