ਪੰਜਾਬ ਨਿਊਜ਼
ਪੰਜਾਬ ‘ਚ ਮੌਸਮ ਨੇ ਲਈ ਕਰਵਟ : ਲੁਧਿਆਣਾ ‘ਚ ਝੱਖੜ, ਮੋਗਾ ‘ਚ ਹਲਕੀ ਬਾਰਿਸ਼
Published
3 years agoon

ਲੁਧਿਆਣਾ : ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਉਲਟ ਸ਼ਨੀਵਾਰ ਸ਼ਾਮ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿਚ ਮੌਸਮ ਬਦਲ ਗਿਆ। ਲੁਧਿਆਣਾ ‘ਚ ਤੇਜ਼ ਹਵਾਵਾਂ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ। ਆਸਮਾਨ ‘ਚ ਬੱਦਲ ਛਾਏ ਹੋਏ ਹਨ ਅਤੇ ਦੇਰ ਰਾਤ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਮੋਗਾ ‘ਚ ਹਲਕੀ ਬਾਰਿਸ਼ ਦਰਜ ਕੀਤੀ ਗਈ ਹੈ।
ਖੇਡ ਨਗਰੀ ਜਲੰਧਰ ‘ਚ ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਆਸਮਾਨ ‘ਚ ਬੱਦਲ ਛਾਏ ਹੋਏ ਹਨ। ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ ਦਾਅਵਾ ਕੀਤਾ ਸੀ ਕਿ ਅਗਲੇ 5 ਦਿਨਾਂ ਤੱਕ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਇਸ ਦੇ ਉਲਟ ਪੰਜਾਬ ਦੇ ਲੋਕਾਂ ਨੇ ਰਾਹਤ ਦਾ ਸਾਹ ਲਿਆ ਹੈ ਕਿਉਂਕਿ ਅੱਤ ਦੀ ਪੈ ਰਹੀ ਗਰਮੀ ‘ਚ ਮੌਸਮ ਸੁਹਾਵਣਾ ਹੋ ਗਿਆ ਹੈ।
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਲੁਧਿਆਣਾ ‘ਚ ਦਿਨ ਭਰ ਗਰਮੀ ਦਾ ਕਹਿਰ ਜਾਰੀ ਰਿਹਾ। ਦਿਨ ਦੀ ਸ਼ੁਰੂਆਤ ਸ਼ਨੀਵਾਰ ਸਵੇਰੇ ਤੇਜ਼ ਧੁੱਪ ਨਾਲ ਹੋਈ। ਹਾਲਾਂਕਿ, ਇਸ ਦੌਰਾਨ ਹਵਾ ਵੀ ਚੱਲ ਰਹੀ ਸੀ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 178 ਦੇ ਪੱਧਰ ‘ਤੇ ਸੀ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਕਈ ਸ਼ਹਿਰਾਂ ‘ਚ ਸ਼ਨੀਵਾਰ ਦੇਰ ਸ਼ਾਮ ਤੱਕ 10 ਤੋਂ 20 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਜਦਕਿ ਰਾਤ ਨੂੰ ਹਵਾਵਾਂ ਦੀ ਰਫਤਾਰ ਵਧ ਸਕਦੀ ਹੈ। ਕਿਤੇ ਹਲਕੀ ਬਾਰਿਸ਼ ਹੋਣ ਕਾਰਨ ਰਾਤ ਨੂੰ ਮੌਸਮ ਠੰਡਾ ਮਹਿਸੂਸ ਹੋਵੇਗਾ। ਕਿਹਾ ਜਾ ਰਿਹਾ ਹੈ ਕਿ ਇਸ ਸਾਲ ਪੰਜਾਬ ‘ਚ ਹੋਰ ਜ਼ਿਆਦਾ ਗਰਮੀ ਪੈਣ ਦੀ ਸੰਭਾਵਨਾ ਹੈ। ਫਿਲਹਾਲ ਮੌਸਮ ਚ ਆਈ ਤਬਦੀਲੀ ਕਾਰਨ ਅਗਲੇ ਕੁਝ ਦਿਨਾਂ ਤਕ ਮੌਸਮ ਸੁਹਾਵਣਾ ਰਹਿਣ ਦੀ ਉਮੀਦ ਹੈ।
You may like
-
ਪੰਜਾਬ ’ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੀ ਦਿੱਤੀ ਅਪਡੇਟ
-
ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, 29 ਮਈ ਤੱਕ ਪਵੇਗਾ ਭਾਰੀ ਮੀਂਹ ! ਯੈਲੋ ਅਲਰਟ ਜਾਰੀ
-
ਪੰਜਾਬ ਤੇ ਹਰਿਆਣਾ ‘ਚ ਅੱਜ ਤੋਂ ਪਏਗਾ ਮੀਂਹ, ਵਧਦੀ ਗਰਮੀ ਤੋਂ ਮਿਲੇਗੀ ਰਾਹਤ
-
ਪੰਜਾਬ ‘ਚ ਅੱਜ ਤੋਂ ਇੰਨੇ ਦਿਨ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਦਾ ਅਨੁਮਾਨ
-
ਪੰਜਾਬ ‘ਚ ਕਈ ਥਾਵਾਂ ‘ਤੇ ਪੈ ਰਿਹਾ ਮੀਂਹ, ਲੋਕਾਂ ਨੂੰ ਮਿਲੀ ਸੀਤ ਲਹਿਰ ਤੇ ਧੁੰਦ ਤੋਂ ਰਾਹਤ
-
ਪੰਜਾਬ ‘ਚ ਇਸ ਤਾਰੀਕ ਤੋਂ ਚਾਰ ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਗੜੇਮਾਰੀ ਤੇ ਹਨੇਰੀ ਦੀ ਜਾਰੀ ਕੀਤੀ ਚਿਤਾਵਨੀ