ਪੰਜਾਬੀ
ਗੋਲਡ ਲੋਨ ਕੰਪਨੀਆਂ ਤੇ ਹੋਰ ਵਿੱਤੀ ਸੰਸਥਾਵਾਂ ਨੂੰ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਜਾਰੀ
Published
3 years agoon

ਲੁਧਿਆਣਾ : ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਕੌਸ਼ਤੁਭ ਸ਼ਰਮਾ ਆਈ.ਪੀ.ਐਸ. ਨੇ ਪੁਲਿਸ ਕਮਿਸ਼ਟਰੇਟ ਲੁਧਿਆਣਾ ਦੇ ਇਲਾਕੇ ਅੰਦਰ ਗੋਲਡ ਲੋਨ ਕੰਪਨੀਆਂ ਤੇ ਹੋਰ ਵੱਖ-ਵੱਖ ਵਿੱਤੀ ਸੰਸਥਾਵਾਂ ਨੂੰ ਆਪਣੇ ਦਫ਼ਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਸਥਾਪਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਪੁਲਿਸ ਕਮਿਸ਼ਨਰ ਲੁਧਿਆਣਾ ਨੇ ਗੋਲਡ ਲੋਨ ਕੰਪਨੀਆਂ ਅਤੇ ਹੋਰ ਵਿੱਤੀ ਸੰਸਥਾਵਾਂ ਨੂੰ ਕਾਨੂੰਨ ਵਿਵਸਥਾ ਦੀ ਸਾਂਭ-ਸੰਭਾਲ ਲਈ ਵੱਖ-ਵੱਖ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਵੱਖ-ਵੱਖ ਸਥਾਨਾਂ ‘ਤੇ ਬਰਾਂਚਾਂ ਦੇ ਅੰਦਰ ਅਤੇ ਬਾਹਰ ਹਾਈ ਕੁਆਲਟੀ ਡੇ-ਨਾਈਟ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ ਜਿਸ ਵਿੱਚ ਡੀ.ਵੀ.ਆਰ/ਐਨ.ਵੀ.ਆਰ. ਅਤੇ ਰਿਮੋਟ ਕੰਟਰੋਲ ਰਿਕਾਰਡਿੰਗ ਅਤੇ ਸਟੋਰੇਜ਼ ਸਹੂਲਤਾਂ ਹੋਣ।
ਇਸ ਤੋਂ ਇਲਾਵਾ ਉਨ੍ਹਾਂ ਮੁੱਖ ਦਫਤਰਾਂ ਨਾਲ ਜੁੜੀਆਂ ਬ੍ਰਾਂਚਾਂ ਵਿਚ ਚੋਰੀ ਦੀ ਵਾਰਦਾਤ ਹੋਣ ‘ਤੇ ਅਲਾਰਮ ਲਗਾਉਣ ਲਈ ਵੀ ਕਿਹਾ ਜਿਥੇ ਇਨ ਕਾਲ ਮੈਸਜ ਤੁਰੰਤ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਕੰਟਰੋਲ ਰੂਮ ‘ਤੇ ਭੇਜੇ ਜਾ ਸਕਣ ਅਤੇ ਗੰਭੀਰ ਹਾਲਾਤਾਂ ਵਿੱਚ ਤੁਰੰਤ ਕਾਰਵਾਈ ਕਰਨ ਲਈ ਟੈਕਸਟ ਮੈਸਜ ਆਪਣੇ ਆਪ ਸਬੰਧਤ ਐਸ.ਐਚ.ਓ, ਏ.ਸੀ.ਪੀ., ਏ.ਡੀ.ਸੀ.ਪੀ. ਜੁਆਇੰਟ ਸੀ.ਪੀ. ਅਤੇ ਸੀ.ਪੀ. ਨੂੰ ਭੇਜੇ ਜਾ ਸਕਣ।
ਪੁਲਿਸ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਿਸਟਮ ਉੱਚੀ ਅਵਾਜ਼ ਵਿੱਚ ਅਲਾਰਮ/ਹੂਟਰ ਦੇਣ ਦੇ ਯੋਗ ਹੋਣਾ ਚਾਹੀਦਾ ਹੈ ਜੋ 100 ਮੀਟਰ ਤੱਕ ਆਸ-ਪਾਸ ਦੇ ਇਲਾਕੇ ਵਿੱਚ ਸੁਣਨਾ ਚਾਹੀਦਾ ਹੈ ਜੋਕਿ ਵਾਲਟ/ਸਟਰੋਂਗ ਰੂਮ/ਕਰੰਸੀ ਚੈਸਟ ਨੂੰ ਜ਼ੋਰਦਾਰ ਢੰਗ ਨਾਲ ਖੋਲਣ ਜਾਂ ਕੋਈ ਨੁਕਸਾਨ ਪਹੁੰਚਾਉਣ ਦੀ ਸਥਿਤੀ ਵਿੱਚ ਆਪਣੇ ਆਪ ਵੱਜਣ ਲੱਗ ਜਾਵੇ।
ਉਨ੍ਹਾਂ ਕਿਹਾ ਕਿ ਸੁਰੱਖਿਆ ਮੁਲਾਜ਼ਮ ਲਾਜ਼ਮੀ ਤੌਰ ‘ਤੇ ਪੁਲਿਸ ਵੈਰੀਫਿਕੇਸ਼ਨ ਤੋਂ ਬਾਅਦ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ ।
You may like
-
ਪੰਜਾਬ ਪੁਲਿਸ Action ‘ਚ, ਨਸ਼ਾ ਤਸਕਰਾਂ ਵਿਰੁੱਧ ਕੀਤੀ ਸਖ਼ਤ ਕਾਰਵਾਈ
-
ਗੈਂ. ਗਸਟਰ ਦੇ ਜੇਲ੍ਹ ਇੰਟਰਵਿਊ ਮਾਮਲੇ ‘ਚ ਨਵਾਂ ਮੋੜ, ਪੰਜਾਬ ਪੁਲਿਸ ਦੇ ਇਹ 7 ਮੁਲਾਜ਼ਮ…
-
ਪੰਜਾਬ ਪੁਲਿਸ ਨੇ ਖ਼/ਤਰਨਾਕ ਗਿਰੋਹ ਦੇ 2 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ, ਇਹ ਸਾਮਾਨ ਗੋਇਆ ਬਰਾਮਦ
-
ਪੰਜਾਬ ਪੁਲਿਸ ਨੇ ਅਗਵਾ ਕੀਤਾ ਬੱਚਾ ਕੀਤਾ ਬਰਾਮਦ, ਮਾਮਲੇ ‘ਚ ਕੀਤੇ ਵੱਡੇ ਖੁਲਾਸੇ
-
ਪੰਜਾਬ ਪੁਲਿਸ ਦਾ SHO ਅਤੇ ASI ਗ੍ਰਿਫਤਾਰ, ਮਾਮਲਾ ਜਾਣ ਕੇ ਹੋ ਜਾਓਗੇ ਹੈਰਾਨ
-
ਪੰਜਾਬ ਪੁਲਿਸ ਹਰਕਤ ‘ਚ, ਹ/ਥਿਆਰਾਂ ਦੇ ਲਾਇਸੈਂਸ ਕੀਤੇ ਜਾ ਰਹੇ ਨੇ ਰੱਦ