ਪੰਜਾਬ ਨਿਊਜ਼
ਪੰਜਾਬ ਦੀ ਬਿਜਲੀ ਦੀ ਮੰਗ 12,486 ਮੈਗਾਵਾਟ ਤੱਕ ਪਹੁੰਚੀ, ਇੱਕ ਤੋਂ ਛੇ ਘੰਟੇ ਤੱਕ ਕੱਟ
Published
3 years agoon

ਚੰਡੀਗੜ੍ਹ /ਲੁਧਿਆਣਾ : ਸੂਬੇ ਵਿੱਚ ਚੱਲ ਰਹੀ ਝੋਨੇ ਦੀ ਲਵਾਈ ਦੇ ਦੂਜੇ ਪੜਾਅ ਦੇ ਪਹਿਲੇ ਦਿਨ ਬਿਜਲੀ ਖਪਤਕਾਰਾਂ ਨੂੰ 12008 ਮੈਗਾਵਾਟ ਬਿਜਲੀ ਸਪਲਾਈ ਕੀਤੀ ਗਈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅਨੁਸਾਰ ਝੋਨੇ ਦੀ ਬਿਜਾਈ ਦਾ ਦੂਜਾ ਪੜਾਅ ਸ਼ੁਰੂ ਹੋਣ ਨਾਲ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਐਸਬੀਐਸ ਨਗਰ, ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ, ਐਸਏਐਸ ਨਗਰ ਜ਼ਿਲ੍ਹਿਆਂ ਵਿੱਚ ਖੇਤੀਬਾੜੀ ਸੈਕਟਰ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।
ਪਾਵਰਵਰਕ ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਸੂਬੇ ਵਿਚ ਬਿਜਲੀ ਦੀ ਮੰਗ 12,486 ਮੈਗਾਵਾਟ ਤੱਕ ਪਹੁੰਚ ਗਈ। ਇਸ ਦੇ ਨਾਲ ਹੀ ਮੰਗ ਦੇ ਮੁਕਾਬਲੇ ਬਿਜਲੀ ਦੀ ਘਾਟ ਕਾਰਨ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ‘ਚ ਬਿਜਲੀਦੀ ਸਪਲਾਈ ‘ਚ ਵੀ ਇਕ ਤੋਂ ਛੇ ਘੰਟੇ ਤੱਕ ਅਣਐਲਾਨੇ ਬਿਜਲੀ ਕੱਟ ਲਗਾਉਣੇ ਪਏ। ਪਟਿਆਲਾ ਸ਼ਹਿਰ, ਨਾਭਾ, ਰਾਜਪੁਰਾ, ਮੰਡੀ ਗੋਬਿੰਦਗੜ੍ਹ, ਸਰਹਿੰਦ, ਲੁਧਿਆਣਾ, ਜਲੰਧਰ, ਮੁਕਤਸਰ, ਬਰਨਾਲਾ, ਗੁਰਦਾਸਪੁਰ, ਬਟਾਲਾ ਵਿਚ ਬਿਜਲੀ ਦੇ ਕੱਟਾਂ ਕਾਰਨ ਲੋਕਾਂ ਨੂੰ ਪ੍ਰੇਸ਼ਾਨ ਹੋਣਾ ਪਿਆ।
ਪਾਵਰਵਰਕ ਅਧਿਕਾਰੀਆਂ ਨੇ ਦੱਸਿਆ ਕਿ ਰੋਪੜ ਥਰਮਲ ਪਲਾਂਟ ਦੇ ਚਾਰ ਯੂਨਿਟਾਂ ਤੋਂ 636 ਮੈਗਾਵਾਟ ਬਿਜਲੀ, ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚਾਰ ਯੂਨਿਟਾਂ ਵਿਚੋਂ ਤਿੰਨ ਯੂਨਿਟਾਂ ਤੋਂ 529 ਮੈਗਾਵਾਟ, ਰਾਜਪੁਰਾ ਥਰਮਲ ਪਲਾਂਟ ਤੋਂ 1330 ਮੈਗਾਵਾਟ, ਤਲਵੰਡੀ ਸਾਬੋ ਥਰਮਲ ਪਲਾਂਟ ਤੋਂ 1010 ਮੈਗਾਵਾਟ ਅਤੇ ਗੋਇੰਦਵਾਲ ਸਾਹਿਬ ਪਲਾਂਟ ਤੋਂ 303 ਮੈਗਾਵਾਟ ਬਿਜਲੀ ਖਰੀਦੀ ਗਈ। ਪਾਵਰਕਾਮ ਨੂੰ ਕੇਂਦਰੀ ਪੂਲ ਤੋਂ 6991 ਮੈਗਾਵਾਟ ਬਿਜਲੀ ਮਿਲੀ।
You may like
-
ਨਵੇਂ ਬਿਜਲੀ ਕੁਨੈਕਸ਼ਨਾਂ ‘ਚ ਲੱਗਣਗੇ ਸਮਾਰਟ ਮੀਟਰ, ਖਪਤਕਾਰ ਮੋਬਾਈਲ ‘ਤੇ ਦੇਖ ਸਕਣਗੇ ਖਪਤ
-
ਸੂਬੇ ਦੇ ਕਿਸਾਨਾਂ ਨੂੰ ਭਰੋਸੇਮੰਦ ਬਿਜਲੀ ਸਪਲਾਈ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ – ਹਰਭਜਨ ਸਿੰਘ ਈ.ਟੀ.ਓ.
-
ਪੰਜਾਬ ਦੇ ਥਰਮਲਾਂ ‘ਚ ਫਿਰ ਗਹਿਰਾਇਆ ਕੋਲੇ ਦਾ ਸੰਕਟ, 1 ਤੋਂ 5 ਦਿਨਾਂ ਦਾ ਬਚਿਆ ਕੋਲਾ, ਮੰਗ 8 ਹਜ਼ਾਰ ਮੈਗਾਵਾਟ ਤੋਂ ਪਾਰ
-
ਕੇਂਦਰ ਸਰਕਾਰ ਵਲੋਂ ਕੋਲੇ ਦੀ ਸਪਲਾਈ ਯੋਜਨਾ ਬਦਲਣ ਨਾਲ ਹੋ ਸਕਦੈ ਬਿਜਲੀ ਸੰਕਟ
-
ਕਮਰਸੀਅਲ ਬਿਜਲੀ ਰੇਟ ਵਧਾਉਣ ‘ਤੇ ਛੋਟੇ ਕਾਰਖਾਨੇਦਾਰਾਂ ਨੇ ਕੀਤਾ ਜ਼ੋਰਦਾਰ ਵਿਰੋਧ
-
ਬਿਜਲੀ ਬੰਦ ਹੈ ਤਾਂ ਹੁਣ ਇਨ੍ਹਾਂ ਨੰਬਰਾਂ ‘ਤੇ ਵੀ ਕਰੋ ਸ਼ਿਕਾਇਤ, ਪੰਜਾਬ ਪਾਵਰਕਾਮ ਨੇ ਜਾਰੀ ਕੀਤੇ ਹੋਰ ਮੋਬਾਈਲ ਨੰਬਰ