ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਰੈਗੂਲਰ ਬੈਂਚ ਹੀ ਕਰੇਗੀ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਪੰਜਾਬ ਦੀ ਮੌਜੂਦਾ ਸਰਕਾਰ ‘ਚ ਸਿਹਤ ਮੰਤਰੀ ਰਹਿ ਚੁੱਕੇ ਵਿਜੇ ਸਿੰਗਲਾ ਦੇ ਖ਼ਿਲਾਫ਼ ਕਰੋੜਾਂ ਦੇ ਟੈਂਡਰ ‘ਚ ਇਕ ਫ਼ੀਸਦੀ ਕਮਿਸ਼ਨ ਲੈਣ ਦੇ ਮਾਮਲੇ ‘ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।