ਅਪਰਾਧ
ਕਾਰ ਅਤੇ ਮੋਟਰਸਾਈਕਲ ਚੋਰੀ, ਭਗੌੜਾ ਕਾਬੂ
Published
3 years agoon
ਲੁਧਿਆਣਾ : ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਮੋਟਰਸਾਈਕਲ ਅਤੇ ਕਾਰ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਰਾਮਨਗਰ ਤੋਂ ਚੋਰ ਵਿਨੋਦ ਕੁਮਾਰ ਵਾਸੀ ਰਾਮਨਗਰ ਦੀ ਕਾਰ ਚੋਰੀ ਕਰਕੇ ਫ਼ਰਾਰ ਹੋ ਗਏ। ਵਿਨੋਦ ਨੇ ਕਾਰ ਆਪਣੇ ਘਰ ਦੇ ਬਾਹਰ ਖੜ੍ਹੀ ਕੀਤੀ ਸੀ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ।
ਦੂਜੇ ਮਾਮਲੇ ਵਿਚ ਸਥਾਨਕ ਕਿਪਸ ਮਾਰਕੀਟ ਤੋਂ ਚੋਰਾਂ ਵਲੋਂ ਮਨਦੀਪ ਸਿੰਘ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਚੌਕੀ ਕੋਚਰ ਮਾਰਕੀਟ ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਭਗੌੜੇ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਇੰਚਾਰਜ ਗੁਰਚਰਨਜੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਚੈਨ ਰਾਮ ਵਾਸੀ ਨਵਾਂਸ਼ਹਿਰ ਵਜੋਂ ਕੀਤੀ ਗਈ ਹੈ। ਕਥਿਤ ਦੋਸ਼ੀ ਪੁਲਿਸ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿਚ ਲੋੜੀਂਦਾ ਸੀ ਅਤੇ ਅਦਾਲਤ ਵਲੋਂ ਉਸ ਨੂੰ ਭਗੌੜਾ ਕਰਾਰ ਦਿੱਤਾ ਹੋਇਆ ਸੀ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ
