ਪੰਜਾਬੀ
ਬਿਜਲੀ ਬਿੱਲਾਂ ਦੇ ਮੱਸਲੇ ਸਬੰਧੀ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਖਾਸ ਮੁਲਾਕਾਤ
Published
3 years agoon

ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਲੁਧਿਆਣਾ ਦੇ ਉਦਯੋਗਪਤਿਆਂ ਦੇ ਬਿਜਲੀ ਬਿੱਲਾਂ ਦੀ ਦਰੁਸਤੀ ਦੇ ਮੱਸਲੇ ਸਬੰਧੀ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਖਾਸ ਮੁਲਾਕਾਤ ਕੀਤੀ ਗਈ। ਕੈਬਨਿਟ ਮੰਤਰੀ ਵੱਲੋਂ ਵੀ ਮਸਲੇ ਦਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਉਦਯੋਗਪਤੀਆਂ ਦੇ ਇਕ ਵਫਦ ਵੱਲੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਉਨ੍ਹਾਂ ਦੇ ਬਿਜਲੀ ਬਿੱਲਾਂ ਵਿੱਚ ਸਿਕਿਉਰਟੀ ਚਾਰਜ ਲੱਗ ਕੇ ਆਏ ਹਨ ਜਿਸ ਨਾਲ ਉਨ੍ਹਾਂ ਦੇ ਬਿੱਲਾਂ ਵਿੱਚ ਇਜਾਫਾ ਹੋਇਆ ਹੈ। ਜਿਸ ‘ਤੇ ਫੌਰੀ ਤੌਰ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਇਹ ਮਸਲਾ ਪੀ.ਐਸ.ਪੀ.ਸੀ.ਐਲ. ਦੇ ਸੀਨੀਅਰ ਅਧਿਕਾਰੀਆਂ ਕੋਲ ਚੁੱਕਿਆ ਸੀ।
ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਉੱਦਮੀਆਂ ਦੀ ਸਹਾਇਤਾ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆ ਕਿਹਾ ਕਿ ਪੰਜਾਬ ਦੇ ਉਦਯੋਗ ਨੂੰ ਇੱਕ ਵਾਰ ਮੁੜ ਪ੍ਰਫੁੱਲਤ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮੱਸਲੇ ਨੂੰ ਹਰ ਕੀਮਤ ਤੇ ਹੱਲ ਕੀਤਾ ਜਾਵੇਗਾ ਅੱਤੇ ਇਸ ਮੁੱਦੇ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।
ਇਸ ਸਬੰਧੀ ਪੀ.ਐਸ.ਪੀ.ਸੀ.ਐਲ. ਦੇ ਚੀਫ ਇੰਜੀਨੀਅਰ ਸ. ਪਰਵਿੰਦਰ ਸਿੰਘ ਖਾਂਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2018 ਤੋਂ ਪਹਿਲਾਂ ਹੀ ‘ਅਡੀਸ਼ਨਲ ਅਡਵਾਂਸ ਕੰਜਪਸ਼ਨ ਡਿਪਾਜਿਟ’ ਸਕੀਮ ਤਹਿਤ ਇਹ ਪ੍ਰੈਕਟਿਸ ਜਾਰੀ ਹੈ ਨਾ ਕਿ ਹੁਣ ਨਵੀਂ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਉਦਯੋਗਿਕ ਖ਼ਪਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਵਧੀਕੀ ਨਹੀਂ ਕੀਤੀ ਜਾ ਰਹੀ ਸਗੋਂ ਉਹ ਆਪਣੀ ਵਾਧੂ ਅਗਾਉਂ ਖ਼ਪਤ ਜਮ੍ਹਾਂ ਰਾਸ਼ੀ ਕਿਸ਼ਤਾਂ ਵਿੱਚ ਵੀ ਦੇ ਸਕਦੇ ਹਨ।
You may like
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 43 ‘ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਮੌਕੇ ‘ਤੇ ਕਰਵਾਇਆ ਨਿਪਟਾਰਾ
-
ਲੁਧਿਆਣਾ ‘ਚ ਨਸ਼ਾ ਤਸਕਰਾਂ ‘ਤੇ ‘ਆਪ’ ਵਿਧਾਇਕ ਦਾ ਛਾਪਾ, 3 ਨੌਜਵਾਨ ਤੋਂ ਗਾਂਜਾ ਬਰਾਮਦ
-
ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਦੁੱਗਰੀ ਦੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਗੋਲਡਨ ਲੇਨ ਵੈਲਫੇਅਰ ਸੁਸਾਇਟੀ ਦੁੱਗਰੀ ਵਲੋਂ ਵਿਧਾਇਕ ਸਿੱਧੂ ਨੂੰ ਸੌਂਪਿਆ ਮੰਗ ਪੱਤਰ
-
ਆਮ ਲੋਕਾਂ ਨੂੰ ਦਫ਼ਤਰਾਂ ‘ਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ – ਵਿਧਾਇਕ ਕੁਲਵੰਤ ਸਿੰਘ ਸਿੱਧੂ