Connect with us

ਅਪਰਾਧ

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕੀਤਾ ਗਿ੍ਫ਼ਤਾਰ

Published

on

ਲੁਧਿਆਣਾ : ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ ‘ਚ ਨਰੇਸ਼ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਪੀਰੂ ਬੰਦਾ ਸ਼ਾਮਿਲ ਹਨ। ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕਥਿਤ ਦੋਸ਼ੀ ਰਾਜਪੁਰਾ ਚੌਕ ਨੇੜੇ ਜਾ ਰਿਹਾ ਸੀ ਕਿ ਸ਼ੱਕ ਦੇ ਆਧਾਰ ‘ਤੇ ਪੁਲਿਸ ਨੇ ਜਦੋਂ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਇਹ ਹੈਰੋਇਨ ਬਰਾਮਦ ਕੀਤੀ ਗਈ।

ਦੂਜੇ ਅਜਿਹੇ ਮਾਮਲੇ ‘ਚ ਪੁਲਿਸ ਨੇ ਅੰਮਿ੍ਤ ਸਿੰਘ ਉਰਫ ਕਾਕਾ ਵਾਸੀ ਗੁਰਮੇਲ ਨਗਰ ਨੂੰ ਵੀ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 15 ਗ੍ਰਾਮ ਹੈਰੋਇਨ, 97 ਹਜ਼ਾਰ ਦੀ ਨਕਦੀ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਅਮਿਤ ਸਿੰਘ ਨੂੰ ਪੁਲਿਸ ਨੇ ਡਾਬਾ ਇਲਾਕੇ ਨੇੜਿਓ ਗਿ੍ਫ਼ਤਾਰ ਕੀਤਾ ਹੈ। ਪੁਲਿਸ ਵਲੋਂ ਲਗਾਏ ਨਾਕੇ ‘ਤੇ ਜਦੋਂ ਅਮਿਤ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਅਮਿਤ ਨੇ ਆਪਣਾ ਐਕਟਿਵਾ ਭਜਾ ਲਿਆ। ਪਿੱਛਾ ਕਰਨ ‘ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਲੈਣ ਉਪਰੰਤ ਇਹ ਸਾਮਾਨ ਬਰਾਮਦ ਕੀਤਾ ਗਿਆ।

Facebook Comments

Trending