Connect with us

ਪੰਜਾਬੀ

ਹਲਕਾ ਪੂਰਬੀ ‘ਚ ਪੈਂਦੇ ਸਾਰੇ ਪਾਰਕਾਂ ਦਾ ਨਵੀਨੀਕਰਣ ਕੀਤਾ ਜਾਵੇਗਾ – ਵਿਧਾਇਕ ਭੋਲਾ

Published

on

All the parks in the constituency will be renovated - MLA Bhola

ਲੁਧਿਆਣਾ : ਵਾਤਾਵਰਨ ਨੂੰ ਸਾਫ ਸੁਥਰਾ ਅਤੇ ਹਰਾ-ਭਰਾ ਰੱਖਣ ਅਤੇ ਬੱਚਿਆਂ ਦੇ ਮਨੋਰੰਜਨ ਲਈ ਸਾਰੇ ਪਾਰਕਾਂ ਦਾ ਨਵੀਨੀਕਰਣ ਤੇ ਸੁੰਦਰੀਕਰਨ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਗੱਲਬਾਤ ਕਰਦਿਆਂ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕੀਤਾ।

ਉਨ੍ਹਾਂ ਦੱਸਿਆ ਕਿ ਹਲਕਾ ਪੂਰਬੀ ਵਿੱਚ ਪੈਂਦੇ ਸਾਰੇ ਪਾਰਕਾਂ ਦਾ ਨਵੀਨੀਕਰਣ ਤੇ ਸੁੰਦਰੀਕਰਨ ਕੀਤਾ ਜਾਵੇਗਾ ਜਿਸਦੇ ਤਹਿਤ ਪਾਰਕਾਂ ਵਿੱਚ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਬੱਚਿਆਂ ਲਈ ਸਵਿੰਗਜ, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ, ਪਾਰਕਾਂ ਦੀ ਚਾਰ ਦਿਵਾਰੀ ਦੀ ਮੁਰੰਮਤ, ਗ੍ਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਗਾਉਣਾ, ਬਜੁ਼ਰਗਾਂ ਲਈ ਸੇਵੇਰ ਸ਼ਾਮ ਦੀ ਸੈਰ ਕਰਨ ਲਈ ਸਮਰਪਿਤ ਫੁੱਟਪਾਥ ਆਦਿ ਸ਼ਾਮਲ ਹਨ।

ਵਿਧਾਇਕ ਭੋਲਾ ਨੇ ਦੁਹਰਾਇਆ ਕਿ ਸੂਬਾ ਸਰਕਾਰ ਵੱਲੋ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ’ ਨਾਂ ਦਾ ਇੱਕ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ 115ਵੇ ਜਨਮ ਦਿਹਾੜੇ ਮੌਕੇ ਵਿਧਾਨ ਸਭਾ ਹਲਕਾ ਪੂਰਬੀ ਵਿੱਚ 50 ਹਜ਼ਾਰ ਬੂਟੇ ਅਤੇ 115 ਤ੍ਰਿਵੈਣੀਆਂ ਵੀ ਲਗਾਈਆਂ ਜਾਣਗੀਆਂ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹਲਕਾ ਪੂਰਬੀ ਵਿੱਚ ਲੱਗੇ ਕੂੜੇ ਦੇ ਡੰਪ ਦਾ ਵੀ ਜਲਦ ਨਿਬੇੜਾ ਕੀਤਾ ਜਾਵੇਗਾ ਤਾਂ ਜੋ ਹਲਕੇ ਦੇ ਵਸਨੀਕਾਂ ਨੂੰ ਰਾਹਤ ਮਿਲ ਸਕੇ।

 

Facebook Comments

Trending