ਅਪਰਾਧ
ਜਬਰ ਜਨਾਹ ਕਰਨ ਵਾਲੇ ਵਿਅਕਤੀ ਨੂੰ 10 ਦੀ ਸਾਲ ਕੈਦ
Published
3 years agoon

ਲੁਧਿਆਣਾ : ਸਥਾਨਕ ਅਦਾਲਤ ਨੇ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਕ ਅਗਸਤ 2019 ਨੂੰ ਪੀੜਤ ਲੜਕੀ ਦੀ ਸ਼ਿਕਾਇਤ ‘ਤੇ ਢੋਕਾਂ ਮੁਹੱਲਾ ਦੇ ਰਹਿਣ ਵਾਲੇ ਚੰਦਰ ਸ਼ੇਖਰ ਖਿਲਾਫ਼ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਪਿਤਾ ਨਾਲ ਦੁਕਾਨ ‘ਤੇ ਕੰਮ ਕਰਦੀ ਸੀ, ਪਰ ਕੁਝ ਸਮਾਂ ਪਹਿਲਾਂ ਉਹ ਭਾਮੀਆਂ ਰੋਡ ‘ਤੇ ਆ ਗਏ।
ਚੰਦਰ ਸ਼ੇਖਰ ਦੁਕਾਨ ‘ਤੇ ਵੀ ਆਉਂਦਾ ਜਾਂਦਾ ਸੀ, ਜਿਸ ਕਾਰਨ ਉਹ ਉਸ ਦਾ ਜਾਣਕਾਰ ਸੀ | ਉਸ ਦੱਸਿਆ ਕਿ ਜਦੋਂ ਉਨ੍ਹਾਂ ਨੇ ਘਟਨਾ ਤੋਂ ਪਹਿਲਾਂ ਆਪਣਾ ਘਰ ਤਬਦੀਲ ਕੀਤਾ ਤਾਂ ਦੋਸ਼ੀ ਨੇ ਉੱਥੇ ਵੀ ਆਉਣਾ ਜਾਣਾ ਸ਼ੁਰੂ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਦੋਸ਼ੀ ਅਕਸਰ ਹੀ ਉਸ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਉਸ ਨਾਲ ਸਰੀਰਕ ਸੰਬੰਧ ਬਣਾਉਂਦਾ ਰਿਹਾ ਤੇ ਇਸ ਬਾਰੇ ਕਿਸੇ ਨੂੰ ਨਾ ਦੱਸਣ ਲਈ ਧਮਕੀ ਵੀ ਦਿੰਦਾ ਰਿਹਾ |
ਪੀੜਿਤ ਲੜਕੀ ਨੇ ਦੱਸਿਆ ਕਿ ਉਹ ਦੋਸ਼ੀ ਦੇ ਚੁੰਗਲ ਵਿਚੋਂ ਬਚ ਕੇ ਲੁਧਿਆਣਾ ਆ ਗਈ ਤੇ ਉਸ ਨੇ ਇਹ ਸਾਰੀ ਗੱਲ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸੀ | ਉਸ ਦੇ ਪਿਤਾ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰਨ ਉਪਰੰਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ | ਮਾਨਯੋਗ ਜੱਜ ਅਸ਼ੋਕ ਕਪੂਰ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ |
You may like
-
ਪੰਜਾਬ ਦੀ ਕੇਂਦਰੀ ਜੇਲ੍ਹ ‘ਚ ਵੱਡੀ ਵਾਰਦਾਤ, ਮਿੰਟਾਂ ‘ਚ ਹੀ ਮੱਚ ਗਈ ਹਫੜਾ-ਦਫੜੀ , ਪੜ੍ਹੋ…
-
ਕੇਂਦਰੀ ਜੇਲ੍ਹ ‘ਚ ਕੈਦੀਆਂ ਸਬੰਧੀ ਨਵੇਂ ਹੁਕਮ 1 ਅਪ੍ਰੈਲ ਤੋਂ…
-
ਪੰਜਾਬ ਦੀ ਕੇਂਦਰੀ ਜੇਲ ‘ਚ ਕੈਦੀਆਂ ਦੇ ਗੁੱਟਾਂ ‘ਚ ਝੜਪ, ਪੜ੍ਹੋ ਖ਼ਬਰ
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ