ਪੰਜਾਬ ਨਿਊਜ਼
ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਸਿਖਲਾਈ ਪ੍ਰੋਗਰਾਮ ਦਾ 6ਵਾਂ ਬੈਚ 11 ਜੁਲਾਈ ਤੋਂ ਸ਼ੁਰੂ
Published
3 years agoon

ਲੁਧਿਆਣਾ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਅਗਵਾਈ ਹੇਠ ਡੇਅਰੀ ਸਿਖਲਾਈ ਪ੍ਰੋਗਰਾਮ ਦਾ 6ਵਾਂ ਬੈਚ 11 ਜੁਲਾਈ, 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਡੇਅਰੀ ਸਿਖਲਾਈ ਪ੍ਰੋਗਰਾਮ ਦੀ ਕਾਉਸਲਿੰਗ ਭਲਕੇ 07 ਜੁਲਾਈ, 2022 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਲੁਧਿਆਣਾ ਐਟ ਬੀਜਾ ਵਿਚ ਕੀਤੀ ਜਾਵੇਗੀ। ਉਨ੍ਹਾਂ ਦਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ ਅਤੇ 50 ਸਾਲ ਤੋਂ ਘੱਟ ਹੋਵੇ ਅਤੇ ਦਿਹਾਤੀ ਖੇਤਰ ਦਾ ਵਸਨੀਕ ਹੋਵੇ।
ਡਿਪਟੀ ਡਾਇਰੈਕਟਰ ਵੱਲੋਂ ਚਾਹਵਾਨ ਸਿਖਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਦਸਤਾਵੇਜ, ਜਿਵੇ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਈਜ ਫੋਟੋ ਨਾਲ ਲੈ ਕੇ ਦਫਤਰ ਵਿਖੇ ਸੰਪਰਕ ਕਰਨ। ਉਨ੍ਹਾ ਅੱਗੇ ਦਸਿਆ ਕਿ ਇਸ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ।
ਉਨ੍ਹਾਂ ਸਮੂਹ ਚਾਹਵਾਨ ਸਿਖਿਆਰਥੀਆਂ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਸਿਖਲਾਈ ਪ੍ਰੋਗਰਾਮ ਵਿਚ ਦਾਖਲਾ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਹਾ ਲੈਣ। ਵਧੇਰੇ ਜਾਣਕਾਰੀ ਲੈਣ ਕੰਮ ਵਾਲੇ ਦਿਨ ਦਫ਼ਤਰ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
You may like
-
ਸੀ-ਪਾਈਟ ਕੈਂਪ ਲੁਧਿਆਣਾ ਵਿਖੇ ਫੌਜ ਅਤੇ ਦਿੱਲੀ ਪੁਲਿਸ ਦੀ ਭਰਤੀ ਲਈ ਮੁਫਤ ਸਿਖਲਾਈ
-
ਝੋਨੇ ਦੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ
-
ਗੁਲਾਬ ਦੇ ਸਤ ਅਤੇ ਸ਼ਰਬਤ ਤਿਆਰ ਕਰਨ ਦੀ ਤਕਨੀਕ ਕਿਸਾਨਾਂ ਨਾਲ ਕੀਤੀ ਸਾਂਝੀ
-
ਰਸੋਈ ਦੇ ਹੁਨਰਾਂ ਨਾਲ ਨਾਰੀ ਸਸ਼ਕਤੀਕਰਨ ਰਾਹੀਂ ਪੀ.ਏ.ਯੂ. ਵਿਖੇ ਮਨਾਇਆ ਵਿਸ਼ਵ ਉੱਦਮ ਦਿਵਸ
-
ਪੇਂਡੂ ਔਰਤਾਂ ਨੂੰ ਮੋਮਬੱਤੀਆਂ ਬਣਾਉਣ ਦੀ ਦਿੱਤੀ ਸਿਖਲਾਈ
-
ਪੰਜਾਬ ਵਿੱਚ ਡਰੈਗਨ ਫਲਾਂ ਦੀ ਕਾਸ਼ਤ ਬਾਰੇ ਕਰਾਇਆ ਸਿਖਲਾਈ ਕੋਰਸ