ਪੰਜਾਬ ਨਿਊਜ਼
ਪੀ.ਏ.ਯੂ. ਵੱਲੋਂ ਮਧੂ ਮੱਖੀ ਪਾਲਕਾਂ ਲਈ ਲਗਾਇਆ ਸਿਖਲਾਈ ਕੈਂਪ
Published
3 years agoon

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਪ੍ਰੋਗਰੈਸਿਵ ਬੀ-ਕੀਪਰਜ਼ ਐਸੋਸੀਏਸ਼ਨ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਦੀ ਅਗਵਾਈ ਹੇਠ ਮਹੀਨਾਵਾਰ ਸਿਖਲਾਈ ਕੈਂਪ ਲਗਾਇਆ ਗਿਆ।
ਮੈਂਬਰਾਂ ਦਾ ਸੁਆਗਤ ਕਰਦਿਆਂ ਯੂਨੀਵਰਸਿਟੀ ਦੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਐਸੋਸੀਏਟ ਡਾਇਰੈਕਟਰ ਡਾ: ਕੁਲਦੀਪ ਸਿੰਘ ਨੇ ਅਜੋਕੇ ਸਮੇਂ ਵਿੱਚ ਮਧੂ ਮੱਖੀ ਪਾਲਣ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਹਨਾਂ ਕਿਹਾ ਕਿ ਮਧੂ ਮੱਖੀ ਪਾਲਣ ਇੱਕ ਲਾਹੇਵੰਦ ਕਿੱਤੇ ਵਜੋਂ ਉਭਰਿਆ ਹੈ ਅਤੇ ਕਈ ਮਧੂ ਮੱਖੀ ਪਾਲਕ ਪੀ.ਏ.ਯੂ. ਤੋਂ ਸਿਖਲਾਈ ਪ੍ਰਾਪਤ ਕਰਕੇ ਇਸ ਉੱਦਮ ਤੋਂ ਕਾਫੀ ਲਾਭ ਪ੍ਰਾਪਤ ਕਰ ਰਹੇ ਹਨ।
ਸੀਨੀਅਰ ਕੀਟ ਵਿਗਿਆਨੀ ਡਾ. ਜਸਪਾਲ ਸਿੰਘ ਨੇ ਸ਼ਹਿਦ ਦੀਆਂ ਮੱਖੀਆਂ ਦੇ ਪ੍ਰਬੰਧਨ ਅਤੇ ਬਿਮਾਰੀਆਂ ਤੋਂ ਬਚਾਅ ਦੇ ਵਿਗਿਆਨਕ ਤਰੀਕਿਆਂ ਬਾਰੇ ਦੱਸਿਆ । ਪ੍ਰੋਗਰੈਸਿਵ ਬੀ-ਕੀਪਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਤਿੰਦਰ ਸੋਹੀ ਨੇ ਐਸੋਸੀਏਸ਼ਨ ਦੀਆਂ ਭਵਿੱਖੀ ਰਣਨੀਤੀਆਂ ਬਾਰੇ ਚਰਚਾ ਕੀਤੀ ਅਤੇ ਮਧੂ ਮੱਖੀ ਪਾਲਕਾਂ ਨੂੰ ਸ਼ਹਿਦ ਦੀ ਮੱਖੀ ਬਾਰੇ ਵੀ ਜਾਣਕਾਰੀ ਦਿੱਤੀ। ਪਸਾਰ ਵਿਗਿਆਨੀ ਡਾ. ਲਵਲੀਸ਼ ਗਰਗ ਨੇ ਸਭ ਦਾ ਧੰਨਵਾਦ ਕੀਤਾ।
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ