ਪੰਜਾਬੀ
ਵਿਧਾਇਕ ਭੋਲਾ ਵੱਲੋਂ ਵਰਧਮਾਨ ਵਿਖੇ ਜੱਚਾ-ਬੱਚਾ ਹਸਪਤਾਲ ਦੀ ਅਚਨਚੇਤ ਚੈਕਿੰਗ
Published
3 years agoon

ਲੁਧਿਆਣਾ : ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਸਥਾਨਕ 32 ਸੈਕਟਰ, ਚੰਡੀਗੜ੍ਹ ਰੋਡ, ਵਰਧਮਾਨ ਵਿਖੇ ਜੱਚਾ-ਬੱਚਾ ਹਸਪਤਾਲ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਭੋਲਾ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਹਸਪਤਾਲ ਦੇ ਅਮਲੇ ਵੱਲੋਂ ਅਕਸਰ ਮਰੀਜ਼ਾਂ ਨਾਲ ਦੁਰਵਿਵਹਾਰ ਕੀਤਾ ਜਾਂਦਾ ਹੈ।
ਬਿਜਲੀ ਬੰਦ ਹੋਣ ‘ਤੇ ਜਨਰੇਟਰ ਨਹੀਂ ਚਲਾਇਆ ਜਾਂਦਾ ਅਤੇ ਸਾਫ-ਸਫਾਈ ਦੇ ਪੁੱਖਤਾ ਪ੍ਰਬੰਧ ਨਹੀਂ ਹਨ। ਜਿਸਦੇ ਤਹਿਤ ਉਨ੍ਹਾਂ ਅੱਜ ਅਚਨਚੇਤ ਚੈਕਿੰਗ ਕੀਤੀ ਹੈ। ਉਨ੍ਹਾਂ ਸਿਹਤ ਅਮਲੇ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਹਸਪਤਾਲ ਵਿੱਚ ਆਪਣਾ ਇਲਾਜ਼ ਕਰਵਾਉਣ ਆਏ ਲੋਕਾਂ ਨੂੰ ਖੱਜਲ ਖੁਆਰ ਨਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਲੋੜੀਂਦੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲ ਵਿੱਚ ਵਾਧੂ ਮੈਨਪਾਵਰ ਰਾਹੀਂ ਢੁੱਕਵੀਂ ਸਫਾਈ ਵਿਵਸਥਾ ਵੀ ਕਾਇਮ ਕੀਤੀ ਜਾਵੇ। ਉਨ੍ਹਾਂ ਚੈਕਿੰਗ ਦੌਰਾਨ ਪਾਈਆਂ ਗਈਆਂ ਖਾਮੀਆਂ ਨੂੰ ਵੀ ਜਲਦ ਦਰੁਸਤ ਕਰਨ ਦੇ ਨਿਰਦੇਸ਼ ਦਿੱਤੇ।
You may like
-
ਵਿਧਾਇਕ ਭੋਲਾ ਵੱਲੋਂ ਹਲਕਾ ਪੂਰਬੀ ‘ਚ ਸਟੈਟਿਕਿ ਕੰਪੈਕਟਰ ਦਾ ਉਦਘਾਟਨ
-
ਸਾਬਕਾ ਮੰਤਰੀ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਧਰਨੇ ‘ਤੇ ਬੈਠੇ ਕਾਂਗਰਸੀ ਵਰਕਰ
-
ਵਿਧਾਇਕ ਭੋਲਾ ਵੱਲੋਂ ਹਲਕਾ ਪੂਰਬੀ ‘ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ
-
SKM ਦੇ ਸੱਦੇ ‘ਤੇ ਲਖੀਮਪੁਰ ਖੀਰੀ ਵਿਚ 75 ਘੰਟੇ ਦੇ ਧਰਨੇ ਤੇ’ ਪੰਜਾਬ ਵਿੱਚੋ ਕਿਸਾਨਾਂ ਦੇ ਵੱਡੇ ਜਥੇ ਪਾਉਣਗੇ ਚਾਲੇ
-
ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਦੀ ਬਰਸੀ ‘ਤੇ ਲਗਾਇਆ ਖ਼ੂਨਦਾਨ ਕੈਂਪ
-
ਡੀ.ਸੀ. ਤੇ ਪੁਲਿਸ ਕਮਿਸ਼ਨਰ ਨੇ ਪਰਮਜੀਤ ਪੰਮ ਦਾ ਗੀਤ `ਸ਼ਹੀਦ ਊਧਮ ਸਿੰਘ` ਕੀਤਾ ਰਿਲੀਜ਼