ਪੰਜਾਬੀ
ਵਿਧਾਇਕ ਗੋਗੀ, ਸੀਵਰਮੈਨ ਸਫਾਈ ਕਰਮਚਾਰੀ ਸੰਘਰਸ਼ ਕਮੇਟੀ ਦੇ ਸਹਿਯੋਗ ਲਈ ਆਏ ਅੱਗੇ
Published
3 years agoon

ਲੁਧਿਆਣਾ : ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਸੀਵਰਮੈਨ ਸਫਾਈ ਕਰਮਚਾਰੀ ਸੰਘਰਸ਼ ਕਮੇਟੀ ਦੇ ਸਹਿਯੋਗ ਲਈ ਅੱਗੇ ਆਏ। ਵਿਧਾਇਕ ਗੋਗੀ ਦੇ ਉੱਦਮ ਸਦਕਾ ਵੀਰਵਾਰ ਨੂੰ ਸੰਘਰਸ਼ ਕਮੇਟੀ ਦੇ ਕੁੱਝ ਮੈਂਬਰ ਆਪਣੀਆਂ ਮੰਗਾਂ ਸਬੰਧੀ ਵਿਧਾਇਕ ਗੋਗੀ ਦੇ ਨਾਲ ਚੰਡੀਗੜ੍ਹ ਵਿਖੇ ਸਥਾਨਕ ਸਰਕਾਰ ਬਾਰੇ ਮੰਤਰੀ ਨਾਲ ਮੁਲਾਕਾਤ ਕਰਨਗੇ।
ਜ਼ਿਕਰਯੋਗ ਹੈ ਕਿ ਸੀਵਰਮੈਨ ਸਫਾਈ ਕਰਮਚਾਰੀ ਸੰਘਰਸ਼ ਕਮੇਟੀ ਵੱਲੋਂ ਨਗਰ ਨਿਗਮ ਜੋਨ-ਏ ਵਿੱਚ ਤਾਲਾ ਮਾਰ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜਦੋਂ ਮਾਮਲਾ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਦੇ ਧਿਆਨ ਵਿੱਚ ਆਇਆ ਤਾਂ ਉਹ ਤੁਰੰਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਪ੍ਰਮੱਖ ਸਕੱਤਰ ਸ੍ਰੀ ਵਿਵੇਕ ਪ੍ਰਤਾਪ ਸਿੰਘ ਨਾਲ ਤੁਰੰਤ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਫੋਨ ‘ਤੇ ਗੱਲਬਾਤ ਕੀਤੀ।
ਵਿਧਾਇਕ ਗੋਗੀ ਵੱਲੋਂ ਅੱਜ ਕਮੇਟੀ ਮੈਂਬਰਾਂ ਅਤੇ ਇਕੱਠ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਉਹ ਖੁਦ ਨਾਲ ਜਾਕੇ ਹੱਲ ਕਰਵਾਉਣਗੇ, ਜਿਸ ‘ਤੇ ਸੰਘਰਸ਼ ਕਮੇਟੀ ਮੈਂਬਰਾਂ ਨੇ ਨਗਰ ਨਿਗਮ ਗੇਟ ਨੂੰ ਲਾਏ ਤਾਲੇ ਖੋਲ ਕੇ ਵੀਰਵਾਰ ਨੂੰ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨਾਲ ਚੰਡੀਗੜ੍ਹ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਰਕੇ ਇਹ ਮੁਲਾਜ਼ਮ ਲੰਮੇ ਸਮੇਂ ਤੋਂ ਅੱਤ ਦੀ ਗਰਮੀ ਵਿੱਚ ਸੰਘਰਸ਼ ਕਰਨ ਲਈ ਮਜ਼ਬੂਰ ਹੋ ਰਹੇ ਸਨ।
You may like
-
ਲੁਧਿਆਣਾ ਨਿਗਮ ਚੋਣਾਂ ਨੂੰ ਲੈ ਕੇ ਵੱਡੀ Update, ਜ਼ੋਨ-ਡੀ ‘ਚ ਲੱਗਾ ਨਵੀਂ ਵਾਰਡਬੰਦੀ ਦਾ ਨਕਸ਼ਾ
-
ਬੁੱਢੇ ਨਾਲੇ ਅੱਗੇ ਬੇਵੱਸ ਹੋਏ MC ਦੇ ਅਫਸਰ, ਰਿਪੇਅਰ ਦੇ ਕੁਝ ਦੇਰ ਬਾਅਦ ਟੁੱਟ ਰਹੇ ਬੰਨ੍ਹ
-
ਲੁਧਿਆਣਾ ‘ਚ ਇਸ ਮੁਹੱਲੇ ਦੇ ਲੋਕ ਸੜਕਾਂ ‘ਤੇ ਉਤਰੇ, ਜਾਣੋ ਕੀ ਹੈ ਮਾਮਲਾ
-
ਭਾਰੀ ਮੀਂਹ ਦਰਮਿਆਨ ਲੁਧਿਆਣਾ ਦੇ ਡਾਇੰਗ ਯੂਨਿਟ ਬੰਦ ਕਰਨ ਦੇ ਹੁਕਮ
-
MCL ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਫੜਨ ਲਈ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਕੀਤੀ ਸ਼ੁਰੂ
-
ਪੰਜਾਬ ‘ਚ ‘ਕਾਰਪੋਰੇਸ਼ਨ ਚੋਣਾਂ’ ਨੂੰ ਲੈ ਕੇ ਆਈ ਅਹਿਮ ਖ਼ਬਰ, ਜਾਣੋ ਕਦੋਂ ਕਰਵਾਈਆਂ ਜਾਣਗੀਆਂ