ਪੰਜਾਬ ਨਿਊਜ਼
ਲੁਧਿਆਣਾ ਦੇ ਮੱਤੇਵਾੜਾ ਜੰਗਲ ਨੂੰ ਲੈ ਕੇ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉੱਦਮ, ਲਗਾਏ ਜਾਣਗੇ 80000 ਤੋਂ ਵੱਧ ਬੂਟੇ
Published
3 years agoon
ਚੰਡੀਗੜ੍ਹ : ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਰੂਪ ਵਿੱਚ ਮੱਤੇਵਾੜਾ ਜੰਗਲ ਨੂੰ ਹੋਰ ਹਰਿਆ ਭਰਿਆ ਬਣਾਉਣ ਲਈ 80000 ਤੋਂ ਵੱਧ ਬੂਟੇ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਵਣ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵਲੋਂ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਅਤੇ ਸੁਚੱਜਾ ਤੇ ਸਿਹਤਮੰਦ ਵਾਤਾਵਰਣ ਸਿਰਜਣ ਦੇ ਇਰਾਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਨੂੰ ਆਰੰਭ ਕੀਤਾ ਗਿਆ ਹੈ ।
ਲੁਧਿਆਣਾ ਸ਼ਹਿਰ ਲਈ ਮੱਤੇਵਾੜਾ ਜੰਗਲ ਫੇਫੜਿਆਂ ਦਾ ਕੰਮ ਕਰਦਾ ਹੈ, ਇਸੇ ਲਈ ਵਣ ਵਿਭਾਗ ਵਲੋਂ ਇੱਥੇ 80,115 ਬੂਟੇ ਲਗਾਏ ਜਾਣਗੇ ਤਾਂ ਜੋ ਵਾਤਾਵਰਣ ਹੋਰ ਸਾਫ਼ ਅਤੇ ਸ਼ੁੱਧ ਹੋ ਸਕੇ ਅਤੇ ਸਾਡੀਆਂ ਆਉਣ ਵਾਲੀਆਂ ਨਸਲਾਂ ਨੂੰ ਇੱਕ ਚੰਗੇ ਵਾਤਾਵਰਣ ਵਿੱਚ ਸਾਹ ਲੈਣ ਦਾ ਮੌਕਾ ਮਿਲੇ। ਕਟਾਰੂਚੱਕ ਨੇ ਬੈਠਕ ਵਿੱਚ ਅਧਿਕਾਰੀਆਂ ਨੂੰ ਕਿਹਾ ਕਿ ਉਪਰੋਕਤ ਮਕਸਦ ਨੂੰ ਹਾਸਲ ਕਰਨ ਲਈ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਹਿੱਤ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇ।
ਕਟਾਰੂਚੱਕ ਨੇ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਕਾਫ਼ੀ ਨਹੀਂ ਸਗੋਂ ਉਨ੍ਹਾਂ ਦੀ ਸੁਚੱਜੀ ਸਾਂਭ ਸੰਭਾਲ ਕਰਨੀ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਇਹ ਬੂਟੇ ਅੱਗੇ ਜਾ ਕੇ ਛਾਂ-ਦਾਰ ਰੁੱਖਾਂ ਦਾ ਰੂਪ ਧਾਰ ਕੇ ਵਾਤਾਵਰਣ ਦੇ ਨਰੋਏਪਣ ਵਿੱਚ ਵਾਧਾ ਕਰ ਸਕਣ। ਬੂਟੇ ਲਾਉਣ ਲਈ ਅਜਿਹੀਆਂ ਥਾਵਾਂ ਦੀ ਚੋਣ ਕੀਤੀ ਜਾਵੇ ਜਿੱਥੇ ਕਿ ਇਹ ਬਿਲਕੁੱਲ ਸੁਰੱਖਿਅਤ ਹੋਣ ਜਿਵੇਂ ਕਿ ਸਕੂਲ, ਹਸਪਤਾਲ ਅਤੇ ਡਿਸਪੈਂਸਰੀਆਂ ਆਦਿ।
You may like
-
ਮਾਨ ਸਰਕਾਰ ਨੇ ਨਾਜਾਇਜ਼ ਕਾਲੋਨੀਆਂ ਤੋਂ 2 ਏਕੜ ਦੀ ਸ਼ਰਤ ਹਟਾਈ, ਜਾਣੋ ਅਰਜ਼ੀ ਦੇਣ ਦੀ ਆਖਰੀ ਤਰੀਕ
-
ਲੁਧਿਆਣਾ ‘ਚ 34 ਨਵੇਂ ਆਮ ਆਦਮੀ ਕਲੀਨਿਕ ਸਮਰਪਿਤ, ਕੁੱਲ ਗਿਣਤੀ 43 ਹੋਈ
-
ਲੁਧਿਆਣਾ ‘ਚ ਸੰਧਵਾਂ ਨੇ 74ਵੇਂ ਗਣਤੰਤਰ ਦਿਵਸ ਮੌਕੇ ਲਹਿਰਾਇਆ ਰਾਸ਼ਟਰੀ ਤਿਰੰਗਾ
-
ਕਿਰਤੀ ਕਿਸਾਨ ਫੋਰਮ ਨੇ ਵਾਤਾਵਰਣ ਜਾਗਰੂਕਤਾ ਮੁਹਿੰਮ ਲਈ ਕੀਤੀ ਆਵਾਜ਼ ਬੁਲੰਦ
-
ਸਾਬਕਾ ਮੰਤਰੀ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਧਰਨੇ ‘ਤੇ ਬੈਠੇ ਕਾਂਗਰਸੀ ਵਰਕਰ
-
ਪੰਜਾਬ ‘ਚ ‘ਇਕ ਵਿਧਾਇਕ ਇਕ ਪੈਨਸ਼ਨ’ ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ
