ਪੰਜਾਬੀ
ਡਾ. ਹਿਤਿੰਦਰ ਕੌਰ ਕਲੇਰ ਵੱਲੋਂ ਸਿਵਲ ਸਰਜਨ ਲੁਧਿਆਣਾ ਦਾ ਅਹੁੱਦਾ ਸੰਭਾਲਿਆ
Published
3 years agoon
ਲੁਧਿਆਣਾ : ਡਾ. ਹਿਤਿੰਦਰ ਕੌਰ ਕਲੇਰ ਵੱਲੋਂ ਅੱਜ ਬਤੌਰ ਸਿਵਲ ਸਰਜਨ ਲੁਧਿਆਣਾ ਦਾ ਅਹੁੱਦਾ ਸੰਭਾਲਿਆ ਗਿਆ। ਇਸ ਤੋੇਂ ਪਹਿਲਾਂ ਡਾ. ਕਲੇਰ ਜ਼ਿਲ੍ਹਾ ਮੋਗਾ ਵਿਖੇ ਆਪਣੀਆ ਸੇਵਾਵਾ ਨਿਭਾ ਰਹੇ ਸਨ। ਇਸ ਮੌਕੇ ਬੋਲਦਿਆਂ ਉਨ੍ਹਾ ਕਿਹਾ ਕਿ ਵਿਭਾਗ ਵੱਲੋ ਜੋ ਵੀ ਲੋਕਪੱਖੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਕੋਈ ਵੀ ਕਸਰ ਬਾਕੀ ਨਹੀ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੂਹ ਸਿਹਤ ਸੰਸਥਾਵਾਂ ਦੇ ਵਿੱਚ ਸਾਫ ਸਫਾਈ ਦਾ ਪੂਰਾ ਖਿਆਲ ਰੱਖਿਆ ਜਾਵੇਗਾ, ਹਸਪਤਾਲਾਂ ਵਿਚ ਆਏ ਮਰੀਜਾਂ ਲਈ ਲੋੜੀਦੇ ਪ੍ਰਬੰਧ ਕੀਤੇ ਜਾਣਗੇ ।
ਉਨਾ ਸਮੂਹ ਸਟਾਫ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੰਮ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਕਰਨ ਤਾਂ ਜੋ ਕੰਮ ਕਰਵਾਉਣ ਆਏ ਵਿਅਕਤੀਆ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੇ ਅਜੇ ਤੱਕ ਆਪਣੀ ਕੋਵਿਡ ਵੈਕਸੀਨ ਦੀ ਪਹਿਲੀ ਅਤੇ ਦੂਜੀ ਖੁਰਾਕ ਨਹੀ ਲਈ ਉਹ ਆਪਣੀ ਬਣਦੀ ਖੁਰਾਕ ਜਰੂਰ ਲੈਣ ਅਤੇ ਗਰਮੀ ਅਤੇ ਬਰਸਾਤਾਂ ਵਿਚ ਹੋਣ ਵਾਲਆਂ ਬਿਮਾਰੀਆਂ ਤੋ ਬਚਣ ਲਈ ਆਪਣੇ ਆਲ ਦੁਆਲੇ ਦੀ ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇ।
You may like
-
ਡੇਂਗੂ ਦਾ ਖ਼ਤਰਾ ਅਜੇ ਵੀ ਬਰਕਰਾਰ, ਇਨ੍ਹਾਂ ਥਾਵਾਂ ‘ਤੇ ਡੇਂਗੂ ਦਾ ਲਾਰਵਾ ਮਿਲਣ ਕਾਰਨ ਸਿਹਤ ਵਿਭਾਗ ਚੌਕਸ
-
ਪੰਜਾਬ ‘ਚ ਅਜੇ ਤੱਕ ਕਿਓਂ ਸ਼ੁਰੂ ਨਹੀਂ ਹੋਈ ਵੱਡੇ ਹਲਵਾਈਆਂ ਦੀ ਜਾਂਚ, ਸਿਹਤ ਵਿਭਾਗ ‘ਤੇ ਉੱਠੇ ਸਵਾਲ
-
ਮਸ਼ਹੂਰ ਬੇਕਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਚੱਲ ਰਿਹਾ ਸੀ ਇਹ ਧੰਦਾ
-
ਤਿਉਹਾਰਾਂ ਦੇ ਸੀਜ਼ਨ ਦੌਰਾਨ ਸਿਹਤ ਵਿਭਾਗ ਅਲਰਟ, ਨੋਟਿਸ ਜਾਰੀ
-
ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਕੈਮਿਸਟ ਦੀ ਦੁਕਾਨ ਤੋਂ 9 ਕਿਸਮ ਦੀਆਂ ਨ/ਸ਼ੀਲੀਆਂ ਦਵਾਈਆਂ ਜ਼ਬਤ
-
ਪੰਜਾਬ ‘ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ, 83 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ
