ਪੰਜਾਬੀ
ਕੈਬਨਿਟ ਮੰਤਰੀ ਜੌੜਾਮਾਜਰਾ ਦੇ ਹਲਕਾ ਆਤਮ ਨਗਰ ‘ਚ ਪਹੁੰਚਣ ‘ਤੇ ਭਰਵਾਂ ਸੁਆਗਤ
Published
3 years agoon

ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਅਤੇ ਹਲਕਾ ਨਿਵਾਸੀਆਂ ਵੱਲੋਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦਾ ਆਤਮ ਨਗਰ ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਉਹ ਇੱਥੇ ਆਪਣੇ ਦੋਸਤ ਨੂੰ ਮਿਲਣ ਲਈ ਆਏ ਹੋਏ ਸਨ।
ਵਿਧਾਇਕ ਸਿੱਧੂ ਵੱਲੋਂ ਕੈਬਨਿਟ ਮੰਤਰੀ ਜੋੜਾਮਾਜਰਾ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਹਲਕਾ ਆਤਮ ਨਗਰ ਸਿਹਤ ਸਹੂਲਤਾਂ ਪੱਖੋ ਬੇਹੱਦ ਪੱਛੜਿਆ ਹੋਇਆ ਹੈ। ਉਨ੍ਹਾਂ ਸਰਕਾਰੀ ਹਸਪਤਾਲ/ਡਿਸਪੈਂਸਰੀਆਂ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਅਤੇ ਹੋਰਨਾਂ ਕਮੀਆਂ-ਪੇਸ਼ੀਆਂ ਬਾਰੇ ਵੀ ਜਾਣੂੰ ਕਰਵਾਇਆ।
ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਿਧਾਇਕ ਸਿੱਧੂ ਨੂੰ ਵੱਖ-ਵੱਖ ਸਮੱਸਿਆਵਾਂ ਦੇ ਨਿਬੇੜੇ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਜਲਦ ਹੀ ਸਿਹਤ ਪਾਲਿਸੀ ਲਿਆਂਦੀ ਜਾਵੇੇਗੀ ਜਿਸ ਨਾਲ ਸਿਹਤ ਸਹੂਲਤਾਂ ਵਿੱਚ ਵੱਡੇ ਪੱਧਰ ‘ਤੇ ਸੁਧਾਰ ਹੋਣ ਨਾਲ ਆਮ ਲੋਕਾਂ ਨੂੰ ਲਾਭ ਮਿਲੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਬਲਦੇਵ ਸਿੰਘ, ਅਮ੍ਰਿਤਪਾਲ ਸਿੰਘ ਕਲਸੀ, ਅਤੁਲ ਸ਼ਰਮਾ, ਸੋਹਣ ਪਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਆਤਮ ਨਗਰ ਦੇ ਵਸਨੀਕ ਵੀ ਮੌਜੂਦ ਸਨ।
You may like
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 43 ‘ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਮੌਕੇ ‘ਤੇ ਕਰਵਾਇਆ ਨਿਪਟਾਰਾ
-
ਲੁਧਿਆਣਾ ‘ਚ ਨਸ਼ਾ ਤਸਕਰਾਂ ‘ਤੇ ‘ਆਪ’ ਵਿਧਾਇਕ ਦਾ ਛਾਪਾ, 3 ਨੌਜਵਾਨ ਤੋਂ ਗਾਂਜਾ ਬਰਾਮਦ
-
ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਦੁੱਗਰੀ ਦੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਗੋਲਡਨ ਲੇਨ ਵੈਲਫੇਅਰ ਸੁਸਾਇਟੀ ਦੁੱਗਰੀ ਵਲੋਂ ਵਿਧਾਇਕ ਸਿੱਧੂ ਨੂੰ ਸੌਂਪਿਆ ਮੰਗ ਪੱਤਰ
-
ਆਮ ਲੋਕਾਂ ਨੂੰ ਦਫ਼ਤਰਾਂ ‘ਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ – ਵਿਧਾਇਕ ਕੁਲਵੰਤ ਸਿੰਘ ਸਿੱਧੂ