ਪੰਜਾਬ ਨਿਊਜ਼
ਕਰੀਨਾ ਰਵਾਇਤੀ ਲੁੱਕ ’ਚ ਆਈ ਨਜ਼ਰ, ਦੁਪੱਟਾ ਲਹਿਰਾਉਂਦੇ ਕਰਵਾਇਆ ਸ਼ਾਨਦਾਰ ਫ਼ੋਟੋਸ਼ੂਟ
Published
3 years agoon

ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖ਼ਾਨ ਇੰਡਸਟਰੀ ਦੀ ਸਟਾਈਲਿਸ਼ ਅਦਾਕਾਰਾਂ ’ਚੋਂ ਇਕ ਹੈ। ਅਦਾਕਾਰਾ ਜੋ ਵੀ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਕਰੀਨਾ ਭਾਰਤੀ ਲੁੱਕ ’ਚ ਕਾਫ਼ੀ ਖ਼ੂਬਸੂਰਤ ਹੈ। ਹਾਲ ਹੀ ’ਚ ਅਦਾਕਾਰਾ ਦੀ ਸ਼ਾਨਦਾਰ ਲੁੱਕ ਸਾਹਮਣੇ ਆਈ ਹੈ। ਜਿਸ ਦੀਆਂ ਤਸਵੀਰਾਂ ਇੰਟਰਨੈੱਟ ’ਤੇ ਵਾਈਰਲ ਹੋ ਰਹੀਆਂ ਹਨ। ਕਰੀਨਾ ਨੇ ਆਪਣੀ ਰਵਾਇਤੀ ਲੁੱਕ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।
ਲੁੱਕ ਦੀ ਗੱਲ ਕਰੀਏ ਤਾਂ ਕਰੀਨਾ ਨੇ ਨੀਲੇ ਰੰਗ ਦੀ ਚੰਦੇਰੀ ਸਿਲਕ ਕੁਰਤੀ ਪਾਈ ਹੈ, ਜਿਸ ’ਤੇ ਗੋਲਡ ਜ਼ਰੀ ਦਾ ਕੰਮ ਕੀਤਾ ਗਿਆ ਹੈ। ਇਸ ਕੁਰਤੀ ਦੇ ਨਾਲ ਅਦਾਕਾਰਾ ਨੇ ਪਲਾਜ਼ੋ ਪਾਇਆ ਹੈ। ਮਿਨੀਮਲ ਮੇਕਅੱਪ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।
ਇਸ ਦੇ ਨਾਲ ਕਰੀਨਾ ਨੇ ਝੁਮਕੇ, ਖੁੱਲ੍ਹੇ ਵਾਲ ਛੱਡੇ ਹੋਏ ਹਨ। ਜੋ ਅਦਾਕਾਰਾ ਦੀ ਲੁੱਕ ਨੂੰ ਚਾਰ-ਚੰਨ ਲਗਾ ਰਹੇ ਹਨ।ਕਰੀਨਾ ਨੇ ਦੁਪੱਟਾ ਲਹਿਰਾਉਂਦੇ ਹੋਏ ਜ਼ਬਰਦਸਤ ਪੋਜ਼ ਦਿੱਤੇ। ਕਰੀਨਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ। ਦੱਸ ਦੇਈਏ ਅਦਾਕਾਰਾ ਇਸ ਸਮੇਂ ਫ਼ਿਲਮ ਦੀ ਪ੍ਰਮੋਸ਼ਨ ’ਚ ਰੁੱਝੀ ਹੋਈ ਹੈ।
ਕਰੀਨਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਕਰੀਨਾ ਫ਼ਿਲਮ ‘ਲਾਲ ਸਿੰਘ ਚੱਡਾ’ ’ਚ 11 ਅਗਸਤ ਨੂੰ ਨਜ਼ਰ ਆਵੇਗੀ। ਜਿਸ ’ਚ ਆਮਿਰ ਖ਼ਾਨ ਨਾਲ ਨਜ਼ਰ ਆਵੇਗੀ। ਇਹ ਫ਼ਿਲਮ ਪਰਦੇ ’ਤੇ ਅਕਸ਼ੈ ਕੁਮਾਰ ਦੀ ਫ਼ਿਲਮ ‘ਰਕਸ਼ਾ ਬੰਧਨ’ ਨਾਲ ਟਕਰਾਏਗੀ। ਇਸ ਤੋਂ ਇਲਾਵਾ ਕਰੀਨਾ ਹੰਸਲ ਮਹਿਤਾ ਦੀ ਫ਼ਿਲਮ ’ਚ ਨਜ਼ਰ ਆਵੇਗੀ, ਜਿਸ ’ਚ ਉਹ ਇਕ ਜਾਸੂਸ ਦੀ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ।
You may like
-
ਮਹਾਕੁੰਭ 2025 ‘ਚ ਵਾਇਰਲ ਹੋਈ ਮੋਨਾਲੀਸਾ ਨੂੰ ਮਿਲਿਆ ਬਾਲੀਵੁੱਡ ਫਿਲਮ ਦਾ ਆਫਰ, ਵੱਡੇ ਫਿਲਮ ਮੇਕਰ ਨੇ ਦਿੱਤੀ ਲੀਡ ਰੋਲ ਦੀ ਪੇਸ਼ਕਸ਼
-
ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਦੇ ਨਾਲ ਗੱਡੀ ਚ ਗਾਂਉਦੇ ਨਜ਼ਰ ਆਏ CM Mann : ਵੀਡੀਓ ਵਾਇਰਲ
-
ਵਾਈਟ ਗਾਊਨ ‘ਚ ਪਰੀ ਵਾਂਗ ਖੂਬਸੂਰਤ ਦਿਖੀ ਸੋਨਮ ਕਪੂਰ, ਈਅਰਰਿੰਗਸ ਨੇ ਖਿੱਚਿਆ ਲੋਕਾਂ ਦਾ ਧਿਆਨ
-
ਪੈਰਿਸ ‘ਚ ਛੁੱਟੀਆਂ ਦਾ ਆਨੰਦ ਲੈ ਰਹੀ ਅਵਨੀਤ ਕੌਰ, ਗਲੈਮਰਸ ਫੋਟੋਆਂ ਦੇਖ ਪ੍ਰਸ਼ੰਸਕਾਂ ਦੇ ਦਿਲਾਂ ਦੀ ਵਧੀ ਧੜਕਣ
-
ਲੁਟੇਰੀ ਹਸੀਨਾ ’ਤੇ ਫਿਲਮ ਸਟੋਰੀ ਲਿਖਣ ਦੀ ਤਿਆਰੀ ’ਚ ਮੁੰਬਈ ਤੇ ਪੰਜਾਬ ਦੇ ਲੇਖਕ, CP ਮਨਦੀਪ ਸਿੱਧੂ ਨਾਲ ਕੀਤਾ ਸੰਪਰਕ
-
ਪੰਜਾਬੀ ਅਦਾਕਾਰਾ ਤਾਨੀਆ ਨੇ ਦੁਲਹਨ ਦੇ ਲਿਬਾਸ ‘ਚ ਲੁੱਟੀ ਮਹਿਫਲ, ਸ਼ੇਅਰ ਕੀਤੀਆਂ ਤਸਵੀਰਾਂ