Connect with us

ਪੰਜਾਬ ਨਿਊਜ਼

CM ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਲੁਧਿਆਣਾ ‘ਚ ਲਹਿਰਾਇਆ ਤਿਰੰਗਾ

Published

on

CM Bhagwant Mann hoisted the tricolor in Ludhiana on Independence Day

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਖੇ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਪ੍ਰਣਾਮ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਵੀ ਯਾਦ ਕੀਤਾ। ਮੁੱਖ ਮੰਤਰੀ ਮਾਨ ਨੇ ਇਸ ਮੌਕੇ ਧੀਆਂ ਬਾਰੇ ਬੋਲਦਿਆਂ ਕਿਹਾ ਕਿ ਹਰ ਧੀ ਨੂੰ ਤਰੱਕੀ ਕਰਨ ਦਾ ਪੂਰਾ ਹੱਕ ਹੈ ਅਤੇ ਸਾਨੂੰ ਧੀਆਂ ਨੂੰ ਪੂਰਾ ਮੌਕਾ ਦੇਣਾ ਚਾਹੀਦਾ ਹੈ

ਉਨ੍ਹਾਂ ਕਿਹਾ ਕਿ ਅਜੇ ਅਸੀਂ ਪੂਰੀ ਤਰ੍ਹਾਂ ਆਜ਼ਾਦ ਨਹੀਂ ਹੋਏ ਹਾਂ ਕਿਉਂਕਿ ਅਜੇ ਉਹ ਆਜ਼ਾਦੀ ਘਰਾਂ ਤੱਕ ਨਹੀਂ ਪਹੁੰਚੀ, ਜਿਹੜੀ ਸ਼ਹੀਦ ਭਗਤ ਸਿੰਘ ਨੇ ਆਪਣੇ ਸੁਫ਼ਨਿਆਂ ‘ਚ ਸੋਚੀ ਹੋਈ ਸੀ। ਉਨ੍ਹਾਂ ਕਿਹਾ ਕਿ ਜੇਕਰ ਇਹ ਆਜ਼ਾਦੀ ਪਹੁੰਚੀ ਹੁੰਦੀ ਤਾਂ ਭ੍ਰਿਸ਼ਟਾਚਾਰ ਬਿਨਾਂ ਕੰਮ ਹੋ ਜਾਂਦੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੁੱਝ ਰਸੂਖ਼ਦਾਰ ਬੰਦੇ ਇਹ ਆਜ਼ਾਦੀ ਸਾਡੇ ਕੋਲੋਂ ਖੋਹ ਕੇ ਲੈ ਗਏ ਹਨ।

ਉਨ੍ਹਾਂ ਕਿਹਾ ਕਿ ਸਾਡੇ ਧੀਆਂ-ਪੁੱਤ ਵੱਡੀ ਪੜ੍ਹਾਈ ਕਰਕੇ ਵਿਦੇਸ਼ਾਂ ਨੂੰ ਭੱਜ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਟੇਡੀਅਮ ਬਣਾਵਾਂਗੇ ਅਤੇ ਸਪੋਰਟਸ ਕਾਲਜ ਖੋਲ੍ਹਾਂਗੇ, ਜਿਸ ਨਾਲ ਬੱਚਿਆਂ ਨੂੰ ਵਿਦੇਸ਼ਾਂ ‘ਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕਾਂ ‘ਚ ਲੋਕਾਂ ਦਾ ਇਲਾਜ ਹੋਵੇਗਾ ਅਤੇ ਉਨ੍ਹਾਂ ਨੂੰ ਵੱਡੇ ਹਸਪਤਾਲਾਂ ‘ਚ ਜਾਣ ਦੀ ਲੋੜ ਨਹੀਂ ਪਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਟਾ-ਦਾਲ ਸਕੀਮ ਤਾਂ ਪੰਜਾਬ ‘ਚ ਚੱਲ ਹੀ ਰਹੀ ਹੈ ਪਰ ਸਾਰੇ ਲੋਕਾਂ ਨੂੰ ਖ਼ੁਦ ਕਮਾਉਣ ਦੇ ਯੋਗ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ‘ਚ ਇੰਡਸਟਰੀ ਨੂੰ ਉਤਸ਼ਾਹਿਤ ਕਰਾਂਗੇ। ਉਨ੍ਹਾਂ ਕਿਹਾ ਕਿ ਮੱਤੇਵਾੜਾ ਦੇ ਜੰਗਲ ਬਾਰੇ ਫ਼ੈਸਲਾ ਵਾਪਸ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੁੱਢੇ ਨਾਲੇ ਲਈ 650 ਕਰੋੜ ਦਾ ਬਜਟ ਰੱਖਿਆ ਗਿਆ ਹੈ ਅਤੇ ਬੁੱਢੇ ਨਾਲ ਦਾ ਪਾਣੀ ਬੜੀ ਜਲਦੀ ਬਿਲਕੁਲ ਸਾਫ਼ ਹੋਵੇਗਾ। ਉਨ੍ਹਾਂ ਕਿਹਾ ਕਿ ਹਰ ਨੌਜਵਾਨ ਨੂੰ ਨੌਕਰੀਆਂ ਮਿਲਣਗੀਆਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।

Facebook Comments

Trending