ਪੰਜਾਬੀ
ਖੁਸ਼ੀ ਕਪੂਰ ਨੇ ਕਰਵਾਇਆ ਬੋਲਡ ਫ਼ੋਟੋਸ਼ੂਟ, ਗਲੈਮਰਸ ਲੁੱਕ ਨਾਲ ਦਿੱਤੇ ਸ਼ਾਨਦਾਰ ਪੋਜ਼
Published
3 years agoon

ਖੁਸ਼ੀ ਕਪੂਰ ਸੋਸ਼ਲ ਮੀਡੀਆ ਹਮੇਸ਼ਾ ਐਕਟਿਵ ਰਹਿੰਦੀ ਹੈ । ਖੁਸ਼ੀ ਆਪਣੇ ਇੰਸਟਾਗ੍ਰਾਮ ’ਤੇ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ’ਤੇ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਸ ਨੂੰ ਦੇਖ ਕੇ ਹਰ ਕੋਈ ਤਾਰੀਫ਼ ਕਰ ਰਿਹਾ ਹੈ।
ਤਸਵੀਰਾਂ ’ਚ ਖੁਸ਼ੀ ਹਮੇਸ਼ਾ ਦੀ ਤਰ੍ਹਾਂ ਹੀ ਸ਼ਾਨਦਾਰ ਲੱਗ ਰਹੀ ਹੈ। ਤਸਵੀਰਾਂ ’ਚ ਖੁਸ਼ੀ ਨੇ ਨੀਲੇ ਅਤੇ ਹਰੇ ਰੰਗ ਦੀ ਡਰੈੱਸ ਪਾਈ ਹੋਈ ਹੈ। ਲੁੱਕ ਦੀ ਗੱਲ ਕਰੀਏ ਖੁਸ਼ੀ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।
ਇਸ ਦੇ ਨਾਲ ਅਦਾਕਾਰਾ ਨੇ ਖੁੱਲ੍ਹੇ ਵਾਲ ਛੱਡੇ ਹੋਏ ਹਨ। ਤਸਵੀਰਾਂ ’ਚ ਖੁਸ਼ੀ ਦੀ ਲੁੱਕ ਗਲੈਮਰਸ ਲੱਗ ਰਹੀ ਹੈ।ਤਸਵੀਰਾਂ ’ਚ ਉਸ ਦੀ ਕਰਵੀ ਫ਼ਿਗਰ ਦੇਖਣ ਨੂੰ ਮਿਲ ਰਹੀ ਹੈ। ਖੁਸ਼ੀ ਹਰ ਅੰਦਾਜ਼ ’ਚ ਬੇਹੱਦ ਖੂਬਸੂਰਤ ਅਤੇ ਹੌਟ ਲੱਗ ਰਹੀ ਹੈ। ਖੁਸ਼ੀ ਆਪਣੇ ਬੋਲਡ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ। ਅਤੇ ਆਪਣੇ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਹਰ ਕੋਈ ਖੁਸ਼ੀ ਦੀਆਂ ਤਸਵੀਰਾਂ ਨੂੰ ਪਸੰਦ ਕਰ ਰਿਹਾ ਹੈ।
ਖੁਸ਼ੀ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਖੁਸ਼ੀ ਬਹੁਤ ਜਲਦੀ ਜ਼ੋਇਆ ਅਖ਼ਤਰ ਦੀ ਫ਼ਿਲਮ ‘ਦਿ ਆਰਚੀਜ਼’ ਨਾਲ ਆਪਣਾ ਬਾਲੀਵੁੱਡ ਡੈਬਿਊ ਕਰਨ ਲਈ ਤਿਆਰ ਹੈ। ਖੁਸ਼ੀ ਤੋਂ ਇਲਾਵਾ ਫ਼ਿਲਮ ’ਚ ਸੁਹਾਨਾ ਖ਼ਾਨ ਅਤੇ ਅਗਸਤਿਆ ਨੰਦਾ ਵੀ ਹਨ, ਜੋ ਬਾਲੀਵੁੱਡ ’ਚ ਆਪਣੀ ਸ਼ੁਰੂਆਤ ਕਰਨਗੇ।
ਖੁਸ਼ੀ ਦੀ ਪਹਿਲੀ ਫ਼ਿਲਮ OTT ਪਲੇਟਫ਼ਾਰਮ Netflix ’ਤੇ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਫ਼ਿਲਮ ਦਾ ਨਿਰਦੇਸ਼ਨ ਜ਼ੋਇਆ ਅਖ਼ਤਰ ਨੇ ਕੀਤਾ ਹੈ ਜਦਕਿ ਰੀਮਾ ਕਾਗਤੀ ਫ਼ਿਲਮ ਨੂੰ ਪ੍ਰੋਡਿਊਸ ਕਰ ਰਹੀ ਹੈ। ਫ਼ਿਲਮ ਦਾ ਪਹਿਲਾ ਪੋਸਟਰ ਅਤੇ ਟ੍ਰੇਲਰ ਰਿਲੀਜ਼ ਹੋ ਗਿਆ ਹੈ, ਜਿਸ ਨੂੰ ਦਰਸ਼ਕਾਂ ਨੇ ਕਾਫ਼ੀ ਪਸੰਦ ਕੀਤਾ ਹੈ।
You may like
-
ਨਹੀਂ ਰਹੇ ਕਾਮੇਡੀਅਨ ਰਾਜੂ ਸ਼੍ਰੀਵਾਸਤਵ, 42 ਦਿਨਾਂ ਤੋਂ ਲੜ ਰਹੇ ਸੀ ਜ਼ਿੰਦਗੀ ਦੀ ਜੰਗ
-
ਸ਼ਹਿਨਾਜ਼ ਗਿੱਲ ਇਨ੍ਹਾਂ ਫ਼ਿਲਮਾਂ ’ਚ ਆਵੇਗੀ ਨਜ਼ਰ, ਮੀਡੀਆ ਦੇ ਸਵਾਲ ’ਤੇ ਅਦਾਕਾਰਾ ਨੇ ਕੀਤਾ ਖ਼ੁਲਾਸਾ
-
ਸਿਰਫ ਕਾਮੇਡੀਅਨ ਹੀ ਨਹੀਂ, ਪੰਜਾਬ ’ਚ ਫੈਕਟਰੀ ਦੀ ਮਾਲਕਣ ਹੈ ਭਾਰਤੀ ਸਿੰਘ
-
ਕਨਿਕਾ ਮਾਨ ਨੇ ਕਰਵਾਇਆ ਗਲੈਮਰਸ ਫ਼ੋਟੋਸ਼ੂਟ, ਬੋਲਡ ਅੰਦਾਜ਼ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
-
ਰਿਆ ਚੱਕਰਵਰਤੀ ਨੇ SIIMA Awards ‘ਚ ਦਿਖਾਈ ਖੂਬਸੂਰਤੀ, ਹਰੇ ਰੰਗ ਦੀ ਸਾੜੀ ‘ਚ ਲੱਗ ਰਹੀ ਸੀ ਸ਼ਾਨਦਾਰ
-
ਹਿਨਾ ਖ਼ਾਨ ਨੇ ਕਰਵਾਇਆ ਹੌਟ ਫ਼ੋਟੋਸ਼ੂਟ, ਤਸਵੀਰਾਂ ’ਚ ਦਿਖਿਆ ਦਿਲਕਸ਼ ਅੰਦਾਜ਼