ਪੰਜਾਬੀ
ਮੁੱਖ ਮੰਤਰੀ ਦੀ ਪਤਨੀ ਤੇ ਭੈਣ ਨੇ ਬੀਬੀ ਮਾਣੂੰਕੇ ਨਾਲ ਕੀਤੀਆਂ ਵਿਚਾਰਾਂ
Published
3 years agoon

ਜਗਰਾਉਂ : ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਨੰਦ ਸਿੰਘ ਜੀ ਦੇ ਬਰਸੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਧਰਮ ਪਤਨੀ ਡਾ.ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨਾਲ ਵਿਚਾਰਾਂ ਕੀਤੀਆਂ।ਇਸ ਮੌਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਦੱਸਿਆ ਗਿਆ ਕਿ ਉਹਨਾਂ ਦੀ ਟੀਮ ਹਲਕਾ ਜਗਰਾਉਂ ਦਾ ਵਿਕਾਸ ਕਰਨ ਲਈ ਪੂਰੇ ਉਤਸ਼ਾਹ ਨਾਲ ਕੰਮ ਕਰ ਰਹੀ ਹੈ ਅਤੇ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਾ ਚਾਹੁੰਦੇ।
ਉਹਨਾਂ ਦੱਸਿਆ ਕਿ ਬੇਟ ਇਲਾਕੇ ਲਈ ਇੱਕ ਆਈ.ਟੀ.ਆਈ ਬਣਾਈ ਜਾਵੇਗੀ ਅਤੇ ਇੱਕ 66 ਕੇਵੀ ਬਿਜਲੀ ਦਾ ਵੱਡਾ ਗਰਿੱਡ ਸਥਾਪਿਤ ਕਰਵਾਇਆ ਜਾਵੇਗਾ, ਜਿਸ ਲਈ ਉਹ ਪੂਰੀ ਤਰਾਂ ਜੁਟੇ ਹੋਏ ਹਨ। ਉਹਨਾਂ ਆਖਿਆ ਕਿ ਜਗਰਾਉਂ ਇਲਾਕੇ ਦੇ ਵੱਡੇ ਪਿੰਡ ਕਾਉਂਕੇ ਕਲਾਂ ਵਿਖੇ ਵੀ ਇੱਕ 66 ਕੇਵੀ ਗਰਿੱਡ ਲਗਵਾਇਆ ਜਾਵੇਗਾ। ਇਸ ਤੋਂ ਇਲਾਵਾ ਜਗਰਾਉਂ-ਰਾਏਕੋਟ ਰੋਡ ਉਪਰ ਸਥਿਤੀ ਅਖਾੜੇ ਵਾਲੀ ਨਹਿਰ ਦਾ ਪੁਲ ਬਨਾਉਣ ਲਈ ਨਬਾਰਡ ਸਕੀਮ ਤਹਿਤ 7 ਕਰੋੜ 80 ਲੱਖ ਰੁਪਏ ਮੰਨਜੂਰ ਹੋ ਚੁੱਕੇ ਹਨ।
ਉਹਨਾਂ ਹੋਰ ਦੱਸਿਆ ਕਿ ਜਗਰਾਉਂ ਸ਼ਹਿਰ ਦੇ ਬਰਸਾਤੀ ਪਾਣੀ ਅਤੇ ਸੀਵਰੇਜ ਦੀ ਸਫਾਈ ਲਈ ਕਾਰਜ ਚੱਲ ਰਹੇ ਹਨ ਅਤੇ ਸ਼ਹਿਰ ਵਿੱਚੋ ਕੂੜੇ ਦੀ ਢੋਆ ਢੁਆਈ ਲਈ ਲਗਭਗ 70 ਲੱਖ ਰੁਪਏ ਦੇ ਪ੍ਰੋਜੈਕਟਾਂ ਦੀ ਮੰਨਜੂਰੀ ਲੈਕੇ ਵਿਕਾਸ ਕਾਰਜ ਚੱਲ ਰਹੇ ਹਨ। ਉਹਨਾਂ ਹੋਰ ਦੱਸਿਆ ਕਿ ਜਗਰਾਉਂ ਸ਼ਹਿਰ ਦੀ ਦਾਣਾ ਮੰਡੀ ਵਿੱਚ ਸੀਵਰੇਜ ਦੀ ਸਫਾਈ ਅਤੇ ਫੜਾਂ ਦੀ ਮੁਰੰਮਤ ਕਰਵਾਈ ਜਾ ਰਹੀ ਹੈ ਅਤੇ ਮੰਡੀ ਵਿੱਚ ਵੱਡੀਆਂ ਨਵੀਆਂ ਐਲ.ਈ.ਡੀ.ਲਾਈਟਾਂ ਲਗਵਾਈਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਝੋਨੇ ਦੇ ਸੀਜਨ ਤੋਂ ਪਹਿਲਾਂ ਪਹਿਲਾਂ ਆੜਤੀਆਂ ਤੇ ਕਿਸਾਨਾਂ ਲਈ ਫਸਲਾਂ ਦੀ ਸਾਂਭ ਸੰਭਾਲ ਵਾਸਤੇ ਦੋ ਨਵੇਂ ਸ਼ੈਡ ਬਣਾਏ ਜਾ ਰਹੇ ਹਨ।
You may like
-
ਜਗਰਾਉਂ ‘ਚ ਰੋੋਜ਼ਗਾਰ ਮੇਲਾ/ਪਲੇਸਮੈਂਟ ਕੈਂਪ ਦਾ ਆਯੋਜਨ 28 ਅਪ੍ਰੈਲ ਨੂੰ
-
ਵਿਧਾਇਕ ਮਾਣੂੰਕੇ ਦੀ ਅਗਵਾਈ ‘ਚ ਸਵੈ-ਰੋਜ਼ਗਾਰ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ
-
ਵਿਧਾਇਕਾ ਮਾਣੂੰਕੇ ਵੱਲੋਂ ਕੰਨੀਆਂ-ਹੁਸੈਨੀ ਸਰਕਾਰੀ ਰੇਤ ਖੱਡ ਦਾ ਉਦਘਾਟਨ
-
ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹਾਂਗੀ – ਬੀਬੀ ਮਾਣੂੰਕੇ
-
ਮਾਹਿਰਾਂ ਤੇ ਡਾਕਟਰਾਂ ਨਾਲ ਮਸ਼ਵਰੇ ਤੋਂ ਬਾਅਦ ਘੋੜਾ ਮੰਡੀ ਲਗਾਉਣ ਦਾ ਪਸ਼ੂ ਪਾਲਣ ਮੰਤਰੀ ਵੱਲੋਂ ਭਰੋਸਾ
-
ਪੁਰਾਣੀ ਦਾਣਾ ਮੰਡੀ ਦੇ ਲੋਕਾਂ ਨੂੰ ਮਿਲਿਆ ਗੰਦਗੀ ਤੋਂ ਛੁਟਕਾਰਾ 20 ਸਾਲ ਤੋਂ ਲੱਗਿਆ ਕੂੜੇ ਦਾ ਢੇਰ ਚੁਕਵਾਇਆ