ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਲਈਆਂ ਗਈਆਂ ਬੀਸੀਏ ਚੌਥੇ ਸਮੈਸਟਰ ਦੀਆਂ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਨਵਦੀਪ ਕੌਰ ਨੇ 78.4% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਮਨਦੀਪ ਕੌਰ ਨੇ 77.3% ਅੰਕਾਂ ਨਾਲ ਕਾਲਜ ਵਿੱਚ ਦੂਜਾ ਸਥਾਨ ਅਤੇ ਚੇਤਨਾ ਬੰਸੋਤਰਾ ਅਤੇ ਮੋਨਿਕਾ ਨੇ 74.4% ਅੰਕਾਂ ਨਾਲ ਕਾਲਜ ਵਿੱਚ ਤੀਜਾ ਸਥਾਨ ਹਾਸਲ ਕੀਤਾ।
ਪ੍ਰਿੰਸੀਪਲ ਡਾ ਰਾਜੇਸ਼ਵਰ ਪਾਲ ਕੌਰ ਨੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਦੇ ਮੁਖੀ ਸ੍ਰੀ ਰਤਨ ਦੀਪ ਚਾਵਲਾ ਅਤੇ ਉਨ੍ਹਾਂ ਦੀ ਟੀਮ ਨੂੰ ਇਸ ਸਫਲਤਾ ‘ਤੇ ਵਧਾਈ ਦਿੱਤੀ। ਉਨ੍ਹਾਂ ਅੱਗੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸ਼ਾਨਦਾਰ ਨਤੀਜੇ ‘ਤੇ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ ਰਣਜੋਧ ਸਿੰਘ ਅਤੇ ਜਨਰਲ ਸਕੱਤਰ ਸ ਗੁਰਚਰਨ ਸਿੰਘ ਲੋਟੇ ਨੇ ਵਿਦਿਆਰਥੀਆਂ ਅਤੇ ਵਿਭਾਗ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ।