ਪੰਜਾਬ ਨਿਊਜ਼
ਆਸਟ੍ਰੇਲੀਆ ਦੇ ਖੇਤੀ ਵਿਗਿਆਨੀਆਂ ਵੱਲੋਂ ਪੀ.ਏ.ਯੂ. ਦਾ ਦੌਰਾ
Published
3 years agoon

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਦੌਰੇ ਤੇ ਆਏ ਯੂਨੀਵਰਸਿਟੀ ਆਫ਼ ਮੈਲਬੌਰਨ ਆਸਟ੍ਰੇਲੀਆ ਦੇ ਉੱਘੇ ਵਿਗਿਆਨੀਆਂ ਪ੍ਰੋ. ਜਿਓਵਨੀ ਟਰਚਿਨੀ ਅਤੇ ਡਾ. ਸੁਰਿੰਦਰ ਸਿੰਘ ਚੌਹਾਨ ਨੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਅਤੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ । ਇਸ ਵਿਚਾਰ-ਵਟਾਂਦਰੇ ਦੌਰਾਨ ਯੂਨੀਵਰਸਿਟੀ ਵੱਲੋਂ ਸਾਂਝੇ ਤੌਰ ਤੇ ਅਜਿਹੀ ਨੀਤੀ ਬਨਾਉਣ ਉੱਤੇ ਚਰਚਾ ਕੀਤੀ ਗਈ ਜਿਸ ਨਾਲ ਖੇਤੀਬਾੜੀ ਦੇ ਖੇਤਰ ਵਿੱਚ ਆ ਰਹੀਆਂ ਸਮੱਸਿਆਵਾਂ ਨਾਲ ਨਜਿੱਠਿਆ ਜਾ ਸਕੇ ।
ਡਾ. ਗੋਸਲ ਨੇ ਇਹਨਾਂ ਵਿਗਿਆਨੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਦੋਵੇਂ ਯੂਨੀਵਰਸਿਟੀਆਂ ਮਿਲ ਕੇ ਇੱਕ ਦੂਜੇ ਦੀ ਸ਼ਕਤੀ ਬਣ ਸਕਦੀਆਂ ਹਨ ਅਤੇ ਸਾਨੂੰ ਇੱਕ-ਦੂਜੇ ਤੋਂ ਬਹੁਤ ਕੁਝ ਪ੍ਰਾਪਤ ਹੋਵੇਗਾ । ਇਸ ਮੌਕੇ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਪੀ.ਏ.ਯੂ. ਦੇ ਖੋਜ ਕਾਰਜਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ । ਪੋਸਟ ਗ੍ਰੈਜੂਏਟ ਸਟੱਡੀਜ਼ ਦੇ ਡੀਨ ਡਾ. ਸੰਦੀਪ ਬੈਂਸ ਨੇ ਦੋਵਾਂ ਅਦਾਰਿਆਂ ਵੱਲੋਂ ਸਾਂਝੇ ਖੇਤਰਾਂ ਵਿੱਚ ਕੰਮ ਕਰਨ ਦੀਆਂ ਸੰਭਾਵਨਾਵਾਂ ਬਾਰੇ ਗੱਲ ਕੀਤੀ ।
ਇਸ ਮੌਕੇ ਭੋਜਨ ਵਿਗਿਆਨ ਅਤੇ ਤਕਨਾਲੋਜੀ, ਫੂਡ ਨਿਊਟ੍ਰੀਸ਼ਨ ਅਤੇ ਪ੍ਰੋਸੈਸਿੰਗ ਤੇ ਭੋਜਨ ਇੰਜਨੀਅਰਿੰਗ ਵਿਭਾਗਾਂ ਦੇ ਵਿਗਿਆਨੀਆਂ, ਅਧਿਆਪਕਾਂ ਅਤੇ ਮੁਖੀਆਂ ਨਾਲ ਹੋਏ ਵਿਚਾਰ-ਵਟਾਂਦਰੇ ਦੌਰਾਨ ਡਾ. ਸੁਰਿੰਦਰ ਸਿੰਘ ਚੌਹਾਨ ਨੇ ਮੈਲਬੋਰਨ ਯੂਨੀਵਰਸਿਟੀ ਦੇ ਖੋਜ ਅਤੇ ਪੜ੍ਹਾਈ ਕਾਰਜਾਂ ਸੰਬੰਧੀ ਚਾਨਣਾ ਪਾਇਆ । ਫੂਡ ਸਾਇੰਸ ਅਤੇ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ ਸਵਿਤਾ ਸ਼ਰਮਾ ਨੇ ਮਹਿਮਾਨ ਵਿਗਿਆਨੀਆਂ ਦੀ ਸ਼ਲਾਘਾ ਕਰਦਿਆਂ ਇੱਥੇ ਆਉਣ ਤੇ ਧੰਨਵਾਦ ਕੀਤਾ ।
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ