ਪੰਜਾਬੀ
ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਮਨਾਇਆ ਸੰਕਲਪ ਦਿਵਸ
Published
3 years agoon

ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੇ ਸ਼ੁੱਭ ਆਰੰਭ ਮੌਕੇ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਕਾਲਜ ਵਿੱਚ ਰਖਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਬਾਬਾ ਗੁਰਮੁਖ ਸਿੰਘ ਹਾਲ ਵਿਖੇ ਪਏ ਗਏ,ਇਹ ਨਵਾਂ ਸੈਸ਼ਨ ਸੰਕਲਪ ਦਿਵਸ ਵਜੋਂ ਮਨਾਇਆ ਗਿਆ।
ਕਾਲਜ ਦੇ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਨੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸ਼ੁੱਭ ਅਵਸਰ ਮੌਕੇ ਭਾਈ ਸ਼ਮਨਦੀਪ ਸਿੰਘ, ਹਜੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਾਲਿਆਂ ਦੇ ਰਾਗੀ ਜੱਥੇ ਨੇ ਆਨੰਦਮਈ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

????????????????????????????????????
ਪ੍ਰਿੰਸੀਪਲ ਡਾ: ਰਾਜੇਸ਼ਵਰਪਾਲ ਕੌਰ ਨੇ ਕਾਲਜ ਵਿੱਚ ਨਵਾਂ ਦਾਖਲਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਨਾਲ ਹੀ ਉਹਨਾਂ ਨੂੰ ਸਾਰਾ ਸਾਲ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਕਿਹਾ ।ਕਾਲਜ ਦੀਆਂ ਪ੍ਰਾਪਤੀਆਂ ਦੀ ਗੱਲ ਕਰਦੇ ਕਿਹਾ ਕਿ ਚੰਗੇ ਨਤੀਜੇ ਕਰੜੀ ਮਿਹਨਤ ਅਤੇ ਪ੍ਰਮਾਤਮਾ ਦੀ ਮਿਹਰ ਸਦਕਾ ਹੀ ਪ੍ਰਾਪਤ ਹੁੰਦੇ ਹਨ।
ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ੍ਰ .ਰਣਜੋਧ ਸਿੰਘ ਨੇ ਵਿਦਿਆਰਥੀਆਂ ਨੂੰ ਨਵੇਂ ਵਿਦਿਅਕ ਵਰ੍ਹੇ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਤੁਸੀਂ ਬਹੁਤ ਤਰੱਕੀਆਂ ਕਰੋ। ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਜਨਰਲ ਸਕੱਤਰ ਸ੍ਰ .ਗੁਰਚਰਨ ਸਿੰਘ ਲੋਟੇ ਨੇ ਸਾਰੀਆਂ ਵਿਦਿਆਰਥਣਾਂ ਨੂੰ ਨਵੇਂ ਵਿਦਿਅਕ ਸੈਸ਼ਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ।
You may like
-
ਨਵੇਂ ਸੈਸ਼ਨ ਦੀ ਸ਼ੁਰੂਆਤ ਤੋਂ ਬਾਅਦ ਸਕੂਲਾਂ ਨੂੰ ਸਖ਼ਤ ਹਦਾਇਤਾਂ, ਜੇਕਰ ਕੋਈ ਲਾਪਰਵਾਹੀ ਹੋਈ ਤਾਂ…
-
ਵਿਦਿਆਰਥੀਆਂ ਦੇ ਮਾਪਿਆਂ ਲਈ ਵੱਡੀ ਖ਼ਬਰ, ਨਵੇਂ ਸੈਸ਼ਨ ਤੋਂ ਪਹਿਲਾਂ ਜਾਰੀ ਕੀਤੀਆਂ ਹਦਾਇਤਾਂ
-
ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਜਾਰੀ ਕੀਤੇ ਹੁਕਮ
-
RGC ਦੀਆਂ ਖਿਡਾਰਨਾਂ ਨੇ ‘ ਖੇਡਾਂ ਵਤਨ ਪੰਜਾਬ ਦੀਆਂ ‘ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
-
ਨਵੇਂ ਅਕਾਦਮਿਕ ਸਾਲ ਲਈ ਵਿਦਿਆਰਥੀਆਂ ਲਈ ਕਰਵਾਇਆ ਇੰਡਕਸ਼ਨ ਪ੍ਰੋਗਰਾਮ
-
GGNIMT ਅਤੇ GGNIVS.ਵੱਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਇਆ ਗੁਰਮਤਿ ਸਮਾਗਮ