Connect with us

ਇੰਡੀਆ ਨਿਊਜ਼

ਜੇਲ੍ਹ ਤੋਂ ਛੁੱਟਣ ਮਗਰੋਂ ਦਲੇਰ ਮਹਿੰਦੀ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੀਤਾ ਗੁਰੂ ਦਾ ਸ਼ੁਕਰਾਨਾ

Published

on

After being released from jail, Darer Mehndi bowed to Sri Darbar Sahib and thanked the Guru

19 ਸਾਲ ਪੁਰਾਣੇ ਕਬੂਤਰਬਾਜ਼ੀ (ਮਨੁੱਖੀ ਤਸਕਰੀ) ਮਾਮਲੇ ‘ਚ ਹਾਈਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਦਲੇਰ ਮਹਿੰਦੀ ਆਪਣੇ ਭਰਾ ਮੀਕਾ ਸਿੰਘ ਨਾਲ ਸੋਮਵਾਰ ਰਾਤ ਨੂੰ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਦਲੇਰ ਮਹਿੰਦੀ ਕਾਫੀ ਦੇਰ ਤੱਕ ਹਰਿਮੰਦਰ ਸਾਹਿਬ ਦੇ ਅੰਦਰ ਰਹੇ। ਗੁਰੂਆਂ ਦਾ ਸ਼ੁਕਰਾਨਾ ਕਰਨ ਪਹੁੰਚੇ ਦਲੇਰ ਮਹਿੰਦੀ ਨੇ ਕਿਹਾ ਕਿ ਜਿਸ ‘ਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਹੱਥ ਹੋਵੇ ਉਸ ਦਾ ਕੁਝ ਨਹੀਂ ਹੋ ਸਕਦਾ। ਜੋ ਵੀ ਗੁਰੂਆਂ ਨੇ ਕੀਤਾ ਉਹ ਸ਼੍ਰੀ ਗੁਰੂ ਰਾਮਦਾਸ ਜੀ ਦੀ ਕਿਰਪਾ ਹੈ।

ਦੱਸ ਦੇਈਏ ਕਿ 15 ਸਤੰਬਰ ਨੂੰ ਦਲੇਰ ਮਹਿੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਸੀ। ਇਸ ਸਾਲ ਜੁਲਾਈ ਵਿੱਚ ਪਟਿਆਲਾ ਸੈਸ਼ਨ ਕੋਰਟ ਨੇ ਉਨ੍ਹਾਂ ਦੀ ਸਜ਼ਾ ਨੂੰ ਬਰਕਰਾਰ ਰੱਖਦਿਆਂ ਮਨੁੱਖੀ ਤਸਕਰੀ ਦੇ ਕੇਸ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਮਾਮਲੇ ਦੀ ਗੱਲ ਕਰੀਏ ਤਾਂ ਦਲੇਰ ਮਹਿੰਦੀ ਦੇ ਖਿਲਾਫ 2003 ‘ਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਉਸ ‘ਤੇ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਦਾ ਦੋਸ਼ ਸੀ। ਕਿਹਾ ਗਿਆ ਸੀ ਕਿ ਦਲੇਰ ਮਹਿੰਦੀ ਨੇ ਅਜਿਹਾ ਕਰਨ ਲਈ ਲੋਕਾਂ ਤੋਂ ਮੋਟੀ ਰਕਮ ਵਸੂਲੀ ਸੀ।

Facebook Comments

Trending